- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਖੂ ਵਿਚ ਕਰਿਆਨਾ ਸਟੋਰ ਦੇ ਮਾਲਕ, ਪ੍ਰਸਿੱਧ ਸਮਾਜ ਸੇਵੀ ਅਤੇ ਧਾਰਮਿਕ ਵਿਚਾਰਾਂ ਵਾਲੇ ਗੁਰਚਰਨ ਸਿੰਘ ਕਾਲਾ ਗਾਬਾ ਦੀ ਦਿਨ ਦਿਹਾੜੇ ਗੋਲੀਆਂ ਮਾਰ ਕੇ ਕੀਤੀ ਗਈ। ਹੱਤਿਆ ਨੇ ਪੂਰੇ ਇਲਾਕੇ ਵਿੱਚ ਸੋਗ ਅਤੇ ਰੋਸ ਦੀ ਲਹਿਰ ਪੈਦਾ ਕਰ ਦਿੱਤੀ ਹੈ।

ਗੌਰਵ ਗੌੜ ਜੌਲੀ,ਪੰਜਾਬੀ ਜਾਗਰਣ, ਜ਼ੀਰਾ। ਮਖੂ ਵਿਚ ਕਰਿਆਨਾ ਸਟੋਰ ਦੇ ਮਾਲਕ, ਪ੍ਰਸਿੱਧ ਸਮਾਜ ਸੇਵੀ ਅਤੇ ਧਾਰਮਿਕ ਵਿਚਾਰਾਂ ਵਾਲੇ ਗੁਰਚਰਨ ਸਿੰਘ ਕਾਲਾ ਗਾਬਾ ਦੀ ਦਿਨ ਦਿਹਾੜੇ ਗੋਲੀਆਂ ਮਾਰ ਕੇ ਕੀਤੀ ਗਈ। ਹੱਤਿਆ ਨੇ ਪੂਰੇ ਇਲਾਕੇ ਵਿੱਚ ਸੋਗ ਅਤੇ ਰੋਸ ਦੀ ਲਹਿਰ ਪੈਦਾ ਕਰ ਦਿੱਤੀ ਹੈ।
ਇਸ ਦਿਲ ਦਹਿਲਾ ਦੇਣ ਵਾਲੀ ਘਟਨਾ ਮਗਰੋਂ ਸਾਬਕਾ ਵਿਧਾਇਕ ਅਤੇ ਕਾਂਗਰਸ ਪਾਰਟੀ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਨੇ ਘਟਨਾ ਸਥਾਨ ’ਤੇ ਪਹੁੰਚ ਕੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਅਤੇ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਤਿੱਖੇ ਸਵਾਲ ਖੜ੍ਹੇ ਕੀਤੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ੀਰਾ ਨੇ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਲਗਾਤਾਰ ਖਰਾਬ ਹੋ ਰਹੀ ਹੈ ਅਤੇ ਲੋਕਾਂ ਦੇ ਮਨਾਂ ’ਚ ਅਸੁਰੱਖਿਆ ਦੀ ਭਾਵਨਾ ਵਧਦੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਕਤਲ, ਲੁੱਟ-ਖੋਹ ਅਤੇ ਗੋਲੀਬਾਰੀ ਵਰਗੀਆਂ ਘਟਨਾਵਾਂ ਆਮ ਹੋ ਚੁੱਕੀਆਂ ਹਨ, ਜਦਕਿ ਸਰਕਾਰ ਅਤੇ ਪੁਲਿਸ ਅਜਿਹੇ ਅਪਰਾਧਾਂ ’ਤੇ ਨੱਥ ਪਾਉਣ ਵਿੱਚ ਨਾਕਾਮ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਗੁਰਚਰਨ ਸਿੰਘ ਕਾਲਾ ਗਾਬਾ ਇਕ ਸਤਿਕਾਰਯੋਗ, ਮਿਲਣਸਾਰ ਅਤੇ ਸਮਾਜ ਸੇਵਾ ਨੂੰ ਸਮਰਪਿਤ ਸ਼ਖ਼ਸੀਅਤ ਸਨ, ਜਿਨ੍ਹਾਂ ਦਾ ਕਿਸੇ ਨਾਲ ਕੋਈ ਵੈਰ-ਵਿਰੋਧ ਨਹੀਂ ਸੀ। ਅਜਿਹੇ ਵਿਅਕਤੀ ਦੀ ਦਿਨ ਦਿਹਾੜੇ ਹੱਤਿਆ ਹੋ ਜਾਣਾ ਸੂਬੇ ਦੀ ਕਾਨੂੰਨ ਵਿਵਸਥਾ ’ਤੇ ਵੱਡਾ ਪ੍ਰਸ਼ਨ ਚਿੰਨ੍ਹ ਹੈ।