ਸਾਹਿਤ ਕਲਾ ਤੇ ਪੁਸਤਕ ਮੇਲਾ ਅੱਜ
ਸਾਹਿਤ ਕਲਾ ਤੇ ਪੁਸਤਕ ਮੇਲਾ ਇਕ ਮਾਰਚ ਨੂੰ
Publish Date: Sat, 28 Feb 2026 03:30 PM (IST)
Updated Date: Sat, 28 Feb 2026 03:31 PM (IST)
ਪੱਤਰ ਪ੍ਰੇਰਕ,ਪੰਜਾਬੀ ਜਾਗਰਣ, ਜ਼ੀਰਾ : ਦਲਜੀਤ ਰਾਏ ਕਾਲੀਆ ਪ੍ਰਧਾਨ ਅਤੇ ਗੁਰਚਰਨ ਸਿੰਘ ਨੂਰਪੁਰ ਸਰਪ੍ਰਸਤ ਸਾਹਿਤ ਸਭਾ ਜ਼ੀਰਾ ਨੇ ਦੱਸਿਆ ਕਿ ਅੱਜ ਸਾਹਿਤ ਸਭਾ ਜ਼ੀਰਾ ਵੱਲੋਂ ਜੀਵਨ ਮੱਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ (ਨੇੜੇ ਬੱਸ ਸਟੈਂਡ) ਵਿਖੇ ਸਾਲਾਨਾ ਸਾਹਿਤ ਕਲਾ ਤੇ ਪੁਸਤਕ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿਚ ਪੰਜਾਬੀ ਦੇ ਨਾਮਵਰ ਸਾਹਿਤਕਾਰ/ ਕਹਾਣੀਕਾਰ ਸਾਂਵਲ ਧਾਮੀ ਨੂੰ ਗੁੱਜਰ ਸਿੰਘ ਗਿੱਲ ਐਵਾਰਡ ਨਾਲ ਸਨਮਾਨਿਆ ਜਾਵੇਗਾ। ਰੁੱਖਾਂ ਦਾ ਰਾਖਾ ਅਵਾਰਡ ਸਾਹਿਤਕਾਰ ਅਤੇ ਵਾਤਾਵਰਨ ਪ੍ਰੇਮੀ ਹਰਭਿੰਦਰ ਸਿੰਘ ਸੰਧੂ ਨੂੰ ਦਿੱਤਾ ਜਾਵੇਗਾ। ਸਭਾ ਪ੍ਰਤੀ ਵਧੀਆ ਕਾਰਗੁਜ਼ਾਰੀ ਲਈ ਤਾਰਾ ਸਿੰਘ ਫੌਜ਼ੀ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਸਮਾਗਮ ਦੌਰਾਨ ਸਭਾ ਦੇ ਸੀਨੀਅਰ ਮੈਂਬਰ ਉੱਘੇ ਸਾਹਿਤਕਾਰ ਲੈਕਚਰਾਰ ਨਰਿੰਦਰ ਸਿੰਘ ਜ਼ੀਰਾ ਦੀ ਪੁਸਤਕ ਜੂਝਦਾ ਜਿਉਂਦਾ ਪੰਜਾਬ ਲੋਕ ਅਰਪਣ ਕੀਤੀ ਜਾਵੇਗੀ। ਸਮਾਗਮ ਵਿਚ ਸ਼ਾਮਲ ਹੋਣ ਲਈ ਪੰਜਾਬ ਭਰ ਤੋਂ ਕਵੀ ਸਾਹਿਬਾਨ ਉਚੇਚੇ ਤੌਰ ਤੇ ਪੁੱਜ ਰਹੇ ਹਨ ਅਤੇ ਵਿਸ਼ਾਲ ਕਵੀ ਦਰਬਾਰ ਵਿੱਚ ਸ਼ਿਰਕਤ ਕਰਨਗੇ। ਕਲਾ ਪ੍ਰਦਰਸ਼ਨੀ ਲਗਾਉਣ ਲਈ ਉਚੇਚੇ ਤੌਰ ’ਤੇ ਜਗਤਾਰ ਸਿੰਘ ਸੋਖੀ ਪਹੁੰਚ ਰਹੇ ਹਨ। ਊੜਾ ਪ੍ਰਕਾਸ਼ਨ ਮੋਗਾ ਅਤੇ ਲਵਪ੍ਰੀਤ ਸਿੰਘ ਫੇਰੋਕੇ ਵੱਲੋਂ ਪੁਸਤਕ ਪ੍ਰਦਰਸ਼ਨੀਆਂ ਅਤੇ ਸਟਾਲ ਲਾਏ ਜਾਣਗੇ।