- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਨਪ੍ਰੀਤ ਸਿੰਘ ਦੀ ਲਾਸ਼ ਕੈਨੇਡਾ ਵਿਖੇ ਇਕ ਸਵੀਮਿੰਗ ਪੂਲ ਵਿੱਚੋਂ ਬਰਾਮਦ ਹੋਈ ਹੈ। ਹਾਲਾਂਕਿ ਉਸ ਦੀ ਮੌਤ ਕਿਹੜੀਆਂ ਪਰਿਸਥਿਤੀਆਂ 'ਚ ਹੋਈ ਅਤੇ ਇਸ ਦੇ ਅਸਲ ਕਾਰਨ ਕੀ ਸਨ, ਇਸ ਬਾਰੇ ਅਜੇ ਤੱਕ ਕੋਈ ਸਪੱਸ਼ਟ ਜਾਣਕਾਰੀ ਨਹੀਂ ਮਿਲ ਸਕੀ ਹੈ

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ, ਫਿਰੋਜ਼ਪੁਰ : ਚੰਗੇ ਭਵਿੱਖ ਦੀ ਆਸ 'ਚ ਕੈਨੇਡਾ ਗਏ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਫਿਰੋਜ਼ਪੁਰ ਦੇ ਸਰਹੱਦੀ ਪਿੰਡ ਧੀਰਾ ਪੱਤਰਾ ਦੇ ਰਹਿਣ ਵਾਲੇ 21 ਸਾਲਾ ਨੌਜਵਾਨ ਜੋਬਨਪ੍ਰੀਤ ਸਿੰਘ ਭੁੱਲਰ ਦੀ ਕੈਨੇਡਾ ਵਿੱਚ ਰਹੱਸਮਈ ਹਾਲਾਤਾਂ ਵਿਚ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਸ ਘਟਨਾ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਜੋਬਨਪ੍ਰੀਤ ਸਿੰਘ ਭੁੱਲਰ (21) ਪੁੱਤਰ ਬਲਰਾਜ ਸਿੰਘ ਭੁੱਲਰ ਵਜੋਂ ਹੋਈ ਹੈ, ਜੋ ਕਿ ਫਿਰੋਜ਼ਪੁਰ ਦੇ ਪਿੰਡ ਧੀਰਾ ਪੱਤਰਾ ਦਾ ਰਹਿਣ ਵਾਲਾ ਸੀ।
ਦੱਸਿਆ ਜਾ ਰਿਹਾ ਹੈ ਕਿ ਜੋਬਨਪ੍ਰੀਤ ਸਿੰਘ ਦੀ ਲਾਸ਼ ਕੈਨੇਡਾ ਵਿਖੇ ਇਕ ਸਵੀਮਿੰਗ ਪੂਲ ਵਿੱਚੋਂ ਬਰਾਮਦ ਹੋਈ ਹੈ। ਹਾਲਾਂਕਿ ਉਸ ਦੀ ਮੌਤ ਕਿਹੜੀਆਂ ਪਰਿਸਥਿਤੀਆਂ 'ਚ ਹੋਈ ਅਤੇ ਇਸ ਦੇ ਅਸਲ ਕਾਰਨ ਕੀ ਸਨ, ਇਸ ਬਾਰੇ ਅਜੇ ਤੱਕ ਕੋਈ ਸਪੱਸ਼ਟ ਜਾਣਕਾਰੀ ਨਹੀਂ ਮਿਲ ਸਕੀ ਹੈ ਪਰ ਦੱਸਿਆ ਜਾ ਰਿਹਾ ਹੈ ਕਿ ਕੁਝ ਸਮਾਂ ਪਹਿਲੋਂ ਹੀ ਜੋਬਨਪ੍ਰੀਤ ਫਾਰਮ ਹਾਊਸ ਨੁਮਾ ਘਰ ਵਿੱਚ ਸ਼ਿਫਟ ਹੋਇਆ ਸੀ । ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਕੈਨੇਡਾ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਲਿਆ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਵੱਲੋਂ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਹਰ ਪਹਿਲੂ ਤੋਂ ਪੜਤਾਲ ਕੀਤੀ ਜਾ ਰਹੀ ਹੈ।ਜਿਵੇਂ ਹੀ ਜੋਬਨਪ੍ਰੀਤ ਦੀ ਮੌਤ ਦੀ ਖ਼ਬਰ ਉਸ ਦੇ ਪਿੰਡ ਧੀਰਾ ਪੱਤਰਾ ਪਹੁੰਚੀ ਤਾਂ ਪੂਰੇ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ। ਜਵਾਨ ਪੁੱਤ ਦੀ ਮੌਤ ਦੀ ਖ਼ਬਰ ਸੁਣ ਕੇ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ।