ਹੇਮਕੁੰਟ ਸਕੂਲ ਵਿਖੇ ਮਨਾਇਆ ਅੰਤਰ-ਰਾਸ਼ਟਰੀ ਮਹਿਲਾ ਦਿਵਸ
ਹੇਮਕੁੰਟ ਸਕੂਲ ਵਿਖੇ ਮਨਾਇਆ ਅੰਤਰ-ਰਾਸ਼ਟਰੀ ਮਹਿਲਾ ਦਿਵਸ
Publish Date: Sat, 07 Mar 2026 03:32 PM (IST)
Updated Date: Sat, 07 Mar 2026 03:36 PM (IST)

ਗੌਰਵ ਗੌੜ ਜੌਲੀ,ਪੰਜਾਬੀ ਜਾਗਰਣ ਜ਼ੀਰਾ : ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ-ਈਸੇ-ਖਾਂ ਵਿਖੇ ਅੰਤਰ-ਰਾਸ਼ਟਰੀ ਮਹਿਲਾ ਦਿਵਸ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਅਧਿਆਪਕਾਂ ਵੱਲੋਂ ਖਾਸ ਪ੍ਰੋਗਰਾਮ ਕਰਵਾਇਆਂ ਗਿਆ, ਜਿਸ ਵਿਚ ਮਹਿਲਾਵਾਂ ਦੀ ਸਮਾਜ ਵਿੱਚ ਮਹੱਤਤਾ ਅਤੇ ਉਨ੍ਹਾਂ ਦੇ ਯੋਗਦਾਨ ਬਾਰੇ ਜਾਣਕਾਰੀ ਦਿੱਤੀ ਗਈ। ਇਸ ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੇ ਅਧਿਆਪਕਾਂ ਨੇ ਕਵਿਤਾ ਗਾਇਨ ਨਾਲ ਕੀਤੀ ਅਤੇ ਅਧਿਆਪਕਾਂ ਵੱਲੋਂ ਪ੍ਰੇਰਣਾਦਾਇਕ ਵਿਚਾਰ ਸਾਂਝੇ ਕੀਤੇ ਗਏ ਅਤੇ ਮਹਿਲਾਵਾਂ ਦੇ ਸਨਮਾਨ ਬਾਰੇ ਗੱਲ ਕੀਤੀ ਗਈ। ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਅਤੇ ਐੱਮਡੀ ਰਣਜੀਤ ਕੌਰ ਸੰਧੂ ਨੇ ਮਹਿਲਾ ਦਿਵਸ ਬਾਰੇ ਦੱਸਦੇ ਹੋਏ ਕਿਹਾ ਕਿ ਮਹਿਲਾ ਦਿਵਸ ਹਰ ਸਾਲ ਵਿਸ਼ਵ ਪੱਧਰ ਤੇ ਔਰਤਾਂ ਦੇ ਮਨੋਬਲ ਨੂੰ ਉੱਚਾ ਚੁੱਕਣ ਲਈ 8 ਮਾਰਚ ਨੂੰ ਮਨਾਇਆ ਜਾਂਦਾ ਹੈ। ਮਹਿਲਾਵਾਂ ਸਮਾਜ ਦੀ ਮਜ਼ਬੂਤ ਨੀਂਹ ਹਨ ਅਤੇ ਹਰ ਖੇਤਰ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੀਆਂ ਹਨ। ਸਾਨੂੰ ਹਮੇਸ਼ਾ ਮਹਿਲਾਵਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਅੱਗੇ ਵੱਧਣ ਲਈ ਪ੍ਰੋਤਸਾਹਿਤ ਕਰਨਾ ਚਾਹੀਦਾ ਹੈ। ਇਸ ਪ੍ਰੋਗਰਾਮ ਨੂੰ ਨਪੇਰੇ ਚੜਾਉਣ ਦਾ ਸਿਹਰਾ ਪ੍ਰਿੰਸੀਪਲ ਰਮਨਜੀਤ ਕੌਰ ਅਤੇ ਸੋਨੀਆ ਸ਼ਰਮਾ ਨੂੰ ਜਾਂਦਾ ਹੈ ਸਮੂਹ ਸਟਾਫ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਉਨ੍ਹਾਂ ਨੇ ਆਪਣੇ ਪ੍ਰਭਾਵਸ਼ਾਲੀ ਭਾਸ਼ਣ ਵਿਚ ਕਿਹਾ ਕਿ ਮਹਿਲਾ ਦਿਵਸ ਸਾਨੂੰ ਇਹ ਸਿੱਖ ਦਿੰਦਾ ਹੈ ਕਿ ਮਹਿਲਾਵਾਂ ਦੇ ਅਧਿਕਾਰਾਂ ਅਤੇ ਸਨਮਾਨ ਦੀ ਰੱਖਿਆ ਕਰਨਾ ਹਰ ਇਕ ਦੀ ਜ਼ਿੰਮੇਵਾਰੀ ਹੈ।