- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਿਸ਼ਨ ਕਲੀਨ ਪੰਜਾਬ ਮੁਹਿੰਮ ਦੇ ਤੀਜੇ ਦਿਨ ਅੱਜ ਕੱਚਾ ਜ਼ੀਰਾ ਰੋਡ ਦੀ ਕਰਵਾਈ ਗਈ ਸਫਾਈ

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਪੰਜਾਬ ਸਰਕਾਰ ਦੁਆਰਾ ਚਲਾਈ ਗਏ ਮਿਸ਼ਨ ਕਲੀਨ ਪੰਜਾਬ ਤਹਿਤ ਅੱਜ ਨਗਰ ਕੌਂਸਲ ਫਿਰੋਜ਼ਪੁਰ ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਦੀ ਸ਼ਿਖਾ ਸ਼ਰਮਾ ਅਤੇ ਵਧੀਕ ਡਿਪਟੀ ਕਮਿਸ਼ਨਰ ਡਾ. ਅਮਨਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਗਰ ਕੌਂਸਲ ਫਿਰੋਜ਼ਪੁਰ ਵੱਲੋਂ ਅੱਜ ਇਸ ਮੁਹਿੰਮ ਦੇ ਤੀਜੇ ਦਿਨ ਕੱਚਾ ਜ਼ੀਰਾ ਲਿੰਕ ਸੜਕ ਗਿਲਕੋ ਵੈਲੀ ਤੱਕ ਦੀ ਸਫਾਈ ਮੁਕੰਮਲ ਰੂਪ ਵਿਚ ਕਰਵਾਈ ਗਈ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਅਸ਼ੋਕ ਸੱਚਦੇਵਾ ਅਤੇ ਕੌਸਲਰ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਤੋਂ ਇਲਾਵਾ ਉਨ੍ਹਾਂ ਦੇ ਨਾਲ ਨਗਰ ਕੌਂਸਲ ਫਿਰੋਜ਼ਪੁਰ ਦੇ ਕਈ ਕੌਂਸਲਰ ਸਾਹਿਬਾਨ ਵੀ ਮੌਜ਼ੂਦ ਸਨ। ਇਸ ਮੌਕੇ ਕਾਰਜ ਸਾਧਕ ਅਫਸਰ ਨਰਿੰਦਰ ਕੁਮਾਰ ਵੱਲੋਂ ਦੱਸਿਆ ਗਿਆ ਕਿ ਨਗਰ ਕੌਂਸਲ ਫਿਰੋਜ਼ਪੁਰ ਵੱਲੋਂ ਮਿਤੀ 29 ਅਗਸਤ 2026 ਤੋਂ ਲੈ ਕੇ 8 ਸਤੰਬਰ 2026 ਤੱਕ ਲਗਾਤਾਰ ਇਸ ਪ੍ਰਕਾਰ ਦੇ ਡਰਾਈਵ ਚਲਾਏ ਜਾਣਗੇ। ਇਸ ਡਰਾਈਵ ਦੌਰਾਨ ਸ਼ਹਿਰ ਦੀਆਂ ਵੱਖ-ਵੱਖ ਲਿੰਕਸ ਸੜਕਾਂ ਸਰਕਲ ਰੋਡ ਮਾਲ ਰੋਡ ਪਬਲਿਕ ਸਥਾਨਾਂ ਨੂੰ ਸਾਫ ਕਰਵਾਇਆ ਜਾਵੇਗਾ। ਅੰਤ ਵਿਚ ਨਗਰ ਕੌਂਸਲ ਫਿਰੋਜ਼ਪੁਰ ਦੇ ਸੁਪਰਡੈਂਟ ਸੈਨੀਟੇਸ਼ਨ ਡਾਕਟਰ ਸੁਖਪਾਲ ਸਿੰਘ ਅਤੇ ਸੈਂਨਟਰੀ ਇੰਸਪੈਕਟਰ ਰੁਸਤਮ ਸ਼ੇਰ ਸੋਢੀ ਵੱਲੋਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਇਸ ਮੁਹਿੰਮ ਅੰਦਰ ਨਗਰ ਕੌਂਸਲ ਫਿਰੋਜ਼ਪੁਰ ਨੂੰ ਸਹਿਯੋਗ ਦੇਣ ਅਤੇ ਆਪਣੇ ਆਲੇ ਦੁਆਲੇ ਦੀ ਸਫਾਈ ਨੂੰ ਬਰਕਰਾਰ ਰੱਖਣ ਆਪਣੇ ਘਰਾਂ ਦੇ ਕਚਰੇ ਨੂੰ ਵੇਸਟ ਕੁਲੈਕਟਰ ਨੂੰ ਦੇਣ ਅਤੇ ਸੜਕਾਂ ਤੇ ਕੱਚਰਾ ਨਾ ਸੁੱਟਣ ਤਾਂ ਜੋ ਫਿਰੋਜ਼ਪੁਰ ਸ਼ਹਿਰ ਨੂੰ ਸਾਫ ਸੁਥਰਾ ਤੇ ਕੱਚਰਾ ਮੁਕਤ ਬਣਾਇਆ ਜਾ ਸਕੇ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸੈਨਟਰੀ ਮੇਟ ਅਮਰ ਭੱਟੀ, ਰਾਜ ਕੁਮਾਰ, ਰਜੇਸ਼ ਕੁਮਾਰ, ਰਾਜਾ ਪ੍ਰੋਗਰਾਮ ਕੋਆਰਡੀਨੇਟਰ, ਸਿਮਰਨਜੀਤ ਸਿੰਘ, ਗੁਰਦੇਵ ਸਿੰਘ, ਸੁਮਨ ਰਾਣੀ, ਸੁਪਰਵਾਈਜ਼ਰ ਮਹਿੰਦਰ ਸਿੰਘ, ਮੰਗਤ ਰਾਏ, ਵਿਕਾਸ ਕੁਮਾਰ ਅਤੇ ਸਮੂਹ ਮੋਟੀਵੇਟਰ ਮੌਜ਼ੂਦ ਸਨ।