- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪੁਲਿਸ ਨੇ ਦੱਸਿਆ ਕਿ ਬੀਓਪੀ ਕੱਸੋ ਕੇ ਵਿਖੇ ਤੈਨਾਤ ਬੀਐੱਸਐੱਫ ਦੇ ਅਸਿਸਟੈਂਟ ਕਮਾਂਡੈਂਟ ਰਾਜੇਸ਼ ਕੁਮਾਰ ਤੇ ਥਾਣਾ ਸਦਰ ਫਿਰੋਜ਼ਪੁਰ ਦੀ ਪੁਲਿਸ ਟੀਮ ਵੱਲੋਂ ਸਰਹੱਦੀ ਖੇਤਰ ’ਚ ਸਾਂਝਾ ਗਸ਼ਤ ਤੇ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਸੀ। ਇਸ ਦੌਰਾਨ ਪੁਲਿਸ ਤੇ ਬੀਐੱਸਐੱਫ ਦੀ ਟੀਮ ਨੇ ਪਿੰਡ ਕਿਲਚੇ ਦੇ ਰਹਿਣ ਵਾਲੇ ਸੁਖਵਿੰਦਰ ਸਿੰਘ ਪੁੱਤਰ ਕਾਕਾ ਸਿੰਘ ਨੂੰ ਸ਼ੱਕ ਦੇ ਆਧਾਰ ’ਤੇ ਹਿਰਾਸਤ ’ਚ ਲਿਆ। ਜਦੋਂ ਦੋਸ਼ੀ ਸੁਖਵਿੰਦਰ ਸਿੰਘ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਹੈਰੋਇਨ ਦੇ 2 ਪੈਕਟ ਬਰਾਮਦ ਹੋਏ, ਜਿਨ੍ਹਾਂ ਦਾ ਕੁੱਲ ਵਜ਼ਨ 2 ਕਿਲੋ 264 ਗ੍ਰਾਮ ਨਿਕਲਿਆ।

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ: ਥਾਣਾ ਫਿਰੋਜ਼ਪੁਰ ਸਦਰ ਦੇ ਅਧੀਨ ਆਉਂਦੇ ਪਿੰਡ ਕਿਲਚੇ ਵਿਖੇ ਸੀਮਾ ਸੁਰੱਖਿਆ ਬਲ ਤੇ ਪੁਲਿਸ ਵੱਲੋਂ ਚਲਾਏ ਗਏ ਇਕ ਸਾਂਝੇ ਤਲਾਸ਼ੀ ਅਭਿਆਨ ਦੌਰਾਨ ਨਸ਼ਾ ਤਸਕਰੀ ਖਿਲਾਫ਼ ਸਫ਼ਲਤਾ ਹਾਸਲ ਹੋਈ ਹੈ। ਸੁਰੱਖਿਆ ਬਲਾਂ ਨੇ ਮੌਕੇ ਤੋਂ ਇਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ’ਚੋਂ 2 ਕਿਲੋ 264 ਗ੍ਰਾਮ ਹੈਰੋਇਨ ਤੇ ਇਕ ਮੋਬਾਇਲ ਫ਼ੋਨ ਬਰਾਮਦ ਕੀਤਾ ਹੈ, ਜਦ ਕਿ ਉਸ ਦਾ ਦੂਜਾ ਸਾਥੀ ਮੌਕੇ ਤੋਂ ਭੱਜਣ ’ਚ ਕਾਮਯਾਬ ਹੋ ਗਿਆ। ਇਸ ਸਬੰਧ ’ਚ ਥਾਣਾ ਸਦਰ ਫਿਰੋਜ਼ਪੁਰ ਪੁਲਿਸ ਨੇ 2 ਵਿਅਕਤੀਆਂ ਖਿਲਾਫ ਐੱਨਡੀਪੀਐੱਸ ਐਕਟ (ਕਮਰਸ਼ੀਅਲ) ਤਹਿਤ ਮਾਮਲਾ ਦਰਜ ਕੀਤਾ ਹੈ।
ਪੁਲਿਸ ਨੇ ਦੱਸਿਆ ਕਿ ਬੀਓਪੀ ਕੱਸੋ ਕੇ ਵਿਖੇ ਤੈਨਾਤ ਬੀਐੱਸਐੱਫ ਦੇ ਅਸਿਸਟੈਂਟ ਕਮਾਂਡੈਂਟ ਰਾਜੇਸ਼ ਕੁਮਾਰ ਤੇ ਥਾਣਾ ਸਦਰ ਫਿਰੋਜ਼ਪੁਰ ਦੀ ਪੁਲਿਸ ਟੀਮ ਵੱਲੋਂ ਸਰਹੱਦੀ ਖੇਤਰ ’ਚ ਸਾਂਝਾ ਗਸ਼ਤ ਤੇ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਸੀ। ਇਸ ਦੌਰਾਨ ਪੁਲਿਸ ਤੇ ਬੀਐੱਸਐੱਫ ਦੀ ਟੀਮ ਨੇ ਪਿੰਡ ਕਿਲਚੇ ਦੇ ਰਹਿਣ ਵਾਲੇ ਸੁਖਵਿੰਦਰ ਸਿੰਘ ਪੁੱਤਰ ਕਾਕਾ ਸਿੰਘ ਨੂੰ ਸ਼ੱਕ ਦੇ ਆਧਾਰ ’ਤੇ ਹਿਰਾਸਤ ’ਚ ਲਿਆ। ਜਦੋਂ ਦੋਸ਼ੀ ਸੁਖਵਿੰਦਰ ਸਿੰਘ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਹੈਰੋਇਨ ਦੇ 2 ਪੈਕਟ ਬਰਾਮਦ ਹੋਏ, ਜਿਨ੍ਹਾਂ ਦਾ ਕੁੱਲ ਵਜ਼ਨ 2 ਕਿਲੋ 264 ਗ੍ਰਾਮ ਨਿਕਲਿਆ।
ਇਸ ਤੋਂ ਇਲਾਵਾ ਦੋਸ਼ੀ ਕੋਲੋਂ ਇਕ ‘ਓਪੋ’ ਕੰਪਨੀ ਦਾ ਮੋਬਾਇਲ ਫ਼ੋਨ ਵੀ ਬਰਾਮਦ ਕੀਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਇਸ ਕਾਰਵਾਈ ਦੌਰਾਨ ਉਸ ਦਾ ਦੂਜਾ ਸਾਥੀ ਰਾਜਵੀਰ ਸਿੰਘ ਉਰਫ਼ ਤਾਰੀ ਵਾਸੀ ਪਿੰਡ ਕਿਲਚੇ ਪੁਲਿਸ ਟੀਮ ਨੂੰ ਵੇਖ ਕੇ ਮੌਕੇ ਤੋਂ ਫ਼ਰਾਰ ਹੋਣ ’ਚ ਕਾਮਯਾਬ ਹੋ ਗਿਆ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਸਬ ਇੰਸਪੈਕਟਰ ਸੁਖਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਉਕਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਫ਼ਰਾਰ ਦੋਸ਼ੀ ਰਾਜਵੀਰ ਉਰਫ਼ ਤਾਰੀ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।