ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਲੰਗਰ ਸੇਵਾ ਜਾਰੀ
ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਲੰਗਰ ਸੇਵਾ ਲਗਾਤਾਰ ਜਾਰੀ
Publish Date: Wed, 07 Jan 2026 04:56 PM (IST)
Updated Date: Wed, 07 Jan 2026 04:59 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜ਼ੀਰਾ : ਮਨੁੱਖੀ ਸੇਵਾ ਅਤੇ ਭਾਈਚਾਰਕ ਏਕਤਾ ਦੀ ਸ਼ਾਨਦਾਰ ਮਿਸਾਲ ਪੇਸ਼ ਕਰਦਿਆਂ ਅਰੋੜਾ ਮਹਾਂਸਭਾ ਜ਼ੀਰਾ ਵੱਲੋਂ ਕਾਲੀ ਮਾਤਾ ਮੰਦਰ ਕਮੇਟੀ ਦੇ ਸਹਿਯੋਗ ਨਾਲ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਪੋਹ ਮਹੀਨੇ ਦੀ ਸੰਗਰਾਂਦ ਤੋਂ ਲੈ ਕੇ ਮਾਘ ਮਹੀਨੇ ਦੀ ਸੰਗਰਾਂਦ ਤੱਕ ਲੰਗਰ ਸੇਵਾ ਲਗਾਤਾਰ ਦਾਣਾ ਮੰਡੀ ਦੇ ਸਾਹਮਣੇ ਅਤੇ ਕਾਲੀ ਮਾਤਾ ਮੰਦਰ ਦੇ ਨੇੜੇ ਜਾਰੀ ਹੈ। ਇਸ ਦੌਰਾਨ ਰੋਜ਼ਾਨਾ ਚਾਹ-ਬਿਸਕੁਟਾਂ ਅਤੇ ਦਾਲ-ਪ੍ਰਸ਼ਾਦੇ ਦਾ ਲੰਗਰ ਲਗਾਇਆ ਜਾ ਰਿਹਾ ਹੈ। ਇਸ ਸੇਵਾ ਕਾਰਜ ਵਿਚ ਐਂਟੀ ਕਰੱਪਸ਼ਨ ਫਾਊਂਡੇਸ਼ਨ ਆਫ ਇੰਡੀਆ ਦੇ ਕੌਮੀ ਡਾਇਰੈਕਟਰ ਨਰਿੰਦਰ ਨਾਰੰਗ, ਸਮਾਜ ਸੇਵੀ ਰਿਟਾ. ਹੈੱਡ ਮਾਸਟਰ ਜਗਦੇਵ ਸ਼ਰਮਾ, ਸੀਨੀਅਰ ਸਿਟੀਜਨ ਕੌਂਸਲ ਦੇ ਪ੍ਰਧਾਨ ਅਸ਼ੋਕ ਪਲਤਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਲੰਗਰ ਦੀ ਸੇਵਾ ਕੀਤੀ। ਇਸ ਮੌਕੇ ਅਰੋੜਾ ਮਹਾਂ ਸਭਾ ਜ਼ੀਰਾ ਦੇ ਪ੍ਰਧਾਨ ਅਤੇ ਸਮਾਜ ਸੇਵੀ ਅਸ਼ੋਕ ਕਥੂਰੀਆ, ਮਾਂ ਕਾਲਕਾ ਧਾਮ ਮੰਦਰ ਦੇ ਮੁੱਖ ਸੇਵਾਦਾਰ ਪਵਨ ਕੁਮਾਰ ਲੱਲੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਲੰਗਰ ਛੋਟੇ ਸਾਹਿਬਜ਼ਾਦਿਆਂ ਅਤੇ ਸਮੂਹ ਸਿੰਘਾਂ ਦੀਆਂ ਸ਼ਹਾਦਤਾਂ ਨੂੰ ਸਮਰਪਿਤ ਹਨ। ਉਨ੍ਹਾਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪੋਹ ਮਹੀਨੇ ਦੀ ਸੰਗਰਾਂਦ ਤੋਂ ਲੈ ਕੇ ਮਾਘ ਮਹੀਨੇ ਦੀ ਸੰਗਰਾਂਦ ਤੱਕ ਇਹ ਲੰਗਰ ਨਿਰੰਤਰ ਜਾਰੀ ਰਹਿਣਗੇ। ਉਨ੍ਹਾਂ ਦੱਸਿਆ ਕਿ ਰੋਜ਼ਾਨਾ ਸਵੇਰੇ 7 ਵਜੇ ਤੋਂ 10 ਵਜੇ ਤੱਕ ਚਾਹ-ਬਿਸਕੁਟਾਂ ਦਾ ਲੰਗਰ ਅਤੇ ਦੁਪਹਿਰ 1 ਵਜੇ ਤੋਂ ਸ਼ਾਮ 4 ਵਜੇ ਤੱਕ ਦਾਲ-ਸਬਜ਼ੀ ਸਮੇਤ ਪ੍ਰਸ਼ਾਦੇ ਦਾ ਲੰਗਰ ਲਗਾਇਆ ਜਾ ਰਿਹਾ ਹੈ, ਜਿਸ ਦਾ ਲਾਹਾ ਵੱਡੀ ਗਿਣਤੀ ਰਾਹਗੀਰ ਲੈ ਰਹੇ ਹਨ। ਅਸ਼ੋਕ ਕਥੂਰੀਆ ਨੇ ਕਿਹਾ ਕਿ ਇਹ ਲੰਗਰ ਹਿੰਦੂ-ਸਿੱਖ ਏਕਤਾ ਅਤੇ ਭਾਈਚਾਰਕ ਸਾਂਝ ਦਾ ਜੀਵੰਤ ਪ੍ਰਤੀਕ ਹਨ,ਜਿਨ੍ਹਾਂ ਨੂੰ ਇਲਾਕਾ ਵਾਸੀਆਂ ਅਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵੱਲੋਂ ਭਰਵਾਂ ਸਹਿਯੋਗ ਮਿਲ ਰਿਹਾ ਹੈ। ਇਸ ਸੇਵਾ ਕਾਰਜ ਵਿੱਚ ਅਨਿਲ ਕੁਮਾਰ ਬਜਾਜ, ਪਵਨ ਕੁਮਾਰ ਸੇਠੀ, ਸੋਮ ਪ੍ਰਕਾਸ਼, ਆਸ਼ੂ ਸਚਦੇਵਾ, ਸੁਰਿੰਦਰ ਭਾਟੀਆ, ਰਣਜੀਤ ਬਜਾਜ, ਡਾ. ਪਰੂਥੀ, ਕਾਲੀ ਮਾਤਾ ਮੰਦਰ ਕਮੇਟੀ ਦੇ ਪ੍ਰਧਾਨ ਪਵਨ ਕੁਮਾਰ ਲੱਲੀ, ਰਾਮ ਤੀਰਥ ਸ਼ਰਮਾ, ਪ੍ਰਮੋਦ ਕੁਮਾਰ,ਪ੍ਰਮੋਦ ਕੁਮਾਰ ਯੂਕੇ, ਪ੍ਰਿੰਸ ਨਰੂਲਾ (ਆਸਟ੍ਰੇਲੀਆ), ਹਾਕਮ ਸਿੰਘ ਅਰੋੜਾ,ਵਿਨੋਦ ਕੁਮਾਰ, ਪਵਨ ਅਨੇਜਾ, ਹਰੀ ਦਾਸ ਚੌਹਾਨ, ਐਡਵੋਕੇਟ ਸਤਨਾਮ ਸਿੰਘ ਸਮੇਤ ਕਈ ਹੋਰ ਪਤਵੰਤੇ ਸੱਜਣਾਂ ਅਤੇ ਸੰਸਥਾਵਾਂ ਵੱਲੋਂ ਸਰਗਰਮ ਸਹਿਯੋਗ ਦਿੱਤਾ ਜਾ ਰਿਹਾ ਹੈ।