ਆਰਜ਼ੀ ਐਡਜਸਟਮੈਂਟ ਨਾਲ ਬੁੱਤਾ ਸਾਰ ਸਰਕਾਰ : ਜੀਐੱਸਟੀਯੂ
ਅਧਿਆਪਕਾਂ ਦੀ ਭਰਤੀ ਕਰਨ ਦੀ ਬਜਾਏ ਸਰਕਾਰੀ ਮਿਡਲ ਸਕੂਲਾਂ ਦੇ ਅਧਿਆਪਕਾਂ ਨੂੰ ਦੂਜੇ ਸਕੂਲਾਂ ਵਿਚ
Publish Date: Fri, 17 Apr 2026 04:26 PM (IST)
Updated Date: Fri, 17 Apr 2026 04:30 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜ਼ੀਰਾ : ਸਰਕਾਰੀ ਮਿਡਲ ਸਕੂਲਾਂ ’ਚ ਵਿਦਿਆਰਥੀ-ਅਧਿਆਪਕ ਅਨੁਪਾਤ ਨੂੰ ਬਰਾਬਰ ਕਰਨ ਲਈ ਪੰਜਾਬ ਦੇ ਡਾਇਰੈਕਟੋਰੇਟ ਆਫ ਸਕੂਲ ਐਜੂਕੇਸ਼ਨ (ਸੈਕੰਡਰੀ) ਨੇ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਸੈਕੰਡਰੀ) ਨੂੰ ਅਧਿਕਾਰ ਦਿੱਤੇ ਹਨ ਕਿ ਉਹ ਘੱਟ ਵਿਦਿਆਰਥੀਆਂ ਵਾਲੇ ਸਕੂਲਾਂ ਤੋਂ ਅਧਿਆਪਕਾਂ ਦੀ ਐਡਜਸਟਮੈਂਟ ਵੱਧ ਵਿਦਿਆਰਥੀਆਂ ਵਾਲੇ ਸਕੂਲਾਂ ਵਿਚ ਕਰ ਸਕਣ, ਜਿਸਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਹੁਣ ਪੂਰੇ ਅਕਾਦਮਿਕ ਸਾਲ ਲਈ ਇਹ ਬਦਲਾਅ ਕਰ ਸਕਦੇ ਹਨ। ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ, ਜਨਰਲ ਸਕੱਤਰ ਰਜਿੰਦਰ ਪਾਇਲਟ, ਸੀਨੀਅਰ ਮੀਤ ਪ੍ਰਧਾਨ ਸੁਖਜਿੰਦਰ ਸਿੰਘ ਖਾਨਪੁਰ, ਵਿੱਤ ਸਕੱਤਰ ਨਵੀਨ ਸਚਦੇਵਾ, ਅਡੀਸ਼ਨਲ ਸਕੱਤਰ ਬਾਜ਼ ਸਿੰਘ ਭੁੱਲਰ, ਮੀਤ ਪ੍ਰਧਾਨ ਰਾਜਬੀਰ ਸਿੰਘ ਢਿੱਲੋਂ, ਮੀਡੀਆ ਸਕੱਤਰ ਗੁਰਪ੍ਰੀਤ ਮਾੜੀ ਮੇਘਾ, ਪ੍ਰੈੱਸ ਸਕੱਤਰ ਟਹਿਲ ਸਿੰਘ ਸਰਾਭਾ ਅਤੇ ਸੂਬਾ ਸਲਾਹਕਾਰ ਪ੍ਰੇਮ ਚਾਵਲਾ ਨੇ ਇਸ ਫੈਸਲੇ ਨੂੰ ਗੈਰ ਤਰਕ ਕਰਾਰ ਦਿੰਦਿਆਂ ਕਿਹਾ ਕਿ ਮਾਨ ਸਰਕਾਰ ਅਧਿਆਪਕਾਂ ਦੀ ਰੈਗੂਲਰ ਭਰਤੀ ਕਰਨ ਦੀ ਬਜਾਏ ਆਰਜੀ ਅਡਜਸਟਮੈਂਟ ਨਾਲ ਬੁੱਤਾ ਸਾਰਨ ਲੱਗੀ ਹੈ। ਆਗੂਆਂ ਨੇ ਇਸ ਫੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ ਅਤੇ ਚੇਤਾਵਨੀ ਦਿੱਤੀ ਕਿ ਜੇਕਰ ਅਜਿਹੇ ਗੈਰ ਜ਼ਰੂਰੀ ਫੈਸਲੇ ਰੱਦ ਨਾ ਕੀਤੇ ਤਾਂ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ।