ਸਤਪਾਲ ਕੰਬੋਜ, ਆਸਫਵਾਲਾ : ਪਿਛਲੇ ਲੰਬੇ ਸਮੇਂ ਤੋਂ ਰੁਜ਼ਗਾਰ ਪ੍ਰਰਾਪਤੀ ਲਈ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈਟੀਟੀ ਟੈਟ ਪਾਸ ਅਧਿਆਪਕਾਂ ਨੇ ਕੋਰੋਨਾ ਵਾਇਰਸ ਕਾਰਨ ਮੁਲਤਵੀ ਹੋਏ ਸੰਘਰਸ਼ ਦੀ ਪੰਜਾਬ ਭਰ 'ਚ ਵੱਖ ਵੱਖ ਥਾਵਾਂ 'ਤੇ ਕੈਪਟਨ ਸਰਕਾਰ ਦਾ ਪੁਤਲਾ ਸਾੜ ਕੇ ਮੁੜ ਸ਼ੁਰੂਆਤ ਕੀਤੀ ਅਤੇ ਆਉਣ ਵਾਲੇ ਸਮੇਂ 'ਚ ਗੁਪਤ ਐਕਸ਼ਨ ਲਈ ਲਾਮਬੰਦੀ ਕਰਨ ਲਈ ਮੀਟਿੰਗਾਂ ਕੀਤੀਆਂ।

ਇਸ ਮੌਕੇ ਸੂਬਾ ਪ੍ਰਧਾਨ ਦੀਪਕ ਕੰਬੋਜ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਸਰਕਾਰਾਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਪ੍ਰਤੀ ਗੰਭੀਰ ਨਹੀਂ ਹਨ ਜਦੋਂ ਕਿ ਮੌਜੂਦਾ ਪੰਜਾਬ ਸਰਕਾਰ ਤਾਂ ਘਰ ਘਰ ਨੌਕਰੀ ਦਾ ਵਾਅਦਾ ਕਰਕੇ ਹੀ ਸੱਤਾ 'ਚ ਆਈ ਹੈ। ਬੇਰੁਜ਼ਗਾਰ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਨੇ ਦੱਸਿਆ ਕਿ ਈਟੀਟੀ ਅਧਿਆਪਕਾਂ ਦੀਆਂ 1,664 ਅਸਾਮੀਆਂ ਦੇ 'ਚ ਵਾਧਾ ਕਰਕੇ 12,000 ਅਸਾਮੀਆਂ ਕੀਤੀਆਂ ਜਾਣ, ਕੋਰੋਨਾ ਦੀ ਆੜ ਹੇਠ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਨਾ ਰੋਕੀ ਜਾਵੇ, ਜ਼ਰੂਰੀ ਸੇਵਾਵਾਂ ਤਹਿਤ ਆਉਂਦੇ ਸਿਹਤ ਤੇ ਸਿੱਖਿਆ ਖੇਤਰਾਂ 'ਚ ਨਿੱਜੀ ਕਰਨ ਤੇ ਮੁਕੰਮਲ ਰੋਕ ਲਗਾਈ ਜਾਵੇ, ਸਾਰੇ ਨਿੱਜੀ ਹਸਪਤਾਲਾਂ ਅਤੇ ਨਿੱਜੀ ਸਕੂਲਾਂ ਨੂੰ ਸਰਕਾਰ ਅਧੀਨ ਲਿਆ ਕੇ ਸਿਹਤ ਕਰਮੀਆਂ ਤੇ ਅਧਿਆਪਕਾਂ ਦੀ ਵੱਡੇ ਪੱਧਰ ਤੇ ਫੌਰੀ ਭਰਤੀ ਕੀਤੀ ਜਾਵੇ, ਬੇਰੁਜ਼ਗਾਰ ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇ, ਭਰਤੀ ਦੌਰਾਨ ਜੋ ਵਾਧੂ ਸ਼ਰਤਾਂ ਰੱਖੀਆਂ ਗਈਆਂ ਹਨ ਜਿਵੇਂ ਦੂਜਾ ਪੇਪਰ ਨੂੰ ਤੁਰੰਤ ਰੱਦ ਕੀਤਾ ਜਾਵੇ, ਪਹਿਲ ਦੇ ਆਧਾਰ ਤੇ ਪੰਜਾਬ ਦੇ ਵਸਨੀਕਾਂ ਨੂੰ ਭਰਤੀ ਕੀਤਾ ਜਾਵੇ ਤੇ ਹੋਰ ਰਾਜਾਂ ਦੇ ਭਰਤੀ ਹੋਣ ਵਾਲਿਆਂ ਦੀ ਹੱਦ ਤੈਅ ਕੀਤੀ ਜਾਵੇ

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਪ੍ਰਰੀਤ ਬੱਟੀ,ਰਵਿੰਦਰ ਕੰਬੋਜ ਅਬੋਹਰ ਸੁਰਿੰਦਰ, ਪਿ੍ਰਥਵੀ ਵਰਮਾ ਡੰਗਰਖੇੜਾ, ਮਨੋਜ,ਅੰਕੁਸ਼, ਅਮਨ, ਸ਼ਲਿੰਦਰ ਕੰਬੋਜ, ਮੋਨੂੰ,ਰਮਨ ਆਦਿ ਹਾਜ਼ਰ ਸਨ।