ਸੁਖਵਿੰਦਰ ਥਿੰਦ ਆਲਮਸ਼ਾਹ, ਫਾਜ਼ਿਲਕਾ : ਡਾ. ਚੰਦਰ ਮੋਹਨ ਕਟਾਰੀਆ ਨੇ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਬਤੌਰ ਸਿਵਲ ਸਰਜਨ ਦੇ ਤੌਰ 'ਤੇ ਅਹੁਦਾ ਸੰਭਾਲ ਲਿਆ ਹੈ। ਡਾ. ਕਟਾਰੀਆ ਨੇ ਅਹੁਦਾ ਸੰਭਾਲਣ ਮੌਕੇ ਕਿਹਾ ਕਿ ਸਿਹਤ ਵਿਭਾਗ 'ਚ ਚੱਲ ਰਹੇ ਪ੍ਰਰੋਗਰਾਮਾਂ ਨੰੂ ਜ਼ਿਲ੍ਹਾ ਫਾਜ਼ਿਲਕਾ 'ਚ ਪਾਰਦਰਸ਼ੀ ਢੰਗ ਨਾਲ ਲੋਕਾਂ ਤਕ ਪਹੰੁਚਾਉਣ ਲਈ ਉਪਰਾਲੇ ਜਾਰੀ ਰੱਖੇ ਜਾਣਗੇ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਵਿਖੇ ਆਉਣ ਵਾਲੇ ਮਰੀਜ਼ਾਂ ਨੰੂ ਸੁਖਾਵੇਂ ਮਾਹੌਲ 'ਚ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ 'ਚ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਸਿਹਤ ਵਿਭਾਗ ਦੇ ਸਟਾਫ਼ ਅਤੇ ਅਧਿਕਾਰੀਆਂ ਨੂੰ ਸਮਰਪਿਤ ਭਾਵਨਾ ਨਾਲ ਡਿਊਟੀ ਕਰਨ ਦੇ ਆਦੇਸ਼ ਜਾਰੀ ਕੀਤੇ। ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਅਨਿਲ ਧਾਮੂ ਨੇ ਦੱਸਿਆ ਕਿ ਡਾ. ਕਟਾਰੀਆ ਫਾਜ਼ਿਲਕਾ ਦੇ ਪਿੰਡ ਰੂਪਨਗਰ ਵਿਖੇ ਬਤੌਰ ਮੈਡੀਕਲ ਅਫ਼ਸਰ ਆਪਣੀ ਸੇਵਾਵਾਂ ਨਿਭਾ ਚੁੱਕੇ ਹਨ। ਉਨ੍ਹਾਂ ਦੱÎਸਿਆ ਕਿ ਸਾਲ 1997-2000 'ਚ ਮੈਡੀਸਨ ਦੀ ਪੜ੍ਹਾਈ ਲਈ ਪਟਿਆਲਾ ਮੈਡੀਕਲ ਕਾਲਜ 'ਚ ਗਏ ਸਨ ਅਤੇ ਮਿਤੀ 01-ਜੁਲਾਈ-2016 ਨੂੰ ਸੀਨੀਅਰ ਮੈਡੀਕਲ ਅਫਸਸਰ ਦੇ ਤੌੋਰ 'ਤੇ ਪੀ.ਐਚ.ਸੀ. ਜੰਡਵਾਲਾ ਭੀਮੇਸ਼ਾਹ ਵਿਖੇ ਤੈਨਾਤ ਹੋੋਏ ਅਤੇ ਬਾਅਦ 'ਚ ਡੱਬਵਾਲਾ ਅਤੇ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਆਪਣੀਆਂ ਸੇਵਾਵਾਂ ਦਿੱਤੀਆ।

ਇਸ ਮੌੋਕੇ 'ਤੇ ਡਾ. ਅਨੀਤਾ ਕਟਾਰੀਆ, ਜ਼ਿਲ੍ਹਾ ਡੈਂਟਲ ਸਿਹਤ ਅਫਸਰ, ਫਾਜ਼ਿਲਕਾ, ਡਾ. ਸੁਧੀਰ ਪਾਠਕ ਸੀਨੀਅਰ ਮੈਡੀਕਲ ਅਫਸਰ ਇੰਚ. ਸਿਵਲ ਹਸਪਤਾਲ ਫਾਜ਼ਿਲਕਾ, ਡਾ. ਕਵਿਤਾ, ਐਨਥੀਸਜਿੀਆ, ਡਾ.ਐਡੀਸਨ ਐਰਿਕ ਡੈਂਟਲ ਮੈਡੀਕਲ ਅਫਸਰ, ਸਿਵਲ ਹਸਪਤਾਲ ਫਾਜ਼ਿਲਕਾ ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।