- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰੇਲਵੇ ਅਤੇ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਮੌਜੂਦਾ ਸਮੇਂ ਕਿਸੇ ਵੀ ਤਰ੍ਹਾਂ ਦਾ ਖ਼ਤਰਾ ਨਹੀਂ ਹੈ ਅਤੇ ਇਹ ਕਦਮ ਸਿਰਫ਼ ਸਾਵਧਾਨੀ ਵਜੋਂ ਚੁੱਕਿਆ ਗਿਆ ਹੈ। ਸਿੰਚਾਈ ਵਿਭਾਗ ਦੇ ਐੱਸਡੀਓ ਨਵਨੀਤ ਗੁਪਤਾ ਨੇ ਦੱਸਿਆ ਕਿ ਸਰਹਿੰਦ ਫੀਡਰ ਵਿੱਚ ਲਗਭਗ 13 ਹਜ਼ਾਰ ਕਿਊਸਿਕ ਪਾਣੀ ਛੱਡਿਆ ਗਿਆ ਹੈ।

ਪੱਤਰ ਪ੍ਰੇਰਕ, ਮੱਲਾਂਵਾਲਾ (ਫਿਰੋਜ਼ਪੁਰ) : ਸਰਹਿੰਦ ਫੀਡਰ ਨਹਿਰ ਵਿੱਚ ਪਾਣੀ ਦਾ ਵਹਾਅ ਵਧਣ ਕਾਰਨ ਫਿਰੋਜ਼ਪੁਰ-ਜਲੰਧਰ ਰੇਲ ਮਾਰਗ 'ਤੇ ਸਥਿਤ ਰੇਲਵੇ ਪੁਲ ਤੋਂ ਲੰਘਣ ਵਾਲੀਆਂ ਟਰੇਨਾਂ ਦੀ ਰਫ਼ਤਾਰ ਸੁਰੱਖਿਆ ਦੇ ਮੱਦੇਨਜ਼ਰ ਘਟਾ ਦਿੱਤੀ ਗਈ ਹੈ। ਇਸ ਸਮੇਂ ਨਹਿਰ ਵਿੱਚ ਕਰੀਬ 13 ਹਜ਼ਾਰ ਕਿਊਸਿਕ ਪਾਣੀ ਵਹਿ ਰਿਹਾ ਹੈ। ਯਾਤਰੀਆਂ ਦੀ ਸੁਰੱਖਿਆ ਨੂੰ ਤਰਜੀਹ ਦਿੰਦਿਆਂ ਰੇਲਵੇ ਪ੍ਰਸ਼ਾਸਨ ਵੱਲੋਂ ਪੁਲ 'ਤੇ ਟਰੇਨਾਂ ਨੂੰ ਨਿਯੰਤਰਿਤ ਰਫ਼ਤਾਰ ਨਾਲ ਚਲਾਇਆ ਜਾ ਰਿਹਾ ਹੈ।
ਰੇਲਵੇ ਅਤੇ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਮੌਜੂਦਾ ਸਮੇਂ ਕਿਸੇ ਵੀ ਤਰ੍ਹਾਂ ਦਾ ਖ਼ਤਰਾ ਨਹੀਂ ਹੈ ਅਤੇ ਇਹ ਕਦਮ ਸਿਰਫ਼ ਸਾਵਧਾਨੀ ਵਜੋਂ ਚੁੱਕਿਆ ਗਿਆ ਹੈ। ਸਿੰਚਾਈ ਵਿਭਾਗ ਦੇ ਐੱਸਡੀਓ ਨਵਨੀਤ ਗੁਪਤਾ ਨੇ ਦੱਸਿਆ ਕਿ ਸਰਹਿੰਦ ਫੀਡਰ ਵਿੱਚ ਲਗਭਗ 13 ਹਜ਼ਾਰ ਕਿਊਸਿਕ ਪਾਣੀ ਛੱਡਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮਾਲਵਾ ਖੇਤਰ ਦੇ ਅਬੋਹਰ, ਫਾਜ਼ਿਲਕਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਝੋਨੇ ਸਮੇਤ ਹੋਰ ਫ਼ਸਲਾਂ ਦੀ ਸਿੰਚਾਈ ਲਈ ਪਾਣੀ ਦੀ ਮੰਗ ਵਧਣ ਕਾਰਨ ਨਹਿਰ ਵਿੱਚ ਪਾਣੀ ਦਾ ਵਹਾਅ ਵਧਾਇਆ ਗਿਆ ਹੈ। ਹਾਲਾਤ 'ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।