Breaking News : ਖ਼ਾਕੀ ਹੋਈ ਦਾਗ਼ਦਾਰ, ਕਾਊਂਟਰ ਇੰਟੈਲੀਜੈਂਸ ਦਾ ਇੰਸਪੈਕਟਰ ਸਾਢੇ 3 ਕਿੱਲੋ ਹੈਰੋਇਨ ਤੇ 6 ਪਿਸਤੌਲਾਂ ਸਮੇਤ ਗ੍ਰਿਫ਼ਤਾਰ
ਯੁੱਧ ਨਸ਼ਿਆਂ ਵਿਰੁੱਧ ਇਕ ਹੋਰ ਕਾਰਵਾਈ ਨੂੰ ਅੰਜ਼ਾਮ ਦਿੰਦਿਆਂ ਜ਼ਿਲਾ ਪੁਲਿਸ ਵੱਲੋਂ ਆਪਣੇ ਹੀ ਵਿਭਾਗ ਦੇ ਇਕ ਇੰਸਪੈਕਟਰ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਖ਼ਬਰ ਹੈ। ਸੂਤਰਾਂ ਅਨੁਸਾਰ ਕਾਊਂਟਰ ਇੰਟੈਲੀਜੈਂਸ ਫੋਰਸ 'ਚ ਤਾਇਨਾਤ ਇੰਸਪੈਕਟਰ ਬਲਦੇਵ ਸਿੰਘ ਪਤਲੀ ਨੂੰ ਥਾਣਾ ਘੱਲ ਖੁਰਦ ਦੀ ਪੁਲਿਸ ਨੇ ਕਥਿਤ ਤੌਰ ’ਤੇ ਕਰੀਬ ਸਾਢੇ ਤਿੰਨ ਕਿਲੋ ਹੈਰੋਇਨ ਅਤੇ ਛੇ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ।
Publish Date: Sat, 26 Sep 2026 12:09 PM (IST)
Updated Date: Sat, 26 Sep 2026 01:14 PM (IST)
ਪਰਮਿੰਦਰ ਸਿੰਘ ਥਿੰਦ ,ਪੰਜਾਬੀ ਜਾਗਰਣ ,ਫਿਰੋਜ਼ਪੁਰ : ਯੁੱਧ ਨਸ਼ਿਆਂ ਵਿਰੁੱਧ ਇਕ ਹੋਰ ਕਾਰਵਾਈ ਨੂੰ ਅੰਜ਼ਾਮ ਦਿੰਦਿਆਂ ਜ਼ਿਲਾ ਪੁਲਿਸ ਵੱਲੋਂ ਆਪਣੇ ਹੀ ਵਿਭਾਗ ਦੇ ਇਕ ਇੰਸਪੈਕਟਰ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਖ਼ਬਰ ਹੈ। ਸੂਤਰਾਂ ਅਨੁਸਾਰ ਕਾਊਂਟਰ ਇੰਟੈਲੀਜੈਂਸ ਫੋਰਸ 'ਚ ਤਾਇਨਾਤ ਇੰਸਪੈਕਟਰ ਬਲਦੇਵ ਸਿੰਘ ਪਤਲੀ ਨੂੰ ਥਾਣਾ ਘੱਲ ਖੁਰਦ ਦੀ ਪੁਲਿਸ ਨੇ ਕਥਿਤ ਤੌਰ ’ਤੇ ਕਰੀਬ ਸਾਢੇ ਤਿੰਨ ਕਿਲੋ ਹੈਰੋਇਨ ਅਤੇ ਛੇ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਦੱਸਿਆ ਜਾ ਰਿਹਾ ਹੈ ਕਿ ਇਹ ਕਾਰਵਾਈ ਬੀਤੀ ਦੇਰ ਰਾਤ ਮੋਗਾ ਰੋਡ ਤੇ ਸਥਿੱਤ ਮਿਸ਼ਰੀਵਾਲਾ ਟੋਲ ਪਲਾਜ਼ਾ ਨੇੜੇ ਉਸ ਵੇਲੇ ਕੀਤੀ ਗਈ, ਜਦੋਂ ਉਹ ਆਪਣੇ ਘਰ ਵੱਲ ਜਾ ਰਹੇ ਸਨ। ਇਸ ਦੌਰਾਨ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ 'ਚ ਉਸ ਨੂੰ ਕਾਬੂ ਕਰਕੇ ਤਲਾਸ਼ੀ ਲਈ ਗਈ, ਜਿਸ ਦੌਰਾਨ ਹੈਰੋਇਨ ਅਤੇ ਪਿਸਤੌਲ ਬਰਾਮਦ ਹੋਣ ਦੀ ਗੱਲ ਸਾਹਮਣੇ ਆ ਰਹੀ ਹੈ।
ਮਾਮਲੇ ਨੂੰ ਲੈ ਕੇ ਪੁਲਿਸ ਵੱਲੋਂ ਬਰਾਮਦ ਕੀਤੇ ਨਸ਼ੀਲੇ ਪਦਾਰਥ ਅਤੇ ਹਥਿਆਰਾਂ ਦੇ ਸਰੋਤ ਅਤੇ ਉਨ੍ਹਾਂ ਦੀ ਮੰਜ਼ਿਲ ਸਬੰਧੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਬਰਾਮਦ ਨਸ਼ਾ ਅਤੇ ਹਥਿਆਰ ਕਿੱਥੋਂ ਲਿਆਂਦੇ ਗਏ ਸਨ ਅਤੇ ਇਸ ਮਾਮਲੇ 'ਚ ਹੋਰ ਕੌਣ-ਕੌਣ ਵਿਅਕਤੀ ਸ਼ਾਮਲ ਹਨ।