ਪਰਮਿੰਦਰ ਸਿੰਘ ਥਿੰਦ, ਫਿਰੋਜ਼ਪੁਰ

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਵੱਡੇ ਜਥੇ ਫਿਰੋਜ਼ਪੁਰ ਤੋਂ ਪ੍ਰਧਾਨ ਗੁਰਮੀਤ ਸਿੰਘ ਪੋਜੋਕੇ ਦੀ ਅਗਵਾਈ ਵਿੱਚ ਰਵਾਨਾ ਹੋਏ। ਜਿਸ ਵਿੱਚ ਸੂਬਾ ਪ੍ਰਰੈੱਸ ਸਕੱਤਰ ਅਵਤਾਰ ਸਿੰਘ ਮਹਿਮਾ, ਸੂਬਾ ਜਰਨਲ ਸਕੱਤਰ ਗੁਰਮੀਤ ਸਿੰਘ ਮਹਿਮਾ, ਮੀਤ ਪ੍ਰਧਾਨ ਰੇਸ਼ਮ ਸਿੰਘ ਮਿੱਡਾ ਤੋਂ ਇਲਾਵਾ ਜਿਲ੍ਹੇ ਅਤੇ ਵੱਖ-ਵੱਖ ਬਲਾਕ ਆਗੂ ਕਿਸਾਨਾਂ ਸਮੇਤ ਸ਼ਾਮਲ ਹੋਏ। ਇਕੱਤਰ ਕਿਸਾਨਾਂ ਨੇ ਬੰਦੀ ਸਿੰਘਾਂ ਨੂੰ ਰਿਹਾਅ ਕਰਨੇ ਲਈ ਜੋਰਦਾਰ ਨਾਅਰੇਬਾਜ਼ੀ ਕੀਤੀ। ਪੱਤਰਕਾਰਾਂ ਨੂੰ ਜਾਣਕਾਰੀ ਕਿਸਾਨ ਆਗੂ ਗੁਰਮੀਤ ਸਿੰਘ ਪੋਜੋਕੇ ਨੇ ਕਿਹਾ ਕਿ ਸਜ਼ਾ ਪੂਰੀ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਲਈ ਚੰਡੀਗੜ੍ਹ/ਮੋਹਾਲੀ ਦੀ ਹੱਦ ਤੇ ਕੌਮੀ ਇਨਸਾਫ ਮੋਰਚਾ ਚੱਲ ਰਿਹਾ ਹੈ, ਜਿਸਨੂੰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਪਹਿਲੇ ਦਿਨ ਤੋਂ ਸਮਰਥਨ ਕੀਤਾ ਹੈ ਅਤੇ ਨੇੜਲੇ ਜ਼ਲਿ੍ਹੇ ਹਾਜ਼ਰੀ ਲਗਵਾ ਰਹੇ ਹਨ, ਪਰ 4 ਫਰਵਰੀ ਨੂੰ ਸੂਬੇ ਦੇ ਹਜ਼ਾਰਾਂ ਕਿਸਾਨ ਜਥੇਬੰਦੀ ਦੇ ਅਗਵਾਈ ਵਿੱਚ ਮੋਰਚੇ ਵਿੱਚ ਸ਼ਮੂਲੀਅਤ ਕਰਨਗੇ। ਉਨਾਂ੍ਹ ਕਿਹਾ ਕਿ ਸਜ਼ਾ ਪੂਰੀਆਂ ਕਰ ਚੁੱਕੇ ਸਾਰੇ ਸਿੱਖ ਕੈਦੀਆਂ ਦੇ ਨਾਲ ਨਾਲ ਦੇਸ਼ ਭਰ ਦੀਆਂ ਜੇਲਾਂ੍ਹ ਵਿੱਚ ਬੰਦ ਸਾਰੇ ਪੱਤਰਕਾਰ, ਬੁੱਧੀਜੀਵੀ, ਵਿਦਿਆਰਥੀ ਅਤੇ ਸਿਆਸੀ ਕਾਰਕੁੰਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਉਨਾਂ੍ਹ ਕਿਹਾ ਕਿ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਹਮੇਸ਼ਾਂ ਕਿਸਾਨਾਂ ਅਤੇ ਪੰਜਾਬ ਦੇ ਲੋਕਾਂ ਦੀ ਲੜਾਈ ਲੜਦੀ ਰਹੇਗੀ। ਇਸ ਮੌਕੇ ਹੋਰਨਾ ਤੋਂ ਇਲਾਵਾ ਜ਼ਲਿ੍ਹਾ ਸਕੱਤਰ ਸੁਰਜੀਤ ਬਜੀਦਪੁਰ, ਜ਼ਲਿ੍ਹਾ ਮੀਤ ਪ੍ਰਧਾਨ ਰਣਜੀਤ ਸਿੰਘ ਝੋਕ, ਜ਼ਲਿ੍ਹਾ ਸਹਿ ਸਕੱਤਰ ਗੁਰਚਰਨ ਸਿੰਘ ਮਲਸੀਆਂ, ਬਲਾਕ ਪ੍ਰਧਾਨ ਨਿਰਮਲ ਸਿੰਘ ਰੱਜੀਵਾਲਾ, ਗੁਰਭੇਜ ਸਿੰਘ ਟਿੱਬੀ ਕਲਾਂ, ਕੁਲਦੀਪ ਸਿੰਘ ਰੁਕਣਸ਼ਾਹ, ਸਤਵੀਰ ਸਿੰਘ ਮਿਸ਼ਰੀਵਾਲਾ, ਜਸਵੀਰ ਸਿੰਘ ਮੱਲਵਾਲ ਆਦਿ ਤੋਂ ਇਲਾਵਾ ਵੱਡੀ ਗਿਣਤੀ ਕਿਸਾਨ ਹਾਜ਼ਰ ਸਨ।