ਔਰਤਾਂ ਸਮਾਜ ਦੀ ਮਜ਼ਬੂਤ ਨੀਂਹ ਹਨ : ਡਾ. ਸੁਖਦੇਵ ਸਿੰਘ
ਸੰਤ ਕਬੀਰ ਕਾਲਜ ਜ਼ੀਰਾ ਵਿਚ ਮਨਾਇਆ ਗਿਆ ਅੰਤਰਰਾਸ਼ਟਰੀ ਮਹਿਲਾ ਦਿਵਸ
Publish Date: Sun, 08 Mar 2026 04:09 PM (IST)
Updated Date: Sun, 08 Mar 2026 04:12 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜ਼ੀਰਾ : ਸੰਤ ਕਬੀਰ ਕਾਲਜ ਜ਼ੀਰਾ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਕਾਲਜ ਡਾਇਰੈਕਟਰ ਡਾ. ਸੁਖਦੇਵ ਸਿੰਘ ਤੇ ਚੇਅਰਮੈਨ ਗੁਰਚਰਨ ਸਿੰਘ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਔਰਤਾਂ ਸਮਾਜ ਦੀ ਮਜ਼ਬੂਤ ਨੀਂਹ ਹਨ ਅਤੇ ਉਨ੍ਹਾਂ ਦੀ ਸਿੱਖਿਆ ਅਤੇ ਸਸ਼ਕਤੀਕਰਨ ਨਾਲ ਹੀ ਦੇਸ਼ ਦੀ ਤਰੱਕੀ ਸੰਭਵ ਹੈ। ਹਰੀ ਦਾਸ ਚੌਹਾਨ ਵੱਲੋਂ ਔਰਤਾਂ ਦੇ ਸਸ਼ਕਤੀਕਰਨ ਸਬੰਧੀ ਕਵਿਤਾ ਪੇਸ਼ ਕੀਤੀ ਗਈ, ਜਿਸ ਨੂੰ ਸਾਰਿਆਂ ਨੇ ਬਹੁਤ ਸਰਾਹਿਆ। ਇਸ ਸਮਾਗਮ ਵਿੱਚ ਲੈਕਚਰਾਰ ਨਰਿੰਦਰ ਸਿੰਘ ਪ੍ਰਧਾਨ ਐੱਨਜੀਓ ਜ਼ੀਰਾ, ਹਰਜੀਤ ਸਿੰਘ ਵਧਵਾ ਰਿਟਾਇਰ ਇੰਸਪੈਕਟਰ,ਅਸ਼ੋਕ ਕੁਮਾਰ ਪਲਤਾ ਪ੍ਰਧਾਨ, ਦਲਜੀਤ ਸਿੰਘ ਬੰਬੇ ਵਾਲੇ, ਸ਼ੁਭਮ ਚੌਹਾਨ, ਵਨੀਤਾ ਝਾਂਜੀ, ਸੁਮਨ, ਮੀਨਾਕਸ਼ੀ ਗੁਪਤਾ, ਰਮਾ ਸ਼ਰਮਾ ਅਤੇ ਰੰਜੂ ਚੋਪੜਾ ਆਦਿ ਵਿਸ਼ੇਸ਼ ਤੌਰ ’ਤੇ ਮੌਜ਼ੂਦ ਰਹੇ ਅਤੇ ਸਭ ਨੇ ਮਹਿਲਾ ਦਿਵਸ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਵੀਰਪਾਲ ਨੇ ਕਿਹਾ ਕਿ ਅੱਜ ਦੀ ਮਹਿਲਾ ਹਰ ਖੇਤਰ ਵਿਚ ਆਪਣੀ ਕਾਬਲਿਆਤ ਦਾ ਲੋਹਾ ਮਨਵਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸੰਤ ਕਬੀਰ ਕਾਲਜ ਜ਼ੀਰਾ ਹਮੇਸ਼ਾ ਲੜਕੀਆਂ ਦੀ ਉੱਚ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ ਅਤੇ ਭਵਿੱਖ ਵਿਚ ਵੀ ਇਸ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਾ ਰਹੇਗਾ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਮਹਿਲਾਵਾਂ ਦੇ ਅਧਿਕਾਰਾਂ ਅਤੇ ਸਨਮਾਨ ਸਬੰਧੀ ਜਾਗਰੂਕਤਾ ਦਾ ਸੰਦੇਸ਼ ਵੀ ਦਿੱਤਾ ਗਿਆ। ਅੰਤ ਵਿਚ ਕਾਲਜ ਪ੍ਰਬੰਧਕਾਂ ਵੱਲੋਂ ਸਮੂਹ ਔਰਤਾਂ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਦੀਆਂ ਦਿਲੋਂ ਵਧਾਈਆਂ ਦਿੱਤੀਆਂ ਗਈਆਂ।