ਰੇਤ ਮਾਈਨਿੰਗ ਨਾਲ ਸਤਲੁਜ-ਬਿਆਸ ਦਰਿਆ ਤੇ ਧੁੱਸੀ ਬੰਨ੍ਹ ਨੂੰ ਖ਼ਤਰਾ ਗੱਟਾ ਬਾਦਸ਼ਾਹ ਨੇੜੇ ਵੱਡੇ ਪੱਧਰ ’ਤੇ ਹੋ ਰਹੀ ਰੇਤ ਮਾਈਨਿੰਗ ਨਾਲ ਸਤਲੁਜ-ਬਿਆਸ ਦਰਿਆ ਅਤੇ ਧੁੱਸੀ ਬੰਨ੍ਹ ਨੂੰ ਖ਼ਤਰਾ
Publish Date: Mon, 09 Nov 2026 06:04 PM (IST)
Updated Date: Mon, 09 Nov 2026 06:05 PM (IST)
ਪਿੱਪਲ ਸਿੰਘ ਭੁੱਲਰ, ਪੰਜਾਬੀ ਜਾਗਰਣ ਮੱਲਾਂਵਾਲਾ : ਸਤਲੁਜ-ਬਿਆਸ ਸੰਗਮ ਦਰਿਆ ’ਤੇ ਬਲਾਕ ਮੱਖੂ ਦੇ ਪਿੰਡ ਗੱਟਾ ਬਾਦਸ਼ਾਹ ਨੇੜੇ ਵੱਡੇ ਪੱਧਰ ’ਤੇ ਹੋ ਰਹੀ ਰੇਤ ਦੀ ਮਾਈਨਿੰਗ ਨੂੰ ਲੈ ਕੇ ਇਲਾਕੇ ਦੇ ਲੋਕਾਂ ਵਿੱਚ ਭਾਰੀ ਚਿੰਤਾ ਪਾਈ ਜਾ ਰਹੀ ਹੈ। ਇਸ ਗੰਭੀਰ ਮਾਮਲੇ ਸਬੰਧੀ ਚੇਅਰਮੈਨ ਹਰਭਜਨ ਸਿੰਘ ਸਭਰਾ ਦੇ ਗ੍ਰਹਿ ਵਿਖੇ ਵੱਖ-ਵੱਖ ਪਿੰਡਾਂ ਦੇ ਮੋਹਤਬਰਾਂ, ਸਿਆਸੀ ਪਾਰਟੀਆਂ ਦੇ ਆਗੂਆਂ ਅਤੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਸਰਕਾਰ ਤੇ ਸਬੰਧਤ ਵਿਭਾਗਾਂ ਤੋਂ ਇਸ ਮਾਮਲੇ ਵਿੱਚ ਤੁਰੰਤ ਦਖ਼ਲ ਦੇਣ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਇਸ ਥਾਂ ’ਤੇ ਰੇਤ ਦੀ ਖੱਡ ਨੂੰ ਮਨਜ਼ੂਰੀ ਦਿੱਤੀ ਗਈ ਹੈ ਤਾਂ ਮਾਈਨਿੰਗ ਵਿਭਾਗ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਆਪਣੇ ਵੱਲੋਂ ਤੈਅ ਕੀਤੇ ਗਏ ਸਾਰੇ ਨਿਯਮਾਂ ਅਤੇ ਮਾਪਦੰਡਾਂ ਨੂੰ ਸਖ਼ਤੀ ਨਾਲ ਲਾਗੂ ਕਰਵਾਏ। ਮਾਈਨਿੰਗ ਦੌਰਾਨ ਦਰਿਆ ਦੇ ਬੰਨ੍ਹ ਤੋਂ ਨਿਰਧਾਰਤ ਦੂਰੀ, ਵਾਤਾਵਰਨ ਦੀ ਸੁਰੱਖਿਆ ਅਤੇ ਹੋਰ ਤਕਨੀਕੀ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਮੰਗ ਕੀਤੀ ਕਿ ਸਬੰਧਤ ਵਿਭਾਗ ਦੇ ਅਧਿਕਾਰੀ ਮੌਕੇ ’ਤੇ ਪਹੁੰਚ ਕੇ ਮਾਈਨਿੰਗ ਵਾਲੀ ਥਾਂ ਦੀ ਜਾਂਚ ਕਰਨ ਅਤੇ ਜੇਕਰ ਨਿਯਮਾਂ ਦੀ ਉਲੰਘਣਾ ਹੋ ਰਹੀ ਹੈ ਤਾਂ ਤੁਰੰਤ ਕਾਰਵਾਈ ਕੀਤੀ ਜਾਵੇ। ਮੀਟਿੰਗ ਵਿੱਚ ਹਾਜ਼ਰ ਆਗੂਆਂ ਨੇ ਸਪੱਸ਼ਟ ਕੀਤਾ ਕਿ ਦਰਿਆ ਅਤੇ ਧੁੱਸੀ ਬੰਨ੍ਹ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਜੇਕਰ ਪ੍ਰਸ਼ਾਸਨ ਅਤੇ ਸਬੰਧਤ ਵਿਭਾਗ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਾ ਲਿਆ ਅਤੇ ਰੇਤ ਦੀ ਖੱਡ ਨੂੰ ਬੰਦ ਨਾ ਕਰਵਾਇਆ ਤਾਂ ਇਲਾਕੇ ਦੇ ਲੋਕਾਂ ਨੂੰ ਨਾਲ ਲੈ ਕੇ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਚੇਅਰਮੈਨ ਹਰਭਜਨ ਸਿੰਘ ਸਭਰਾ, ਸਰਪੰਚ ਮੇਹਰ ਸਿੰਘ ਬਾਹਰਵਾਲੀ, ਕਿਸਾਨ ਆਗੂ ਜਰਨੈਲ ਸਿੰਘ ਸਭਰਾ, ਸਰਪੰਚ ਕਾਬਲ ਸਿੰਘ ਰੋਡੇਵਾਲਾ, ਸਾਬਕਾ ਸਰਪੰਚ ਜਸਬੀਰ ਸਿੰਘ, ਸਾਬਕਾ ਸਰਪੰਚ ਨਿਰਮਲ ਸਿੰਘ ਆਲੇ ਵਾਲਾ, ਗੁਰਜੀਤ ਸਿੰਘ ਸਾਬਕਾ ਸਰਪੰਚ ਆਲੇ ਵਾਲਾ, ਨਸੀਬ ਸਿੰਘ ਆਲੇ ਵਾਲਾ, ਗੁਰਦਰਸ਼ਨ ਸਿੰਘ ਆਸ਼ੀ ਕੇ, ਗੁਰਪਾਲ ਸਿੰਘ ਆਸ਼ੀ ਕੇ, ਬਲਦੇਵ ਸਿੰਘ ਅਰਾਜੀ ਸਭਰਾ, ਸੁਖਵਿੰਦਰ ਸਿੰਘ ਨੰਬਰਦਾਰ ਫੱਤੇ ਵਾਲਾ, ਕੰਵਲਜੀਤ ਸਿੰਘ ਨੰਬਰਦਾਰ ਆਸ਼ੀ ਕੇ, ਨਿਰਮਲ ਸਿੰਘ ਬਿੱਲਾ ਸਭਰਾ, ਦਰਸ਼ਨ ਸਿੰਘ ਕੋਟੂ, ਪੂਰਨ ਸਿੰਘ ਸਾਬਕਾ ਸਰਪੰਚ, ਰਣਜੀਤ ਸਿੰਘ ਰਾਣਾ ਸਭਰਾ, ਜਥੇਦਾਰ ਜੋਗਾ ਸਿੰਘ, ਗੁਰਸੇਵਕ ਸਿੰਘ, ਜਥੇਦਾਰ ਨਿੰਦਰ ਸਿੰਘ ਸਭਰਾ, ਸਕੱਤਰ ਸਿੰਘ ਘੜੁੰਮ, ਗੁਰਚਰਨ ਸਿੰਘ ਚੀਮਾ, ਗੁਰਵਿੰਦਰ ਸਿੰਘ ਫੱਤੇ ਵਾਲਾ, ਸਤਨਾਮ ਸਿੰਘ ਕਿਸਾਨ ਆਗੂ, ਜਸਵੰਤ ਸਿੰਘ, ਕਾਰਜ ਸਿੰਘ ਸਾਬਕਾ ਸਰਪੰਚ ਅਤੇ ਜਸਕਰਨ ਸਿੰਘ ਭੁੱਲਰ ਵੱਟੂ ਭੱਟੀ ਸਮੇਤ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਕਿਸਾਨ ਜਥੇਬੰਦੀਆਂ ਦੇ ਆਗੂ ਤੇ ਵਰਕਰ ਹਾਜ਼ਰ ਸਨ।