- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਿਰੋਜ਼ਪੁਰ ਵੱਲੋਂ ਮਨਾਇਆ ਅੰਤਰਰਾਸ਼ਟਰੀ ਸੀਨੀਅਰ ਸਿਟੀਜਨ ਦਿਵਸ

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ, ਫਿਰੋਜ਼ਪੁਰ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐੱਸਏਐੱਸ ਨਗਰ (ਮੋਹਾਲੀ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫ਼ਿਰੋਜ਼ਪੁਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫਿਰੋਜ਼ਪੁਰ ਵੱਲੋਂ ਜ਼ਿਲ੍ਹਾ ਪ੍ਰਸਾਸ਼ਨ, ਫ਼ਿਰੋਜ਼ਪੁਰ ਦੇ ਸਹਿਯੋਗ ਨਾਲ ਅੱਜ ਬਿਰਧ ਆਸ਼ਰਮ, ਫ਼ਿਰੋਜ਼ਪੁਰ ’ਚ ਅੰਤਰਰਾਸ਼ਟਰੀ ਸੀਨੀਅਰ ਸਿਟੀਜਨ ਦਿਵਸ ਮਨਾਇਆ ਗਿਆ। ਇਸ ਮੌਕੇ ਮੈਡਮ ਅਨੁਰਾਧਾ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫਿਰੋਜ਼ਪੁਰ ਮੌਜੂਦ ਸਨ।