ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਮਨਾਇਆ ਮਹਿਲਾ ਦਿਵਸ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ
Publish Date: Mon, 09 Mar 2026 05:42 PM (IST)
Updated Date: Mon, 09 Mar 2026 05:45 PM (IST)

ਅੰਗਰੇਜ਼ ਭੁੱਲਰ, ਪੰਜਾਬੀ ਜਾਗਰਣ ਫਿਰੋਜ਼ਪੁਰ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸਏਐੱਸ ਨਗਰ (ਮੋਹਾਲੀ) ਦੇ ਕਾਰਜਕਾਰੀ ਚੇਅਰਮੈਨ ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਸੁਮੀਤ ਮਲਹੋਤਰਾ, ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਿਰੋਜ਼ਪੁਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ। ਇਸ ਮੌਕੇ ’ਤੇ ਅਨੁਰਾਧਾ, ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਆਪਣੇ ਦਫਤਰ ਦੇ ਮਹਿਲਾ ਪੈਨਲ ਐਡਵੋਕੇਟਜ਼ ਨਾਲ ਮੌਜ਼ੂਦ ਸਨ। ਜੇਲ੍ਹ ਸੁਪਰਡੈਂਟ, ਡਿਪਟੀ ਜੇਲ੍ਹ ਸੁਪਰਡੈਂਟ ਅਤੇ ਹੋਰ ਜੇਲ੍ਹ ਸਟਾਫ ਵੀ ਇਸ ਪ੍ਰੋਗਰਾਮ ਵਿਚ ਹਾਜ਼ਰ ਸਨ। ਇਸ ਦਿਨ ਨੂੰ ਮਨਾਉਂਦੇ ਹੋਏ ਮਹਿਲਾ ਕੈਦੀਆਂ ਵੱਲੋਂ ਖੇਡਾਂ, ਗਿੱਧਾ ਅਤੇ ਬੋਲੀਆਂ ਵਿਚ ਭਾਗ ਲਿਆ ਗਿਆ। ਖੇਡਾਂ ਵਿਚ ਪਹਿਲਾ ਅਤੇ ਦੂਜਾ ਦਰਜਾ ਹਾਸਲ ਕਰਨ ਵਾਲੀਆਂ ਕੈਦੀ ਮਹਿਲਾਵਾਂ ਨੂੰ ਸਨਮਾਨ ਵੀ ਦਿੱਤਾ ਗਿਆ। ਇਸ ਦੇ ਨਾਲ ਹੀ ਜੱਜ ਸਾਹਿਬ ਵੱਲੋਂ ਮਹਿਲਾ ਦਿਵਸ ਦਾ ਮਹੱਤਵ ਦੱਸਦੇ ਹੋਏ ਮਹਿਲਾ ਸਸ਼ਕਤੀਕਰਨ ਬਾਰੇ ਜਾਣਕਾਰੀ ਵੀ ਦਿੱਤੀ। ਉਨ੍ਹਾਂ ਦੇ ਨਾਲ ਪੈਨਲ ਐਡਵੋਕੇਟ ਕੋਨਿਕਾ ਯਾਦਵ ਨੇ ਵੀ ਮਹਿਲਾਵਾਂ ਦੇ ਹੱਕਾਂ ਅਤੇ ਮਹਿਲਾਵਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਬਾਰੇ ਜਾਣੂ ਕਰਵਾਇਆ।