ਪਰਮਿੰਦਰ ਸਿੰਘ ਥਿੰਦ, ਫਿਰੋਜ਼ਪੁਰ : ਜ਼ਿਲ੍ਹਾ ਿਫ਼ਰੋਜ਼ਪੁਰ ਵਿਚ 'ਬਾਲ ਮਜ਼ਦੂਰੀ ਖ਼ਾਤਮਾ ਸਪਤਾਹ ' 19 ਨਵੰਬਰ 2019 ਤਕ ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਦੱਸਿਆ ਕਿ ਇਸ ਸਪਤਾਹ ਦੌਰਾਨ ਖ਼ਤਰਨਾਕ ਕਿੱਤਿਆਂ 'ਤੇ ਪ੍ਰੋਸੈਸਿਜ਼ ਅਤੇ ਗੈਰ ਖ਼ਤਰਨਾਕ ਕਿੱਤਿਆਂ 'ਤੇ ਪ੍ਰੋਸੈਸਿੰਗ ਵਿਚ ਅਚਨਚੇਤ ਛਾਪੇ ਮਾਰਨ, ਲੱਭੇ ਗਏ ਬਾਲ ਮਜ਼ਦੂਰਾਂ ਦੇ ਪੁਨਰਵਾਸ ਅਤੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਲਈ ਸੀਨੀਅਰ ਪੁਲਿਸ ਕਪਤਾਨ, ਉਪ ਮੰਡਲ ਮੈਜਿਸਟ੍ਰੇਟ,(ਿਫ਼ਰੋਜ਼ਪੁਰ, ਜ਼ੀਰਾ ਅਤੇ ਗੁਰੂਹਰਸਹਾਏ) ਸਿਵਲ ਸਰਜਨ ਿਫ਼ਰੋਜ਼ਪੁਰ, ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਿਫ਼ਰੋਜ਼ਪੁਰ, ਸਹਾਇਕ ਡਾਇਰੈਕਟਰ ਆਫ਼ ਫੈਕਟਰੀਜ਼ ਿਫ਼ਰੋਜ਼ਪੁਰ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ), ਸਹਾਇਕ ਕਿਰਤ ਕਮਿਸ਼ਨਰ ਿਫ਼ਰੋਜ਼ਪੁਰ, ਕਿਰਤ ਇੰਸਪੈਕਟਰ ਗ੍ਰੇਡ-1 ਿਫ਼ਰੋਜ਼ਪੁਰ ਅਤੇ ਲੇਬਰ ਇਨਫੋਰਸਮੈਂਟ ਅਫ਼ਸਰ ਗੇ੍ਰਡ-2 ਜ਼ੀਰਾ, ਚਾਈਲਡ ਲਾਈਨ ਐੱਨਜੀਓ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਉਨ੍ਹਾਂ ਵੱਲੋਂ ਕੀਤੇ ਜਾਣ ਵਾਲੇ ਕੰਮਾਂ ਦੀ ਵੰਡ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਟੀਮਾਂ ਸਬੰਧਤ ਸਬ ਡਵੀਜ਼ਨਲ ਮੈਜਿਸਟ੍ਰੇਟ ਦੀ ਅਗਵਾਈ ਵਿਚ ਹਫ਼ਤੇ ਦੌਰਾਨ ਚੈਕਿੰਗ ਕਰ ਕੇ ਆਪਣੀ ਰਿਪੋਰਟ ਸਹਾਇਕ ਕਿਰਤ ਕਮਿਸ਼ਨਰ, ਿਫ਼ਰੋਜ਼ਪੁਰ ਨੂੰ ਭੇਜਣਗੀਆਂ ਅਤੇ ਸਹਾਇਕ ਕਿਰਤ ਕਮਿਸ਼ਨਰ ਵੱਲੋਂ ਇਹ ਰਿਪੋਰਟਾਂ ਡਿਪਟੀ ਕਮਿਸ਼ਨਰ ਿਫ਼ਰੋਜ਼ਪੁਰ ਰਾਹੀਂ ਸਰਕਾਰ ਨੂੰ ਭਿਜਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਕਿਸੇ ਵੀ ਿਢੱਲ ਜਾਂ ਅਣਗਹਿਲੀ ਲਈ ਸਬੰਧਤ ਵਿਭਾਗ ਦੀ ਜ਼ਿੰਮੇਵਾਰੀ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਜਿੱਥੇ ਬਾਲ ਮਜ਼ਦੂਰੀ ਖ਼ਤਮ ਕਰਕੇ ਬੱਚਿਆਂ ਨੂੰ ਸਰੀਰਕ, ਮਾਨਸਿਕ ਪੱਖੋਂ ਤੰਦਰੁਸਤ ਬਣਾਉਣਾ ਹੈ, ਉਥੇ ਹੀ ਲੋਕਾਂ ਨੂੰ ਬਾਲ ਮਜ਼ਦੂਰੀ ਦੇ ਖ਼ਾਤਮੇ ਲਈ ਜਾਗਰੂਕ ਕਰਨਾ ਵੀ ਹੈ। ਉਨ੍ਹਾਂ ਦੱਸਿਆਂ ਕਿ ਇਹ ਟੀਮਾਂ ਬਾਲ ਮਜ਼ਦੂਰੀ ਖ਼ਾਤਮਾ ਸਪਤਾਹ ਦੌਰਾਨ ਵੱਖ-ਵੱਖ ਵਪਾਰਕ ਅਦਾਰਿਆਂ, ਘਰੇਲੂ ਕੰਮਾਂ ਵਿਚ ਲੱਗੇ ਬਾਲ ਕਿਰਤੀਆਂ ਆਦਿ ਦੀ ਵਿਸ਼ੇਸ਼ ਪੜਤਾਲ ਮੁਹਿੰਮ ਚਲਾ ਕੇ ਬਾਲ ਮਜ਼ਦੂਰਾਂ ਦੀ ਸ਼ਨਾਖ਼ਤ ਕਰਨਗੇ ਅਤੇ ਉਨ੍ਹਾਂ ਨੂੰ ਬਾਲ ਮਜ਼ਦੂਰੀ ਤੋਂ ਮੁਕਤ ਕਰਵਾ ਕੇ ਜਾਂ ਤਾਂ ਉਨ੍ਹਾਂ ਦੇ ਮਾਪਿਆਂ ਨੂੰ ਸੌਂਪਣਗੇ ਜਾਂ ਜਿਨ੍ਹਾਂ ਬੱਚਿਆਂ ਦੇ ਮਾਪੇ ਨਹੀਂ ਹੋਣਗੇ, ਉਨ੍ਹਾਂ ਨੂੰ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਿਫ਼ਰੋਜ਼ਪੁਰ ਨੂੰ ਬਾਲ ਘਰਾਂ ਵਿਚ ਭੇਜਣ ਲਈ ਸੌਂਪਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਕਿਸੇ ਬਾਲ ਮਜ਼ਦੂਰ ਤੋਂ ਜ਼ਬਰਦਸਤੀ ਮਜ਼ਦੂਰੀ ਕਰਵਾਉਂਦਾ ਪਾਇਆ ਜਾਂਦਾ ਹੈ ਤਾਂ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਮਜ਼ਦੂਰਾਂ ਦੇ ਹੱਕਾਂ ਦੀ ਪੂਰੀ ਤਰ੍ਹਾਂ ਰਾਖੀ ਕੀਤੀ ਜਾਵੇਗੀ, ਭਾਵੇਂ ਉਹ ਕਿਸੇ ਵੀ ਕਾਰੋਬਾਰ ਵਿਚ ਕੰਮ ਕਰਦੇ ਹੋਣ। ਉਨ੍ਹਾਂ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕਿਸੇ ਬਾਲ ਮਜ਼ਦੂਰ ਤੋਂ ਜ਼ਬਰਦਸਤੀ ਕੰਮ ਲੈਣ ਦਾ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆਵੇ ਤਾਂ ਉਹ ਤੁਰੰਤ ਸਬੰਧਤ ਸਬ ਡਵੀਜ਼ਨ ਮੈਜਿਸਟ੍ਰੇਟ ਨਾਲ ਸੰਪਰਕ ਕਰਨ। ਗੁਰਵੰਤ ਸਿੰਘ ਬਰਾੜ ਸਹਾਇਕ ਕਿਰਤ ਕਮਿਸ਼ਨਰ ਨੇ ਦੱਸਿਆ ਕਿ ਬਾਲ ਮਜ਼ਦੂਰੀ (ਮਨਾਹੀ ਤੇ ਨਿਯੰਤਰਨ) ਐਕਟ 1986 ਦੀ ਧਾਰਾ ਅਧੀਨ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਮਜ਼ਦੂਰੀ ਕਰਵਾਉਣ ਦੀ ਮੁਕੰਮਲ ਮਨਾਹੀ ਹੈ। ਉਨ੍ਹਾਂ ਕਿਹਾ ਕਿ ਇਸ ਮਨਾਹੀ ਦੀ ਉਲੰਘਣਾ ਕਰਕੇ ਬਾਲ ਮਜ਼ਦੂਰੀ ਕਰਵਾਉਣ ਵਾਲੇ ਨੂੰ ਬਣਦਾ ਜੁਰਮਾਨਾ ਅਤੇ ਸਜ਼ਾ ਵੀ ਹੋ ਸਕਦੀ ਹੈ।