ਸ਼ਹੀਦ ਭਗਤ ਸਿੰਘ ਕਾਲਜ ’ਚ ਕਰਵਾਈ ਓਥ ਸੈਰੇਮਨੀ ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਸੋਢੇਵਾਲਾ ਵਿਖੇ ਨਵੇਂ ਵਿਦਿਆਰਥੀਆਂ ਲਈ ਲੈਂਪ ਲਾਈਟਿੰਗ ਅਤੇ ਓਥ ਸੈਰੇਮਨੀ ਕਰਵਾਈ ਗਈ
Publish Date: Wed, 25 Nov 2026 05:29 PM (IST)
Updated Date: Wed, 25 Nov 2026 05:31 PM (IST)
ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ, ਫਿਰੋਜ਼ਪੁਰ: ਸਥਾਨਕ ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ, ਸੋਢੇਵਾਲਾ, ਫ਼ਿਰੋਜ਼ਪੁਰ ਵਿਖੇ ਨਵੇਂ ਦਾਖ਼ਲ ਹੋਏ ਨਰਸਿੰਗ ਵਿਦਿਆਰਥੀਆਂ ਦੇ ਸਵਾਗਤ, ਉਨ੍ਹਾਂ ਨੂੰ ਕਿੱਤੇ ਦੀਆਂ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਕਰਨ ਅਤੇ ਹੌਸਲਾ ਅਫ਼ਜ਼ਾਈ ਲਈ ਸ਼ਾਨਦਾਰ ਲੈਂਪ ਲਾਈਟਿੰਗ ਤੇ ਓਥ ਸੈਰੇਮਨੀ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਮਯੰਕ ਉਪਾਧਿਆ (ਕਮਾਂਡੈਂਟ, ਸਟੇਟ ਹੈੱਡਕੁਆਰਟਰ ਬੀ.ਐੱਸ.ਐੱਫ਼. ਫ਼ਿਰੋਜ਼ਪੁਰ) ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਕਾਲਜ ਦੇ ਡਾਇਰੈਕਟਰ ਧਰਮਪਾਲ ਬਾਂਸਲ (ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਅਤੇ ਹਾਰਮਨੀ ਆਯੂਰਵੈਦਿਕ ਕਾਲਜ, ਸੋਢੇਵਾਲਾ), ਯੋਗੇਸ਼ ਬਾਂਸਲ ਅਤੇ ਸਮੂਹ ਸਟਾਫ਼ ਵੱਲੋਂ ਮੁੱਖ ਮਹਿਮਾਨ ਦਾ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਅਤੇ ਡਾਇਰੈਕਟਰ ਧਰਮਪਾਲ ਬਾਂਸਲ ਵੱਲੋਂ ਦੀਪ ਜਗਾ ਕੇ ਲੈਂਪ ਲਾਈਟਿੰਗ ਦੀ ਰਸਮ ਨਾਲ ਕੀਤੀ ਗਈ, ਜੋ ਨਰਸਿੰਗ ਕਿੱਤੇ ਵਿੱਚ ਸੇਵਾ, ਸਮਰਪਣ, ਦਇਆ ਅਤੇ ਮਨੁੱਖਤਾ ਦੀ ਭਲਾਈ ਦਾ ਪ੍ਰਤੀਕ ਹੈ। ਇਸ ਉਪਰੰਤ ਵਿਦਿਆਰਥੀਆਂ ਅਤੇ ਸਟਾਫ਼ ਵੱਲੋਂ ਮੋਮਬੱਤੀਆਂ ਜਗਾ ਕੇ ਪੂਰੀ ਮਰਿਆਦਾ ਨਾਲ ਓਥ ਸੈਰੇਮਨੀ ਕੀਤੀ ਗਈ, ਜਿਸ ਦੌਰਾਨ ਵਿਦਿਆਰਥੀਆਂ ਨੇ ਨਰਸਿੰਗ ਦੇ ਪਵਿੱਤਰ ਕਿੱਤੇ ਦੀਆਂ ਕਦਰਾਂ-ਕੀਮਤਾਂ ਨੂੰ ਕਾਇਮ ਰੱਖਦਿਆਂ ਪੂਰੀ ਇਮਾਨਦਾਰੀ ਤੇ ਸਮਰਪਣ ਭਾਵਨਾ ਨਾਲ ਮਰੀਜ਼ਾਂ ਦੀ ਸੇਵਾ ਕਰਨ ਦਾ ਪ੍ਰਣ ਲਿਆ। ਮੁੱਖ ਮਹਿਮਾਨ ਮਯੰਕ ਉਪਾਧਿਆ ਨੇ ਵਿਦਿਆਰਥੀਆਂ ਨੂੰ ਮਿਹਨਤ, ਅਨੁਸ਼ਾਸਨ ਅਤੇ ਸੇਵਾ ਭਾਵਨਾ ਨਾਲ ਅੱਗੇ ਵਧਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਨਰਸਿੰਗ ਸਿਰਫ਼ ਇੱਕ ਕਿੱਤਾ ਨਹੀਂ, ਸਗੋਂ ਮਨੁੱਖਤਾ ਦੀ ਸੇਵਾ ਕਰਨ ਦਾ ਮਹਾਨ ਮੌਕਾ ਹੈ। ਡਾਇਰੈਕਟਰ ਧਰਮਪਾਲ ਬਾਂਸਲ ਨੇ ਧੰਨਵਾਦ ਕਰਦਿਆਂ ਕਿਹਾ ਕਿ ਕਾਲਜ ਦਾ ਮਕਸਦ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਨਾਲ-ਨਾਲ ਜ਼ਿੰਮੇਵਾਰ ਨਾਗਰਿਕ ਬਣਾਉਣਾ ਹੈ। ਇਸ ਮੌਕੇ ਪ੍ਰਿੰਸੀਪਲ ਸੁਖਦੀਪ ਕੌਰ, ਡਾ. ਸੰਜੀਵ ਮਾਨਕਟਾਲਾ, ਸ਼ਰਨਜੀਤ ਕੌਰ, ਸੁਖਵਿੰਦਰ ਕੌਰ, ਗੁਰਦੀਪ ਕੌਰ, ਅਮਨਦੀਪ ਕੌਰ, ਸੰਗੀਤਾ ਹਾਂਡਾ, ਗੁਰਮੀਤ ਕੌਰ, ਖੁਸ਼ਪਾਲ ਕੌਰ, ਗੁਰਪ੍ਰੀਤ ਕੌਰ, ਰਮਨਦੀਪ ਕੌਰ, ਸੁਖਮਨਦੀਪ ਕੌਰ, ਗੀਤਾਂਜਲੀ, ਕੋਮਲਜੀਤ ਕੌਰ, ਬਲਵਿੰਦਰ ਕੌਰ, ਕੋਮਲਪ੍ਰੀਤ ਕੌਰ, ਸੁਖਵੀਰ ਕੌਰ, ਮਨਪ੍ਰੀਤ ਕੌਰ, ਕਮਲਪ੍ਰੀਤ ਕੌਰ, ਸ਼ਿਵੇਨ ਕੰਬੋਜ, ਕਰਮਜੀਤ ਕੌਰ, ਤਾਨੀਆ, ਆਂਚਲ ਅਤੇ ਪ੍ਰਵੀਨ ਗੁਪਤਾ ਸਮੇਤ ਸਮੂਹ ਸਟਾਫ਼ ਹਾਜ਼ਰ ਸੀ।