ਰਵੀ ਸ਼ਰਮਾ, ਘੱਲਖੁਰਦ : ਨਵਾਂ ਜੋਸ਼ ਨਵੀਂ ਸੋਚ ਤਹਿਤ ਐੱਨਐੱਸਯੂ ਆਈ ਵੱਲੋਂ ਕਾਂਗਰਸ ਭਵਨ ਫਿਰੋਜ਼ਪੁਰ ਵਿਖੇ ਇਕ ਮੀਟਿੰਗ ਰੋਹਿਤ ਕੰਬੋਜ਼ ਅਤੇ ਤੇਜਪਾਲ ਧਾਲੀਵਾਲ ਦੀ ਅਗਵਾਈ ਵਿਚ ਕੀਤੀ ਗਈ। ਇਸ ਮੀਟਿੰਗ ਵਿਚ ਵਿਦਿਆਰਥੀਆਂ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਵਿਚ ਦਵਿੰਦਰ ਜੰਗ ਸੂਬਾ ਜਨਰਲ ਸਕੱਤਰ, ਮਨਵਿੰਦਰ ਸਿੰਘ ਮਨੀ ਗਹਿਰੀ ਪ੍ਰਧਾਨ ਯੂਥ ਕਾਂਗਰਸ ਫਿਰੋਜ਼ਪੁਰ ਅਤੇ ਨਦੀਮ ਚੌਧਰੀ ਨੈਸ਼ਨਲ ਕੋਆਰਡੀਨੇਟਰ ਵਿਸ਼ੇਸ਼ ਤੌਰ 'ਤੇ ਪਹੁੰਚੇ। ਮੀਟਿੰਗ ਨੂੰ ਸੰਬੋਧਨ ਕਰਦੇ ਬੁਲਾਰਿਆਂ ਨੇ ਕਿਹਾ ਕਿ ਨੌਜਵਾਨ ਹੀ ਦੇਸ਼ ਦਾ ਸਰਮਾਇਆ ਹਨ। ਉਨ੍ਹਾਂ ਕਿਹਾ ਕਿ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ 'ਚ ਪੜ੍ਹਦੇ ਵਿਦਿਆਰਥੀਆਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਜੇਕਰ ਕਿਧਰੇ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਵਿਦਿਆਰਥੀ ਯੂਥ ਆਗੂਆਂ ਨਾਲ ਸੰਪਰਕ ਕਰਨ। ਉਨ੍ਹਾਂ ਕਿਹਾ ਕਿ ਜਲਦ ਹੀ ਨਵੀਆਂ ਕਮੇਟੀਆਂ ਗਠਿਤ ਕੀਤੀਆਂ ਜਾਣਗੀਆਂ, ਜੋ ਨੌਜਵਾਨਾਂ ਨੂੰ ਸਮਾਜਿਕ ਕੁਰੀਤੀਆਂ ਖਿਲਾਫ ਜਾਗਰੂਕ ਕਰਨਗੀਆਂ। ਇਸ ਮੌਕੇ ਯੂਥ ਦੇ ਜ਼ਿਲ੍ਹਾ ਪ੍ਰਧਾਨ ਮਨੀ ਗਹਿਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਲੋਕਾਂ ਤੱਕ ਪਹੁੰਚਾਉਣ ਲਈ ਯੂਥ ਪੂਰੇ ਯਤਨ ਕਰ ਰਹੀ ਹੈ। ਇਸ ਵਿਚ ਹਰ ਨੌਜਵਾਨ ਦਾ ਵੀ ਫਰਜ਼ ਬਣਦਾ ਹੈ ਕਿ ਲੋੜਵੰਦਾਂ ਦੀ ਮੱਦਦ ਕਰਕੇ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸੁਵਿਧਾਵਾਂ ਉਨ੍ਹਾਂ ਨੂੰ ਦੁਆਈਆਂ ਜਾਣ ਇਸ ਮੌਕੇ ਪੰਮਾ ਬੰਨ ਵਾਲੀਆ ਚੇਅਰਮੈਨ, ਲਵ ਲੱਖੋਕੇ, ਵਿਲੀਅਮ, ਤੁਲਸੀ ਚੋਪੜਾ, ਦਵਿੰਦਰ ਜਈਆ, ਮਹਿਲ ਸੰਧੂ, ਅਭੀ, ਸਰਵਨ ਆਦਿ ਸਮੇਤ ਵੱਡੀ ਗਿਣਤੀ ਵਿਚ ਨੌਜਵਾਨ ਹਾਜ਼ਰ ਸਨ।