ਸਟਾਫ ਰਿਪੋਰਟਰ, ਫਾਜ਼ਿਲਕਾ : ਡਾਇਰੈਕਟਰ ਰੁਜਗਾਰ ਉੱਤਪੱਤੀ ਤੇ ਸਿਖਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੰਗਹੀਣ ਪ੍ਰਰਾਰਥੀਆਂ ਨੰੂ ਸਵੈ ਰੁਜ਼ਗਾਰ ਸਕੀਮਾਂ ਬਾਰੇ ਜਾਣੂ ਕਰਵਾਉਣ ਲਈ 3 ਦਸੰਬਰ ਨੂੰ ਜ਼ਿਲ੍ਹਾ ਪੱਧਰੀ ਸੰਸਾਰ ਦਿਵਸ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੁਜ਼ਗਾਰ ਉੱਤਪੱਤੀ ਅਤੇ ਸਿਖਲਾਈ ਅਫ਼ਸਰ ਕਿ੍ਸ਼ਨ ਲਾਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ਼ ਦੇ ਚੋਥੀ ਮੰਜ਼ਿਲ 'ਤੇ ਹੋਣ ਵਾਲੇ ਸੈਮੀਨਾਰ ਦੌਰਾਨ ਆਉਣ ਵਾਲੇ ਅੰਗਹੀਣ ਪ੍ਰਰਾਰਥੀਆਂ ਨੰੂ ਵੱਖ-ਵੱਖ ਵਿਭਾਗਾਂ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਭਲਾਈ ਯੋਜਨਾਵਾਂ ਬਾਰੇ ਜਾਗਰੂਕ ਕੀਤਾ ਜਾਵੇਗਾ।

ਉਨ੍ਹਾਂ ਜ਼ਿਲ੍ਹਾ ਫਾਜ਼ਿਲਕਾ ਦੇ ਸਮੂਹ ਅੰਗਹੀਣ ਪ੍ਰਰਾਰਥੀਆਂ ਨੰੂ ਜ਼ਿਲ੍ਹਾ ਬਿਊਰੋ ਆਫ਼ ਰੁਜ਼ਗਾਰ ਉਤਪੱਤੀ ਅਤੇ ਸਿਖਲਾਈ ਦਫ਼ਤਰ ਫਾਜ਼ਿਲਕਾ ਦੇ ਸੈਮੀਨਾਰ ਹਾਲ ਵਿਖੇ ਆਪਣੀ ਯੋਗਤਾ ਸਬੰਧੀ ਦਸਤਾਵੇਜ਼ ਲੈ ਕੇ ਪਹੰੁਚਣ ਦੀ ਅਪੀਲ ਕੀਤੀ ਤਾਂ ਜੋ ਯੋਗਤਾ ਦੇ ਆਧਾਰ 'ਤੇ ਅੰਗਹੀਣ ਪ੍ਰਰਾਰਥੀਆਂ ਨੂੰ ਸਰਕਾਰ ਦੀ ਯੋਜਨਾਵਾਂ ਦਾ ਲਾਭ ਮਹੁੱਈਆਂ ਕਰਵਾਇਆ ਜਾ ਸਕੇ।