ਸਤਨਾਮ ਸਿੰਘ, ਜਲਾਲਾਬਾਦ : ਸਰਪੰਚ ਯੂਨੀਅਨ ਬਲਾਕ ਜਲਾਲਾਬਾਦ ਦੇ ਅਹੁਦੇਦਾਰਾਂ ਦੀ ਚੋਣ ਕਰਨ ਲਈ ਐਤਵਾਰ ਨੂੰ ਕੇਵਲ ਕ੍ਰਿਸ਼ਨ ਦੇ ਦਫਤਰ ਵਿਚ ਮੀਟਿੰਗ ਕੀਤੀ ਗਈ। ਮੀਟਿੰਗ 'ਚ ਕੁਝ ਸਮਾਂ ਪਹਿਲਾਂ ਵੱਖ-ਵੱਖ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਦੇ ਸਰਪੰਚਾਂ-ਪੰਚਾਂ ਦੀ ਸਹਿਮਤੀ ਨਾਲ ਚੁਣੀ ਹੋਈ 11 ਮੈਂਬਰੀ ਕਮੇਟੀ ਦੇ ਮੈਂਬਰਾਂ ਨੇ ਹਿੱਸਾ ਲਿਆ ਅਤੇ ਅੱਜ ਸਰਪੰਚ ਯੂਨੀਅਨ ਬਲਾਕ ਜਲਾਲਾਬਾਦ ਦਾ ਪ੍ਰਧਾਨ ਜਗਤਾਰ ਸਿੰਘ, ਵਾਇਸ ਪ੍ਰਧਾਨ ਸਵਰਨ ਸਿੰਘ, ਜਨਰਲ ਸਕੱਤਰ ਿਛੰਦਰ ਸਿੰਘ, ਸੈਕਟਰੀ ਜਰਨੈਲ ਸਿੰਘ, ਸਲਾਹਕਾਰ ਅਰਵਿੰਦਰ ਸਿੰਘ, ਖਜਾਨਚੀ ਸੁਲੱਖਣ ਸਿੰਘ ਅਤੇ ਕਾਰਜਕਾਰਨੀ ਮੈਂਬਰ ਰਮਨ ਕੁਮਾਰ, ਗੁਰਦੀਪ ਸਿੰਘ, ਬਲਵਿੰਦਰ ਸਿੰਘ, ਜੰਗੀਰ ਸਿੰਘ, ਅਰਵਿੰਦਰ ਸਿੰਘ ਨੁਕੇਰੀਆਂ ਸਰਬਸੰਮਤੀ ਨਾਲ ਚੁਣੇ ਗਏ। ਨਵਨਿਯੁਕਤ ਬਲਾਕ ਪ੍ਰਧਾਨ ਜਗਤਾਰ ਸਿੰਘ ਨੇ ਕਿਹਾ ਕਿ ਕੁਝ ਸਮਾਂ ਪਹਿਲਾਂ ਵੱਖ-ਵੱਖ ਪਿੰਡਾਂ ਦੇ ਸਰਪੰਚਾਂ-ਪੰਚਾਂ ਵੱਲੋਂ ਘੁਬਾਇਆ 'ਚ ਮੀਟਿੰਗਾਂ ਕਰਨ ਉਪਰੰਤ 11 ਮੈਂਬਰੀ ਕਮੇਟੀ ਚੁਣੀ ਗਈ ਸੀ ਅਤੇ ਅੱਜ ਇਸ ਚੁਣੀ ਹੋਈ ਕਮੇਟੀ 'ਚ ਉਕਤ ਅਹੁਦੇਦਾਰਾਂ ਦੀ ਚੋਣ ਕੀਤੀ ਗਈ ਹੈ ਅਤੇ ਇਹ ਕਮੇਟੀ ਦੇ ਅਹੁਦੇਦਾਰ ਕਿਸੇ ਵੀ ਰਾਜਨੀਤਿਕ ਲੀਡਰ ਨਾਲ ਕੋਈ ਨਹੀਂ ਲੈਣ ਦੇਣ ਹੋਵੇਗਾ। ਉਨ੍ਹਾਂ ਕਿਹਾ ਕਿ ਬਲਾਕ ਦੇ ਸਰਪੰਚਾਂ ਵੱਲੋਂ ਇਕੱਠੇ ਹੋਣ ਦਾ ਮੰਤਵ ਇਹ ਹੈ ਕਿ ਵੱਖ-ਵੱਖ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੂੰ ਗ੍ਾਂਟਾਂ, ਨਰੇਗਾ ਤਹਿਤ ਕੰਮ ਚਲਾਉਣ ਆਦਿ ਮਸਲਿਆਂ 'ਤੇ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸੌਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ।