ਕੇਕੇਯੂ ਨੇ ਮੁੱਖ ਮੰਤਰੀ ਤੇ ਡੀਜੀਪੀ ਦੇ ਨਾਂ ਭੇਜੇ ਮੰਗ ਪੱਤਰ
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਮਹਿਮਾ ਅਤੇ ਪਰਿਵਾਰਕਿ ਮੈਂਬਰਾਂ ਉੱਪਰ ਦਰਜ ਮੁਕੱਦਮਾ ਰੱਦ
Publish Date: Fri, 13 Mar 2026 03:24 PM (IST)
Updated Date: Fri, 13 Mar 2026 03:27 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ : ਬੀਤੇ ਦਿਨ ਫਾਜ਼ਿਲਕਾ ਪੁਲਿਸ ਦੇ ਥਾਣਾ ਅਮੀਰਖਾਸ ’ਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਅਵਤਾਰ ਸਿੰਘ ਮਹਿਮਾ ਉੱਪਰ ਕੀਤੇ ਗਏ ਝੂਠੇ ਮੁਕੱਦਮੇ ਨੂੰ ਰੱਦ ਕਰਵਾਉਣ ਲਈ ਜਥੇਬੰਦੀ ਨੇ ਡੀਸੀ ਫਿਰੋਜ਼ਪੁਰ ਰਾਹੀਂ ਮੁੱਖ ਮੰਤਰੀ ਪੰਜਾਬ ਤੇ ਡੀਜੀਪੀ ਨੂੰ ਮੰਗ ਪੱਤਰ ਭੇਜੇ। ਯੂਨੀਅਨ ਦੇ ਸੂਬਾ ਜਨਰਲ ਸਕੱਤਰ ਗੁਰਮੀਤ ਸਿੰਘ ਮਹਿਮਾ ਨੇ ਕਿਹਾ ਕਿ ਫਾਜ਼ਿਲਕਾ ਪੁਲਿਸ ਵੱਲੋਂ ਘਰ ਦੀਆਂ ਔਰਤਾਂ, ਬਜ਼ੁਰਗਾਂ ਅਤੇ ਕਿਸਾਨ ਆਗੂ ਅਵਤਾਰ ਸਿੰਘ ਮਹਿਮਾ ਨੂੰ ਟਾਰਗੇਟ ਕਰਦਿਆਂ ਝੂਠਾ ਮੁਕਦਮਾ ਦਰਜ ਕੀਤਾ ਗਿਆ ਹੈ। ਆਗੂਆਂ ਨੇ ਕਿਹਾ ਕਿ ਅਵਤਾਰ ਸਿੰਘ ਮਹਿਮਾ ਅਤੇ ਦੂਜੇ ਪਰਿਵਾਰ ਦੇ ਮੈਂਬਰਾਂ ਉੱਪਰ ਕੀਤਾ ਪਰਚਾ ਤੁਰੰਤ ਰੱਦ ਕੀਤਾ ਜਾਵੇ। ਜੇਕਰ ਅਜਿਹਾ ਨਹੀਂ ਹੁੰਦਾ ਤਾਂ ਜਥੇਬੰਦੀ ਸੰਘਰਸ਼ ਦੇ ਰਾਹ ਪਵੇਗੀ। ਇਸ ਮੌਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਦਲਵਿੰਦਰ ਸਿੰਘ ਸ਼ੇਰਖਾਂ, ਦਿਲਬਾਗ ਸਿੰਘ ਸੁਰ ਸਿੰਘ ਵਾਲਾ, ਗੁਰਚਰਨ ਸਿੰਘ ਮਲਸੀਆਂ, ਕਿਸਾਨ ਸਟੂਡੈਂਟ ਯੂਨੀਅਨ ਦੇ ਜਗਰੂਪ ਸਿੰਘ ਭੁੱਲਰ, ਸਰਪੰਚ ਯੂਨੀਅਨ ਦੇ ਸਾਰਜ ਸਿੰਘ ਝੋਕ, ਬੀਕੇਯੂ ਬੰਬ ਦੇ ਪ੍ਰਧਾਨ ਸਾਰਜ ਸਿੰਘ ਬੰਬ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਅਤੇ ਨੌਜਵਾਨ ਹਾਜ਼ਰ ਸਨ।