v> ਪਰਮਿੰਦਰ ਸਿੰਘ ਥਿੰਦ, ਫਿਰੋਜ਼ਪੁਰ : ਜ਼ਿਲ੍ਹਾ ਪੁਲਿਸ ਵੱਲੋਂ ਫਿਰੋਜ਼ਪੁਰ ਦੀ ਇਕ ਅਦਾਲਤ ਵਿਚ ਪੇਸ਼ ਕੀਤੇ ਮੁਲਜ਼ਮ ਕਾਰਨ ਇਕ ਜੱਜ ਅਤੇ ਸਟਾਫ ਦੇ 6 ਮੈਂਬਰਾਂ ਨੂੰ ਇਕਾਂਤਵਾਸ ਵਿੱਚ ਜਾਣਾ ਪਿਅਾ। ਪੁਲਿਸ ਦਾ ਕਹਿਣਾ ਹੈ ਕਿ ਉਕਤ ਮੁਲਜ਼ਮ ਨੂੰ ਪੇਸ਼ ਕੀਤੇ ਜਾਣ ਮਗਰੋਂ ਉਸ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਇਸ ਤੋਂ ਬਾਅਦ ਜੱਜ ਦੇ ਨਾਲ ਸਟਾਫ ਦੇ 6 ਮੁਲ਼ਾਜ਼ਮਾਂ ਨੇ ਖੁਦ ਨੂੰ ਇਕਾਂਤਵਾਸ ਕਰ ਲਿਆ ਹੈ। ਇਸ ਤੋਂ ਬਾਅਦ ਫਿਰੋਜ਼ਪੁਰ ਵਿਚ ਕੋਰੋਨਾ ਦੇ ਮਰੀਜ਼ਾਂ ਦੇ ਸੰਪਰਕ ਵਿਚ ਆਏ ਲੋਕਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਬੀਤੇ ਦਿਨ ਜ਼ਿਲ੍ਹੇ ਅੰਦਰ ਕੁੱਲ ਕੋਰੋਨਾ ਪੀੜ੍ਹਤ ਮਰੀਜ਼ਾਂ ਦੀ ਗਿਣਤੀ 130 ਤਕ ਪਹੁੰਚ ਗਈ ਸੀ, ਜਿਨ੍ਹਾਂ ਵਿਚੋਂ ਕੋਰੋਨਾ ਦੇ 43 ਸਰਗਰਮ ਮਾਮਲੇ ਚੱਲ ਰਹੇ ਹਨ, ਜਦਕਿ 84 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਵਾਪਸ ਪਰਤ ਚੁੱਕੇ ਹਨ ਤੇ 3 ਮਰੀਜ਼ਾਂ ਦੀ ਹੁਣ ਤਕ ਕੋਰੋਨਾ ਨਾਲ ਮੌਤ ਹੋ ਚੁੱਕੀ ਹੈ।

Posted By: Ramanjit Kaur