
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਜ਼ਿਲ੍ਹੇ ਦੇ ਕਸਬਾ ਮਮਦੋਟ ਵਿੱਚ ਸ਼ਨੀਵਾਰ ਰਾਤ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਕਾਰ ਸਵਾਰ ਹਮਲਾਵਰਾਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਖੂਨੀ ਵਾਰਦਾਤ ਵਿੱਚ 45 ਸਾਲਾ ਗੁਰਪ੍ਰੀਤ ਸਿੰਘ ਦੀ ਮੌਤ ਹੋ ਗਈ, ਜਦਕਿ ਹਰਪ੍ਰੀਤ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸ ਨੂੰ ਫਸਟ ਏਡ ਦੇਣ ਤੋਂ ਬਾਅਦ ਰੈਫਰ ਕਰ ਦਿੱਤਾ ਗਿਆ।

-ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ-
ਪੁਰਾਣੇ ਆਪਸੀ ਝਗੜੇ ਅਤੇ ਚੋਣਾਂ ਦੌਰਾਨ ਹੋਈ ਰੰਜਿਸ਼ ਨੂੰ ਮੰਨਿਆ ਜਾ ਰਿਹਾ ਮੁੱਖ ਕਾਰਨ; ਐੱਸਐੱਸਪੀ
-ਪੁਲਿਸ ਨੇ ਕੁਝ ਹਮਲਾਵਰਾਂ ਦੀ ਪਛਾਣ ਦਾ ਕੀਤਾ ਦਾਅਵਾ, ਗ੍ਰਿਫ਼ਤਾਰੀ ਲਈ ਟੀਮਾਂ ਰਵਾਨਾ
ਪਰਮਿੰਦਰ ਸਿੰਘ ਥਿੰਦ ,ਪੰਜਾਬੀ ਜਾਗਰਣ ,ਫਿਰੋਜ਼ਪੁਰ : ਜ਼ਿਲ੍ਹੇ ਦੇ ਕਸਬਾ ਮਮਦੋਟ ਵਿੱਚ ਸ਼ਨੀਵਾਰ ਰਾਤ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਕਾਰ ਸਵਾਰ ਹਮਲਾਵਰਾਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਖੂਨੀ ਵਾਰਦਾਤ ਵਿੱਚ 45 ਸਾਲਾ ਗੁਰਪ੍ਰੀਤ ਸਿੰਘ ਦੀ ਮੌਤ ਹੋ ਗਈ, ਜਦਕਿ ਹਰਪ੍ਰੀਤ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸ ਨੂੰ ਫਸਟ ਏਡ ਦੇਣ ਤੋਂ ਬਾਅਦ ਰੈਫਰ ਕਰ ਦਿੱਤਾ ਗਿਆ।
ਮਿਲੀ ਜਾਣਕਾਰੀ ਅਨੁਸਾਰ ਹਮਲਾਵਰ ਕਾਰ ਵਿੱਚ ਸਵਾਰ ਹੋ ਕੇ ਆਏ ਸਨ ਅਤੇ ਉਨ੍ਹਾਂ ਨੇ ਰਸਤੇ ਵਿੱਚ ਇੱਕ ਕਾਰ ਵਿੱਚ ਸਵਾਰ ਵਿਅਕਤੀਆਂ ’ਤੇ ਫਾਇਰਿੰਗ ਕਰ ਦਿੱਤੀ। ਘਟਨਾ ਦੌਰਾਨ ਨੇੜੇ ਮੌਜੂਦ ਮੋਟਰਸਾਈਕਲ ਸਵਾਰਾਂ ਨੂੰ ਵੀ ਗੋਲੀਆਂ ਦਾ ਨਿਸ਼ਾਨਾ ਬਣਾਏ ਜਾਣ ਦੀ ਜਾਣਕਾਰੀ ਸਾਹਮਣੇ ਆ ਰਹੀ ਹੈ। ਅਚਾਨਕ ਹੋਈ ਗੋਲੀਬਾਰੀ ਕਾਰਨ ਇਲਾਕੇ ਵਿੱਚ ਹਫੜਾ-ਦਫੜੀ ਅਤੇ ਦਹਿਸ਼ਤ ਦਾ ਮਾਹੌਲ ਬਣ ਗਿਆ।
ਜ਼ਖ਼ਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ ਗਿਆ। ਹਸਪਤਾਲ ਦੇ ਡਾਕਟਰ ਅਨੁਸਾਰ ਕਰੀਬ ਰਾਤ 8 ਵਜੇ ਦੋ ਗੋਲੀ ਲੱਗੇ ਵਿਅਕਤੀਆਂ ਨੂੰ ਹਸਪਤਾਲ ਲਿਆਂਦਾ ਗਿਆ, ਜਿਨ੍ਹਾਂ ਵਿੱਚੋਂ ਗੁਰਪ੍ਰੀਤ ਸਿੰਘ ਦੀ ਹਾਲਤ ਬਹੁਤ ਗੰਭੀਰ ਸੀ ਅਤੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ, ਜਦਕਿ ਦੂਜੇ ਜ਼ਖ਼ਮੀ ਨੂੰ ਗੰਭੀਰ ਹਾਲਤ ਦੇ ਮੱਦੇਨਜ਼ਰ ਉੱਚ ਪੱਧਰੀ ਇਲਾਜ ਲਈ ਰੈਫਰ ਕਰ ਦਿੱਤਾ ਗਿਆ।
ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਹਮਲੇ ਪਿੱਛੇ ਪੁਰਾਣੀ ਆਪਸੀ ਰੰਜਿਸ਼ ਅਤੇ ਚੋਣਾਂ ਦੌਰਾਨ ਹੋਇਆ ਝਗੜਾ ਮੁੱਖ ਕਾਰਨ ਹੋ ਸਕਦਾ ਹੈ। ਜ਼ਿਲਾ ਪੁਲਿਸ ਮੁਖੀ ਭੁਪਿੰਦਰ ਸਿੰਘ ਸਿੱਧੂ ਅਨੁਸਾਰ ਪੀੜਤਾਂ ਅਤੇ ਹਮਲਾਵਰਾਂ ਵਿਚਕਾਰ ਪਹਿਲਾਂ ਵੀ ਤਕਰਾਰ ਅਤੇ ਲੜਾਈ ਹੋ ਚੁੱਕੀ ਸੀ। ਪੁਲਿਸ ਨੇ ਦੱਸਿਆ ਕਿ ਘਟਨਾ ਵਿੱਚ ਸ਼ਾਮਲ ਕੁਝ ਵਿਅਕਤੀਆਂ ਦੀ ਪਛਾਣ ਕਰ ਲਈ ਗਈ ਹੈ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਵਿਸ਼ੇਸ਼ ਟੀਮਾਂ ਬਣਾਕੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।
ਮਮਦੋਟ ਵਿੱਚ ਵਾਪਰੀ ਇਸ ਦਿਲ ਦਹਿਲਾ ਦੇਣ ਵਾਲੀ ਵਾਰਦਾਤ ਨੇ ਇੱਕ ਵਾਰ ਪੁਲਿਸ ਨੂੰ ਸੋਚਾਂ ਤੇ ਮਜ਼ਬੂਤ ਕਰ ਦਿੱਤਾ ਹੈ । ਪੁਲਿਸ ਵੱਲੋਂ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ।