- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਰਤੀ ਪਿਛਲੇ ਕਈ ਸਾਲਾਂ ਤੋਂ ਸਮਾਜ ਸੇਵਾ ਅਤੇ ਯੁਵਾ ਲੀਡਰਸ਼ਿਪ ਨਾਲ ਜੁੜੀਆਂ ਗਤੀਵਿਧੀਆਂ ਵਿੱਚ ਸਰਗਰਮ ਹੈ। ਉਹ ਨੌਜਵਾਨ ਸਸ਼ਕਤੀਕਰਨ, ਭਾਈਚਾਰਕ ਵਿਕਾਸ, ਵਾਤਾਵਰਨ ਸੁਰੱਖਿਆ, ਮਹਿਲਾ ਸਸ਼ਕਤੀਕਰਨ, ਸਾਖਰਤਾ ਅਤੇ ਸਮਾਜਿਕ ਜਾਗਰੂਕਤਾ ਨਾਲ ਸਬੰਧਤ ਗਤੀਵਿਧੀਆਂ ਵਿੱਚ ਹਿੱਸਾ ਲੈਂਦੀ ਰਹੀ ਹੈ।

ਹੈਪੀ ਕਾਠਪਾਲ, ਪੰਜਾਬੀ ਜਾਗਰਣ, ਜਲਾਲਾਬਾਦ: ਜਲਾਲਾਬਾਦ ਦੀ ਧੀ ਆਰਤੀ ਇੱਛਪੁਜਾਨੀ ਦੀ ਚੋਣ ਰੂਸ ਵਿੱਚ ਹੋਣ ਵਾਲੇ ਇੰਟਰਨੈਸ਼ਨਲ ਫੈਸਟੀਵਲ ਆਫ ਯੂਥ-2026 ਲਈ ਹੋਈ ਹੈ। ਉਹ 11 ਤੋਂ 17 ਸਤੰਬਰ ਤੱਕ ਯੇਕਾਤੇਰਿਨਬਰਗ ਵਿੱਚ ਹੋਣ ਵਾਲੇ ਅੰਤਰਰਾਸ਼ਟਰੀ ਸਮਾਗਮ ਵਿੱਚ ਭਾਰਤ ਦੀ ਨੁਮਾਇੰਦਗੀ ਕਰੇਗੀ। ਇਸ ਸਮਾਗਮ ਵਿੱਚ ਵੱਖ-ਵੱਖ ਦੇਸ਼ਾਂ ਦੇ ਨੌਜਵਾਨ ਹਿੱਸਾ ਲੈਣਗੇ।
ਆਰਤੀ ਪਿਛਲੇ ਕਈ ਸਾਲਾਂ ਤੋਂ ਸਮਾਜ ਸੇਵਾ ਅਤੇ ਯੁਵਾ ਲੀਡਰਸ਼ਿਪ ਨਾਲ ਜੁੜੀਆਂ ਗਤੀਵਿਧੀਆਂ ਵਿੱਚ ਸਰਗਰਮ ਹੈ। ਉਹ ਨੌਜਵਾਨ ਸਸ਼ਕਤੀਕਰਨ, ਭਾਈਚਾਰਕ ਵਿਕਾਸ, ਵਾਤਾਵਰਨ ਸੁਰੱਖਿਆ, ਮਹਿਲਾ ਸਸ਼ਕਤੀਕਰਨ, ਸਾਖਰਤਾ ਅਤੇ ਸਮਾਜਿਕ ਜਾਗਰੂਕਤਾ ਨਾਲ ਸਬੰਧਤ ਗਤੀਵਿਧੀਆਂ ਵਿੱਚ ਹਿੱਸਾ ਲੈਂਦੀ ਰਹੀ ਹੈ। ਨੌਜਵਾਨਾਂ ਨੂੰ ਸਮਾਜਿਕ ਸਰੋਕਾਰਾਂ ਨਾਲ ਜੋੜਨ ਅਤੇ ਨਾਗਰਿਕ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ ਵੀ ਉਹ ਵੱਖ-ਵੱਖ ਗਤੀਵਿਧੀਆਂ ਦਾ ਹਿੱਸਾ ਰਹੀ ਹੈ।
ਉਸ ਦੀਆਂ ਸਮਾਜ ਸੇਵਾ ਅਤੇ ਯੁਵਾ ਲੀਡਰਸ਼ਿਪ ਨਾਲ ਸਬੰਧਤ ਗਤੀਵਿਧੀਆਂ ਨੂੰ ਰਾਸ਼ਟਰੀ ਪੱਧਰ ’ਤੇ ਵੀ ਮਾਨਤਾ ਮਿਲੀ ਹੈ। ਉਸ ਨੂੰ ਹਾਲ ਹੀ ਵਿੱਚ ਰਾਸ਼ਟਰੀ ਪ੍ਰੇਰਣਾ ਦੂਤ ਪੁਰਸਕਾਰ-2026 ਨਾਲ ਸਨਮਾਨਿਤ ਕੀਤਾ ਗਿਆ।
ਰੂਸ ਵਿੱਚ ਹੋਣ ਵਾਲੇ ਸਮਾਗਮ ਦੌਰਾਨ ਆਰਤੀ ਨੂੰ ਵੱਖ-ਵੱਖ ਦੇਸ਼ਾਂ ਤੋਂ ਆਏ ਨੌਜਵਾਨਾਂ, ਸਮਾਜ ਸੇਵਕਾਂ ਅਤੇ ਯੁਵਾ ਆਗੂਆਂ ਨਾਲ ਵਿਚਾਰ-ਵਟਾਂਦਰਾ ਕਰਨ ਦਾ ਮੌਕਾ ਮਿਲੇਗਾ। ਉਹ ਭਾਰਤ ਦੀ ਯੁਵਾ ਸ਼ਕਤੀ, ਸੱਭਿਆਚਾਰ ਅਤੇ ਵਿਭਿੰਨਤਾ ਨਾਲ ਸਬੰਧਤ ਵਿਚਾਰ ਵੀ ਸਾਂਝੇ ਕਰੇਗੀ।
ਆਰਤੀ ਦੀ ਇਸ ਚੋਣ ’ਤੇ ਜਲਾਲਾਬਾਦ ਅਤੇ ਫਾਜ਼ਿਲਕਾ ਖੇਤਰ ਦੇ ਲੋਕਾਂ ਵਿੱਚ ਖੁਸ਼ੀ ਹੈ। ਸਮਾਜਿਕ ਸੰਸਥਾਵਾਂ ਅਤੇ ਸ਼ਹਿਰ ਵਾਸੀਆਂ ਨੇ ਉਸ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਮੀਦ ਪ੍ਰਗਟਾਈ ਕਿ ਉਹ ਅੰਤਰਰਾਸ਼ਟਰੀ ਮੰਚ ’ਤੇ ਭਾਰਤ ਦੀ ਨੁਮਾਇੰਦਗੀ ਕਰਦਿਆਂ ਖੇਤਰ ਦਾ ਨਾਮ ਵੀ ਰੌਸ਼ਨ ਕਰੇਗੀ।