ਬੇਅਦਬੀ ਵਿਰੁੱਧ ਲਾਗੂ ਕਾਨੂੰਨ ਇਤਿਹਾਸਕ ਕਦਮ ; ਭਾਟੀਆ
ਬੇਅਦਬੀ ਵਿਰੁੱਧ ਲਾਗੂ ਕਾਨੂੰਨ ਧਾਰਮਿਕ ਭਾਵਨਾਵਾਂ ਦੀ ਰੱਖਿਆ ਲਈ ਇਤਿਹਾਸਕ ਕਦਮ; ਭਾਟੀਆ
Publish Date: Wed, 22 Apr 2026 04:56 PM (IST)
Updated Date: Wed, 22 Apr 2026 04:58 PM (IST)
ਗੌਰਵ ਗੌੜ ਜੌਲੀ,ਪੰਜਾਬੀ ਜਾਗਰਣ, ਜ਼ੀਰਾ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਲਿਆਂਦਾ ਗਿਆ ਬਿੱਲ ਹੁਣ ਰਾਜਪਾਲ ਦੇ ਦਸਤਖ਼ਤਾਂ ਨਾਲ ਕਾਨੂੰਨ ਬਣ ਗਿਆ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਿਆਨਾ ਯੂਨੀਅਨ ਦੇ ਪ੍ਰਧਾਨ ਜਸਵਿੰਦਰ ਸਿੰਘ ਭਾਟੀਆ ਨੇ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਦੀ ਉਲੰਘਣਾ ਕਰਨ ਵਾਲਿਆਂ ਨੂੰ ਉਮਰ ਕੈਦ ਤੇ ਜੁਰਮਾਨੇ ਦੀ ਸਜ਼ਾ ਦਾ ਪ੍ਰਾਵਧਾਨ ਕੀਤਾ ਗਿਆ ਹੈ। ਇਹ ਮਹੱਤਵਪੂਰਨ ਕਦਮ ਗੁਰੂ ਸਾਹਿਬ ਦੇ ਅਦਬ-ਸਤਿਕਾਰ ਨੂੰ ਯਕੀਨੀ ਬਣਾਉਣ ਦੇ ਨਾਲ ਨਾਲ ਸਿੱਖ ਕੰਮ ਦੀਆਂ ਧਾਰਮਿਕ ਭਾਵਨਾਵਾਂ ਦੀ ਰੱਖਿਆ ਵੱਲ ਇੱਕ ਮਜ਼ਬੂਤ ਸੰਦੇਸ਼ ਦਿੰਦਾ ਹੈ। ਇਸ ਕਾਨੂੰਨ ਦੇ ਲਾਗੂ ਹੋਣ ਨਾਲ ਬੇਅਦਬੀ ਵਰਗੀਆਂ ਘਟਨਾਵਾਂ 'ਤੇ ਕੜੀ ਨਜ਼ਰ ਰੱਖੀ ਜਾਵੇਗੀ ਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇਗਾ। ਸਰਕਾਰ ਦਾ ਇਹ ਕਦਮ ਸਮਾਜ ਵਿੱਚ ਅਮਨ-ਚੈਨ, ਧਾਰਮਿਕ ਸਾਂਝ ਤੇ ਆਪਸੀ ਸਤਿਕਾਰ ਨੂੰ ਹੋਰ ਮਜ਼ਬੂਤ ਕਰੇਗਾ। ਸਰਕਾਰ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਕਿਸੇ ਵੀ ਧਰਮ ਦੀ ਬੇਅਦਬੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਹਰ ਨਾਗਰਿਕ ਨੂੰ ਆਪਣੀ ਆਸਥਾ ਅਨੁਸਾਰ ਜੀਵਨ ਜਿਉਣ ਦਾ ਪੂਰਾ ਅਧਿਕਾਰ ਹੈ।