ਨਰਸਿੰਗ ਸਿਰਫ਼ ਇਕ ਕਿੱਤਾ ਨਹੀਂ ਬਲਕਿ ਮਨੁੱਖਤਾ ਦੀ ਸੇਵਾ ਦਾ ਮਿਸ਼ਨ : ਬਾਂਸਲ
ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਵਿਖੇ ‘ਅੰਤਰਰਾਸ਼ਟਰੀ ਨਰਸਿੰਗ ਦਿਵਸ’ ਉਤਸ਼ਾਹ ਨਾਲ ਮਨਾਇਆ
Publish Date: Tue, 12 May 2026 05:17 PM (IST)
Updated Date: Tue, 12 May 2026 05:18 PM (IST)

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਫ਼ਿਰੋਜ਼ਪੁਰ ਦੇ ਸੋਢੇਵਾਲਾ ਸਥਿਤ ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਵਿਖੇ ‘ਕੌਮਾਂਤਰੀ ਨਰਸਿੰਗ ਦਿਵਸ’ ਮਨਾਇਆ ਗਿਆ। ਇਸ ਮੌਕੇ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ। ਧਾਰਮਿਕ ਸਮਾਗਮ ਦੀ ਸਮਾਪਤੀ ਤੋਂ ਬਾਅਦ ਸੰਸਥਾ ਦੇ ਸੰਸਥਾਪਕ ਧਰਮਪਾਲ ਬਾਂਸਲ ਭਗਤੀ ਭਜਨ ਗਰੁੱਪ, ਹਾਰਮਨੀ ਵਨਿਅਮ ਅਤੇ ਆਯੂਰਵੈਦਿਕ ਕਾਲਜ) ਨਾਲ ਫਲੋਰੈਂਸ ਨਾਈਟਿੰਗੇਲ ਦੇ ਜਨਮ ਦਿਨ ਦੀ ਖੁਸ਼ੀ ’ਚ ਕੇਕ ਕੱਟਿਆ ਗਿਆ। ਬਾਂਸਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਫਲੋਰੈਂਸ ਨਾਈਟਿੰਗੇਲ ਦੇ ਜੀਵਨ ’ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਨਰਸਿੰਗ ਸਮਾਜ ਦੀ ਰੀੜ੍ਹ ਦੀ ਹੱਡੀ ਹੈ। ਇਕ ਨਰਸ ਮਰੀਜ਼ ਲਈ ਪ੍ਰਮਾਤਮਾ ਦੇ ਰੂਪ ਵਾਂਗ ਹੁੰਦੀ ਹੈ ਜੋ ਦਿਨ-ਰਾਤ ਬਿਨ੍ਹਾ ਥੱਕੇ ਸੇਵਾ ਕਰਦੀ ਹੈ। ਇਸ ਮੌਕੇ ਕਾਲਜ ਮੈਨੇਜਮੈਂਟ ਵੱਲੋਂ ਸਾਰੇ ਸਟਾਫ ਮੈਂਬਰਾਂ ਨੂੰ ਸਨਮਾਨ ਚਿੰਨ੍ਹ ਅਤੇ ਸਿਰੋਪੇ ਦੇ ਕੇ ਉਨ੍ਹਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ। ਸਮਾਗਮ ਵਿਚ ਕਿਰਨ ਬਾਂਸਲ, ਯੁਗੇਸ਼ ਬਾਂਸਲ, ਸੀਏ ਪ੍ਰਿਯੰਕਾ ਬਾਂਸਲ, ਪ੍ਰਾਸ਼ੀ ਅਗਰਵਾਲ ਅਤੇ ਸਰਵਿਕਾ ਅਗਰਵਾਲ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਕਾਲਜ ਦੇ ਪ੍ਰਿੰਸੀਪਲ ਸੁਖਦੀਪ ਕੌਰ ਦੀ ਅਗਵਾਈ ਵਿਚ ਡਾ. ਸੰਜੀਵ ਮਾਨਕਟਾਲਾ, ਸ਼ਰਨਜੀਤ ਕੌਰ, ਸੁਖਵਿੰਦਰ ਕੌਰ, ਗੁਰਦੀਪ ਕੌਰ, ਜਗਦੇਵ ਸਿੰਘ, ਅਮਨਦੀਪ ਕੌਰ, ਸੰਗੀਤਾ ਹਾਂਡਾ, ਅਤੇ ਹੋਰ ਸਟਾਫ ਮੈਂਬਰ ਜਿਵੇਂ ਕਿ ਖੁਸ਼ਪਾਲ ਕੌਰ, ਪ੍ਰਿਯੰਕਾ, ਗੁਰਪ੍ਰੀਤ ਕੌਰ, ਰਮਨਦੀਪ ਕੌਰ ਅਤੇ ਆਂਚਲ ਆਦਿ ਨੇ ਸ਼ਮੂਲੀਅਤ ਕੀਤੀ। ਸਮੁੱਚੇ ਕਾਲਜ ਵਿਚ ਖੁਸ਼ੀ ਅਤੇ ਸੇਵਾ ਭਾਵਨਾ ਦਾ ਮਾਹੌਲ ਦੇਖਣ ਨੂੰ ਮਿਲਿਆ।