ਸਰਕਾਰੀ ਕਾਲਜ ਜੀਰਾ ਵਿਖੇ ਮਨਾਇਆ ਕੌਮਾਂਤਰੀ ਮਹਿਲਾ ਦਿਵਸ
ਸਰਕਾਰੀ ਕਾਲਜ ਜੀਰਾ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਮਹਿਲਾ ਦਿਵਸ
Publish Date: Sun, 08 Mar 2026 04:03 PM (IST)
Updated Date: Sun, 08 Mar 2026 04:06 PM (IST)

ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ, ਜ਼ੀਰਾ : ਸਰਕਾਰੀ ਕਾਲਜ ਜੀਰਾ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ। ਸਮਾਗਮ ਦੌਰਾਨ ਕਾਲਜ ਦੇ ਵਿਦਿਆਰਥੀ ਅਤੇ ਸਮੂਹ ਸਟਾਫ ਸ਼ਾਮਲ ਹੋਇਆ। ਇਸ ਮੌਕੇ ਬੀ.ਏ ਭਾਗ ਪਹਿਲਾ ਦੀ ਵਿਦਿਆਰਥਣ ਮੋਨਿਕਾ ਨੇ ਮਹਿਲਾ ਦਿਵਸ ਨੂੰ ਸਮਰਪਿਤ ਇਕ ਗੀਤ, ਬੀ.ਏ ਭਾਗ ਤੀਜਾ ਦੀ ਵਿਦਿਆਰਥਣ ਅਨੀਤਾ ਨੇ ਔਰਤਾਂ ਦੀ ਸਮਾਜ ਵਿੱਚ ਭੂਮਿਕਾ ਬਾਰੇ ਆਪਣੇ ਵਿਚਾਰ, ਬੀ.ਏ ਭਾਗ ਦੂਜਾ ਦੀ ਵਿਦਿਆਰਥਣ ਕਿਰਨਜੋਤ ਨੇ ਔਰਤਾਂ ਨੂੰ ਸਮਾਜ ਵਿਚ ਆ ਰਹੀਆਂ ਸਮੱਸਿਆਵਾਂ ਬਾਰੇ ਆਪਣੇ ਵਿਚਾਰ ਪੇਸ਼ ਕੀਤੇ । ਇਸ ਦੌਰਾਨ ਕਾਲਜ ਦੇ ਪ੍ਰੋਫੈਸਰ ਪਵਿੱਤਰ ਸਿੰਘ ਨੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਮਿਹਨਤ ਅਤੇ ਚੰਗੀ ਸਿੱਖਿਆ ਗ੍ਰਹਿਣ ਕਰਨ ਦਾ ਸੰਦੇਸ਼ ਦਿੱਤਾ। ਕਾਲਜ ਦੇ ਪ੍ਰਿੰਸੀਪਲ ਸਚਿਨ ਕਾਲੜਾ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਸਮਾਜ ਦੀ ਹੋਂਦ ਔਰਤ ਨਾਲ ਹੀ ਸੰਭਵ ਹੈ, ਇਸ ਲਈ ਉਨ੍ਹਾਂ ਨੂੰ ਵੱਧ ਤੋਂ ਵੱਧ ਅਧਿਕਾਰ ਅਤੇ ਸੁਤੰਤਰਤਾ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦਾ ਪ੍ਰਸਾਰ ਹੀ ਔਰਤ ਦੇ ਜੀਵਨ ਨੂੰ ਬਿਹਤਰ ਬਣਾ ਸਕਦਾ ਹੈ। ਇਸ ਮੌਕੇ ਪ੍ਰੋ. ਸਤਵਿੰਦਰ ਪਾਲ ਸਿੰਘ,ਪ੍ਰੋ਼. ਗੁਰਵਿੰਦਰ ਸਿੰਘ,ਪ੍ਰੋ. ਕੁਲਵੰਤ ਸਿੰਘ,ਪ੍ਰੋ. ਵੇਦ ਪ੍ਰਕਾਸ਼, ਪ੍ਰੋ.ਜਸ਼ਨਪ੍ਰੀਤ ਸਿੰਘ, ਪ੍ਰੋ. ਸਤਬੀਰ ਸਿੰਘ, ਲਾਈਬ੍ਰੇਰੀਅਨ ਰਜਨੀਸ਼ ਕੁਮਾਰ ਆਦਿ ਹਾਜ਼ਰ ਸਨ। ਸਮਾਗਮ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਪ੍ਰੋ. ਪੂਜਾ ਵੱਲੋਂ ਬਾਖੂਬੀ ਨਿਭਾਈ ਗਈ।