ਸਤਨਾਮ ਸਿੰਘ/ਸੁਖਵਿੰਦਰ ਥਿੰਦ, ਫਾਜ਼ਿਲਕਾ : ਜਲਾਲਾਬਾਦ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਾਉਣ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕਰ ਲਏ ਗਏ ਹੈ। 7 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨ ਲਈ ਸੋਮਵਾਰ ਨੂੰ ਵੋਟਾਂ ਪੈਣਗੀਆਂ ਅਤੇ 24 ਅਕਤੂਬਰ ਨੂੰ ਵੋਟਾਂ ਦਾ ਗਿਣਤੀ ਹੋਵੇਗੀ। ਸ਼ਾਨੀਵਾਰ ਦੇਰ ਸ਼ਾਮ 6 ਵਜੇ ਤੋਂ ਪਹਿਲਾਂ ਚੋਣ ਪ੍ਰਚਾਰ ਬੰਦ ਹੋ ਗਿਆ ਅਤੇ ਆਖਰੀ ਦਿਨ ਉਮੀਦਵਾਰ ਨੇ ਆਪੋ ਆਪਣੇ ਹੱਕ 'ਚ ਚੋਣ ਪ੍ਰਚਾਰ ਕੀਤਾ ਗਿਆ।

-------------

ਕੀ ਕਹਿੰਦੇ ਹਨ ਐੱਸਡੀਐੱਮ ਕਮ ਰਿਟਰਨਿੰਗ ਅਫਸਰ ਕੇਸ਼ਵ ਗੋਇਲ

ਐੱਸਡੀਐੱਮ.-ਕਮ-ਰਿਟਰਨਿੰਗ ਅਫ਼ਸਰ ਕੇਸ਼ਵ ਗੋਇਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜਲਾਲਾਬਾਦ ਜ਼ਿਮਨੀ ਚੋਣ 21 ਅਕਤੂਬਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤਕ ਵੋਟਾਂ ਪੈਣਗੀਆਂ ਅਤੇ ਕੁਲ 239 ਪੋਲਿੰਗ ਬੂਥ ਬਣਾਏ ਗਏ ਹਨ, ਜਿਨ੍ਹਾਂ ਵਿਚ 104 ਪੋਲਿੰਗ ਬੂਥ ਅਤਿ ਸੰਵੇਦਨਸ਼ੀਲ ਹਨ। ਜਿਸਦੇ ਲਈ ਸ਼ਨੀਵਾਰ ਸ਼ਾਮ 6 ਵਜੇ ਤੋਂ ਚੋਣ ਪ੍ਰਚਾਰ ਬੰਦ ਹੋ ਗਿਆ ਅਤੇ ਕੋਈ ਵੀ ਉਮੀਦਵਾਰ ਚੋਣ ਜਲਸਾ ਤਾਂ ਨੁੱਕੜ ਮੀਟਿੰਗ ਨਹੀਂ ਕਰ ਸਕੇਗਾ। ਐੱਸਡੀਐੱਮ ਕੇਸ਼ਵ ਗੋਇਲ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਹਲਕੇ ਦੇ ਸਮੂਹ 239 ਬੂਥਾਂ 'ਤੇ ਵੀਡਿਓ ਗ੍ਰਾਫੀ ਅਤੇ ਵੈਬ ਕਾਸਟਿੰਗ ਹੋਵੇਗੀ। ਇਸ ਜਿਮਨੀ ਚੋਣ ਲਈ ਕੁੱਲ 2,04,154 ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ, ਜਿਨ੍ਹਾਂ ਵਿਚ 1,06,567 ਮਰਦ, 97883 ਅੌਰਤਾਂ ਅਤੇ 4 ਟ੍ਾਂਸਜੈਂਡਰ ਵੋਟਰ ਸ਼ਾਮਲ ਹਨ। ਇਸਤੋਂ ਇਲਾਵਾ ਕੁੱਲ 815 ਸਰਵਿਸ ਵੋਟਰਾਂ ਵਿਚੋਂ 810 ਮਰਦ ਅਤੇ 5 ਅੌਰਤ ਵੋਟਰ ਇਸ ਵਾਰ ਆਪਣੀ ਵੋਟ ਭੁਗਤਾਉਣਗੇ।

--------------

ਕੀ ਕਹਿੰਦੇ ਹਨ ਡੀ.ਐਸ.ਪੀ.ਜਸਪਾਲ ਸਿੰਘ ਿਢੱਲੋ

------------

ਡੀਐੱਸਪੀ ਜਸਪਾਲ ਸਿੰਘ ਿਢੱਲੋ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਜ਼ਿਮਨੀ ਚੋਣਾਂ ਨੂੰ ਅਮਨ ਅਮਾਨ ਨਾਲ ਨੇਪਰੇ ਚਾੜਨ ਲਈ ਚੋਣ ਕਮਿਸ਼ਨ ਵੱਲੋਂ ਪੈਰਾਮਿਲਟਰੀ ਫੋਰਸਿਸ ਦੀਆਂ ਦੋ ਕੰਪਨੀਆ ਜਲਾਲਾਬਾਦ ਵਿਚ ਭੇਜੀਆਂ ਗਈਆਂ ਹਨ ਅਤੇ ਚੋਣਾਂ ਦੌਰਾਨ ਕਿਸੇ ਵੀ ਵਿਅਕਤੀ ਨੂੰ ਹੁਲੜਬਾਜੀ ਕਰਨ 'ਤੇ ਨਹੀਂ ਬਖਸ਼ਿਆ ਜਾਵੇਗਾ। ਇਸਦੇ ਨਾਲ ਹੀ ਵਿਧਾਨ ਸਭਾ ਚੋਣਾਂ ਲਈ ਜਲਾਲਾਬਾਦ ਹਲਕੇ ਵਿਚ ਪੈਰਾ ਮਿਲਟਰੀ ਫੋਰਸ ਦੀ ਤਾਇਨਾਤ ਵੀ ਸ਼ੁਰੂ ਹੋ ਗਈ ਹੈ। ਉਨ੍ਹਾਂ ਵੋਟਰਾਂ ਨੂੰ ਕਿਹਾ ਕਿ ਹਰ ਵੋਟਰ ਬਿਨ੍ਹਾਂ ਕਿਸੇ ਭੈਅ ਮੁਕਤ ਹੋ ਕੇ ਵੋਟਾਂ ਪਾਉਣ ਲਈ ਪੋਲਿੰਗ ਬੂਥਾਂ 'ਤੇ ਪਹੁੰਚਣ ਅਤੇ ਪੁਲਿਸ ਵੱਲੋਂ ਸੁਰੱਖਿਆ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਚੋਣਾਂ ਅਮਨ ਸ਼ਾਂਤੀ ਨਾਲ ਕਰਵਾਉਣ ਲਈ ਪੁਲਿਸ ਅਤੇ ਪੈਰਾਮਿਲਟਰੀ ਫੋਰਸ ਨੂੰ ਨਾਲ ਲੈ ਕੇ ਜਲਾਲਾਬਾਦ ਸ਼ਹਿਰ ਤੋਂ ਇਲਾਵਾ ਵੱਖ ਵੱਖ ਪਿੰਡਾਂ ਵਿਚ ਫਲੈਗ ਮਾਰਚ ਵੀ ਕੱਿਢਆ ਗਿਆ ਹੈ।

------------

ਆਖਰੀ ਦਿਨ ਵੀ ਚੋਣ ਪ੍ਰਚਾਰ 'ਚ ਸਾਰੇ ਉਮੀਦਵਾਰਾਂ ਨੇ ਵਹਾਇਆ ਪਸੀਨਾ

--------------

ਜਲਾਲਾਬਾਦ ਜਿਮਨੀ ਚੋਣ ਲਈ ਕੁਲ 7 ਉਮੀਦਵਾਰ ਚੋਣ ਮੈਦਾਨ ਵਿਚ ਉਤਰੇ ਹਨ। ਜਿਸ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਸਿੰਘ ਆਵਲਾ, ਸ੍ਰੋਮਣੀ ਅਕਾਲੀ ਦਲ ਦੇ ਡਾ.ਰਾਜ ਸਿੰਘ ਡਿੱਬੀਪੁਰਾ, ਆਮ ਆਦਮੀ ਪਾਰਟੀ ਦੇ ਮਹਿੰਦਰ ਸਿੰਘ ਕਚੂਰਾ, ਆਜ਼ਾਦ ਉਮੀਦਵਾਰ ਜਗਦੀਪ ਕੰਬੋਜ ਗੋਲਡੀ, ਜੋਗਿੰਦਰ ਸਿੰਘ ਪੁਤਰ ਜਬਰ ਸਿੰਘ, ਜੋਗਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਅਤੇ ਰਾਜ ਸਿੰਘ ਚੋਣ ਮੈਦਾਨ 'ਚ ਉਤਰੇ ਹੋਏ ਹਨ।

ਚੋਣ ਪ੍ਰਚਾਰ ਦਾ ਆਖਰੀ ਦਿਨ ਹੋਣ 'ਤੇ ਕਾਂਗਰਸ ਦੇ ਉਮੀਦਵਾਰ ਰਮਿੰਦਰ ਸਿੰਘ ਆਵਲਾ, ਸ਼੍ਰੋਮਣੀ ਅਕਾਲੀ ਦਲ ਦੇ ਡਾ.ਰਾਜ ਸਿੰਘ ਡਿੱਬੀਪੁਰਾ, ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਸਿੰਘ ਕਚੂਰਾ ਅਤੇ ਕਾਂਗਰਸ ਤੋਂ ਟਿਕਟ ਨਾ ਮਿਲਣ 'ਤੇ ਬਾਗੀ ਹੋ ਕੇ ਅਜਾਦ ਉਮੀਂਦਵਾਰ ਜਗਦੀਪ ਕੰਬੋਜ ਗੋਲਡੀ ਵੱਲੋਂ ਆਪੋ ਆਪਣੀ ਲੀਡਰਸ਼ਿਪ ਨੂੰ ਨਾਲ ਲੈ ਕੇ ਚੋਣ ਪ੍ਰਚਾਰ ਪੂਰੇ ਜੋਰ ਸ਼ੋਰ ਨਾਲ ਕੀਤਾ ਗਿਆ।