- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀ ਦਲ-ਭਾਜਪਾ ਗੱਠਜੋੜ ਦੇ ਆਗੂ ਪੰਜਾਬ ਦੇ ਅਹਿਮ ਮੁੱਦਿਆਂ ’ਤੇ ਜਵਾਬ ਦੇਣ: ਆਸ਼ੂ ਬੰਗੜ

ਹਰਚਰਨ ਸਿੰਘ ਸਾਮਾ, ਪੰਜਾਬੀ ਜਾਗਰਣ, ਫਿਰੋਜ਼ਪੁਰ: ਅਕਾਲੀ ਦਲ ਅਤੇ ਭਾਜਪਾ ਦੇ ਗੱਠਜੋੜ ਨੂੰ ਲੈ ਕੇ ਆਸ਼ੂ ਬੰਗੜ ਹਲਕਾ ਇੰਚਾਰਜ਼ ਫਿਰੋਜ਼ਪੁਰ ਦਿਹਾਤੀ ਕਾਂਗਰਸ ਪਾਰਟੀ ਨੇ ਸਵਾਲ ਉਠਾਉਂਦਿਆਂ ਕਿਹਾ ਕਿ ਪੰਜਾਬ ਦੇ ਲੋਕ ਅੱਜ ਵੀ ਆਪਣੇ ਹੱਕਾਂ ਅਤੇ ਮਸਲਿਆਂ ਬਾਰੇ ਜਵਾਬ ਮੰਗ ਰਹੇ ਹਨ। ਚੋਣਾਂ ਦੇ ਸਮੇਂ ਬੰਦੀ ਸਿੰਘਾਂ ਦੀ ਰਿਹਾਈ ਵਰਗੇ ਸੰਵੇਦਨਸ਼ੀਲ ਮੁੱਦੇ ਉਠਾਏ ਜਾਂਦੇ ਹਨ, ਪਰ ਇਨ੍ਹਾਂ ਮੁੱਦਿਆਂ ’ਤੇ ਠੋਸ ਕਾਰਵਾਈ ਅਤੇ ਜਵਾਬਦੇਹੀ ਬਾਰੇ ਸਪੱਸ਼ਟਤਾ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਗੱਲ ਸਿਰਫ਼ ਬੰਦੀ ਸਿੰਘਾਂ ਦੀ ਨਹੀਂ, ਸਗੋਂ ਕਿਸਾਨਾਂ ਦੀ ਐੱਮ.ਐੱਸ.ਪੀ. ਦੀ ਮੰਗ ਅਤੇ ਦਿੱਲੀ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ 750 ਦੇ ਕਰੀਬ ਕਿਸਾਨਾਂ ਦੀ ਵੀ ਹੈ। ਉਨ੍ਹਾਂ ਸਵਾਲ ਕੀਤਾ ਕਿ ਇਨ੍ਹਾਂ ਕਿਸਾਨਾਂ ਦੀਆਂ ਸ਼ਹਾਦਤਾਂ ਅਤੇ ਕਿਸਾਨਾਂ ਨਾਲ ਕੀਤੇ ਵਾਅਦਿਆਂ ਦੀ ਜਵਾਬਦੇਹੀ ਕੌਣ ਲਵੇਗਾ? ਸੁਖਬੀਰ ਸਿੰਘ ਬਾਦਲ ਜਵਾਬ ਦੇਣਗੇ, ਅਮਿਤ ਸ਼ਾਹ ਜਵਾਬ ਦੇਣਗੇ ਜਾਂ ਭਾਜਪਾ ਸਰਕਾਰ? ਆਸ਼ੂ ਬੰਗੜ ਨੇ ਕਿਹਾ ਕਿ ਪੰਜਾਬ ਦੇ ਲੋਕ ਇਨ੍ਹਾਂ ਸਵਾਲਾਂ ਦੇ ਜਵਾਬ ਮੰਗਣ ਦਾ ਪੂਰਾ ਹੱਕ ਰੱਖਦੇ ਹਨ। ਆਉਣ ਵਾਲੇ ਸਮੇਂ ਵਿਚ ਲੋਕਤੰਤਰਿਕ ਢੰਗ ਨਾਲ ਲੋਕ ਆਪਣੇ ਫ਼ੈਸਲੇ ਅਤੇ ਫ਼ਤਵੇ ਰਾਹੀਂ ਸਿਆਸੀ ਆਗੂਆਂ ਤੋਂ ਜਵਾਬਦੇਹੀ ਮੰਗਣਗੇ।