Independence Day 2026 : CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਝੰਡਾ, 'ਮਾਵਾਂ ਧੀਆਂ ਸਤਿਕਾਰ ਯੋਜਨਾ' ਨੂੰ ਲੈ ਕੇ ਕੀਤਾ ਵੱਡਾ ਐਲਾਨ ਫ਼ਿਰੋਜ਼ਪੁਰ 'ਚ ਆਯੋਜਿਤ ਰਾਜ ਪੱਧਰੀ ਆਜ਼ਾਦੀ ਦਿਵਸ ਸਮਾਰੋਹ 'ਚ ਸ਼ਾਮਲ ਹੋਣ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਸਵੇਰੇ ਹੁਸੈਨੀਵਾਲਾ ਸਥਿਤ ਰਾਸ਼ਟਰੀ ਸ਼ਹੀਦ ਸਮਾਰਕ ਪੁੱਜੇ। ਇੱਥੇ ਉਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣਾ ਸਭ ਕੁਝ ਨਿਛਾਵਰ ਕਰਨ ਵਾਲੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਨੂੰ ਨਮਨ ਕੀਤਾ।
Publish Date: Sat, 15 Aug 2026 08:44 AM (IST)
Updated Date: Sat, 15 Aug 2026 10:25 AM (IST)
ਜਾਗਰਣ ਸੰਵਾਦਦਾਤਾ, ਫ਼ਿਰੋਜ਼ਪੁਰ : ਫ਼ਿਰੋਜ਼ਪੁਰ 'ਚ ਆਯੋਜਿਤ ਰਾਜ ਪੱਧਰੀ ਆਜ਼ਾਦੀ ਦਿਵਸ ਸਮਾਰੋਹ 'ਚ ਸ਼ਾਮਲ ਹੋਣ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਸਵੇਰੇ ਹੁਸੈਨੀਵਾਲਾ ਸਥਿਤ ਰਾਸ਼ਟਰੀ ਸ਼ਹੀਦ ਸਮਾਰਕ ਪੁੱਜੇ। ਇੱਥੇ ਉਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣਾ ਸਭ ਕੁਝ ਨਿਛਾਵਰ ਕਰਨ ਵਾਲੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਨੂੰ ਨਮਨ ਕੀਤਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸੈਨੀਵਾਲਾ ਸਥਿਤ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਸਮਾਧੀ 'ਤੇ ਫੁੱਲ ਅਰਪਿਤ ਕਰਕੇ ਸ਼ਰਧਾਂਜਲੀ ਦਿੱਤੀ। ਇਸ ਦੌਰਾਨ ਉਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਬਲੀਦਾਨ ਦੇਣ ਵਾਲੇ ਵੀਰਾਂ ਦੇ ਯੋਗਦਾਨ ਨੂੰ ਯਾਦ ਕੀਤਾ। ਮੁੱਖ ਮੰਤਰੀ ਦੇ ਦੌਰੇ ਨੂੰ ਲੈ ਕੇ ਹੁਸੈਨੀਵਾਲਾ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਪੁਲਿਸ ਅਤੇ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਮੌਕੇ 'ਤੇ ਮੌਜੂਦ ਸਨ।
'ਮਾਵਾਂ ਧੀਆਂ ਸਤਿਕਾਰ ਯੋਜਨਾ' ਨੂੰ ਲੈ ਕੇ ਕੀ ਬੋਲੇ CM ਮਾਨ ?
'ਮਾਵਾਂ ਧੀਆਂ ਸਤਿਕਾਰ ਯੋਜਨਾ' ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਔਰਤਾਂ ਦੇ ਖਾਤਿਆਂ 'ਚ 2274 ਕਰੋੜ 42 ਲੱਖ ਰੁਪਏ ਭੇਜੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਿਹੜੀਆਂ ਮਹਿਲਾਵਾਂ ਨੇ ਹਾਲੇ ਤੱਕ ਰਜਿਸਟਰੇਸ਼ਨ ਨਹੀਂ ਕਰਵਾਈ, ਉਹ ਆਪਣੀ ਰਜਿਸਟਰੇਸ਼ਨ ਜ਼ਰੂਰ ਕਰਵਾਉਣ ਤਾਂ ਕਿ ਉਹ ਇਸ ਯੋਜਨਾ ਦਾ ਲਾਭ ਲੈ ਸਕਣ।
ਫ਼ਿਰੋਜ਼ਪੁਰ ਛਾਉਣੀ ਸਥਿਤ ਸਟੇਡੀਅਮ ਪਹੁੰਚੇ CM ਮਾਨ
ਹੁਸੈਨੀਵਾਲਾ 'ਚ ਸ਼ਰਧਾਂਜਲੀ ਭੇਟ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਫ਼ਿਰੋਜ਼ਪੁਰ ਛਾਉਣੀ ਸਥਿਤ ਸਟੇਡੀਅਮ 'ਚ ਆਯੋਜਿਤ ਰਾਜ ਪੱਧਰੀ ਆਜ਼ਾਦੀ ਦਿਵਸ ਸਮਾਰੋਹ 'ਚ ਸ਼ਾਮਲ ਹੋਣ ਲਈ ਰਵਾਨਾ ਹੋਏ। ਇੱਥੇ ਮੁੱਖ ਮੰਤਰੀ ਵੱਲੋਂ ਰਾਸ਼ਟਰੀ ਝੰਡਾ ਲਹਿਰਾਇਆ ਜਾਵੇਗਾ ਅਤੇ ਪਰੇਡ ਦਾ ਨਿਰੀਖਣ ਕਰਕੇ ਮਾਰਚ ਪਾਸਟ ਦੀ ਸਲਾਮੀ ਲਈ ਜਾਵੇਗੀ।
ਰਾਜ ਪੱਧਰੀ ਸਮਾਰੋਹ ਨੂੰ ਲੈ ਕੇ ਪੂਰੇ ਜ਼ਿਲ੍ਹੇ 'ਚ ਸੁਰੱਖਿਆ ਵਿਵਸਥਾ ਸਖ਼ਤ ਕੀਤੀ ਗਈ ਹੈ। ਸਮਾਰੋਹ ਵਾਲੀ ਥਾਂ ਦੇ ਆਲੇ-ਦੁਆਲੇ ਪੁਲਿਸ ਬਲ ਦੀ ਤਾਇਨਾਤੀ ਦੇ ਨਾਲ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਸਮਾਰੋਹ ਨੂੰ ਸ਼ਾਂਤੀਪੂਰਵਕ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ।