ਪੰਜਾਬੀ ਜਾਗਰਣ ਟੀਮ, ਜਲਾਲਾਬਾਦ : ਵਿਧਾਨ ਸਭਾ ਚੋਣ ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀ ਨਾਲ ਸਿਰੇ ਚੜ੍ਹ ਗਿਆ ਹੈ। ਜਲਾਲਾਬਾਦ ਜ਼ਿਮਨੀ ਚੋਣ ਲਈ ਲਗਭਗ 78.76 ਫ਼ੀਸਦੀ ਵੋਟਾਂ ਦਾ ਭੁਗਤਾਨ ਹੋਇਆ ਹੈ।

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਮਨਪ੍ਰਰੀਤ ਸਿੰਘ ਛੱਤਵਾਲ ਨੇ ਦੱÎਸਿਆ ਕਿ ਜਲਾਲਾਬਾਦ ਜ਼ਿਮਨੀ ਚੋਣਾਂ 'ਚ ਕੁੱਲ 7 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਜ਼ਿਲ੍ਹੇ ਦੇ 204329 ਵੋਟਰਾਂ ਨੇ ਕਰਨਾ ਹੈ। ਜਿਨ੍ਹਾਂ ਵਿਚ 106651 ਮਰਦ, 97674 ਅੌਰਤ ਅਤੇ 4 ਟਰਾਂਜੈਂਡਰ ਵੋਟਰ ਸ਼ਾਮਿਲ ਹਨ। ਉਨ੍ਹਾਂ ਵੋਟ ਪ੍ਰਕਿਰਿਆਂ ਦੌਰਾਨ ਪਾਰਦਰਸ਼ੀ ਢੰਗ ਨਾਲ ਡਿਊਟੀ ਨਿਭਾਉਣ ਵਾਲੇ ਸਮੁੱਚੇ ਚੋਣ ਅਮਲੇ ਦੀ ਪ੍ਰਸ਼ੰਸਾ ਕੀਤੀ ਅਤੇ ਹਲਕਾ ਵਾਸੀਆਂ ਵੱਲੋਂ ਸੁਖਾਵੇਂ ਮਾਹੌਲ ਅੰਦਰ ਵੋਟਾਂ ਦੇ ਕੰਮ ਨੰੂ ਨੇਪਰੇ ਚੜ੍ਹਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੰੂ ਸਹਿਯੋਗ ਦੇਣ 'ਤੇ ਧੰਨਵਾਦ ਕੀਤਾ। ਐੱਸਐੱਸਪੀ ਭੁਪਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਲਕਾ ਜਲਾਲਾਬਾਦ ਜ਼ਿਮਨੀ ਚੋਣਾਂ ਵਿੱਚ ਵੋਟਾਂ ਪਾਉਣ ਦਾ ਕੰਮ ਅਮਨ ਅਮਾਨ ਨਾਲ ਸਿਰੇ ਚੜ੍ਹ ਗਿਆ ਹੈ। ਕਿਸੇ ਕਿਸਮ ਦੀ ਕੋਈ ਵੀ ਅਣਸੁਖਾਵੀਂ ਘਟਨਾਂ ਦੇਖਣ ਜਾਂ ਸੁਣਨ ਨੰੂ ਨਹੀਂ ਮਿਲੀ ਜਿਸਦੇ ਨਾਲ ਵੋਟਾਂ ਦਾ ਮਾਹੌਲ ਖਰਾਬ ਹੁੰਦਾ ਹੋਵੇ।