ਬਲਜਿੰਦਰ ਸਿੰਘ ਸਿੱਧੂ, ਗੋਲੂ ਕਾ ਮੋੜ : ਗੁਰੂਹਰਸਹਾਏ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਬੈਨਰ ਹੇਠ ਕਿਸਾਨ ਸੈਂਕੜੇ ਆਵਾਰਾ ਪਸ਼ੂ ਲੈ ਕੇ ਐੱਸਡੀਐੱਮ ਦਫ਼ਤਰ ਵਿਖੇ ਪਹੁੰਚੇ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਜ਼ੋਨ ਪ੍ਰਧਾਨ ਧਰਮ ਸਿੰਘ ਸਿੱਧੂ ਨੇ ਦੱਸਿਆ ਕਿ ਆਵਾਰਾ ਪਸ਼ੂ ਕਿਸਾਨਾਂ ਵੱਲੋਂ ਬੀਜੀ ਗਈ ਮੱਕੀ ਅਤੇ ਪਨੀਰੀ ਦਾ ਭਾਰੀ ਨੁਕਸਾਨ ਕਰ ਰਹੇ ਹਨ ਜਿਸ ਦੇ ਰੋਸ ਵੱਜੋ ਉਨ੍ਹਾਂ ਵੱਲੋਂ ਐੱਸਡੀਐੱਮ ਦਫ਼ਤਰ ਵਿਚ ਆਵਾਰਾ ਪਸ਼ੂ ਛੱਡੇ ਗਏ। ਇਸ ਮੌਕੇ ਕਿਸਾਨਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਜਲਦੀ ਇਨ੍ਹਾਂ ਆਵਾਰਾ ਪਸ਼ੂਆਂ ਦਾ ਕੋਈ ਹੱਲ ਨਾ ਹੋਇਆ ਤਾਂ ਆਉਣ ਵਾਲੇ ਸਮੇਂ 'ਚ ਇਹ ਪਸ਼ੂ ਪ੍ਰਸ਼ਾਸਨਿਕ ਅਧਿਕਾਰੀਆਂ ਦੀਆਂ ਕੋਠੀਆਂ 'ਚ ਛੱਡੇ ਜਾਣਗੇ, ਜਿਸ ਦੀ ਸਾਰੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਮੰਗਲ ਸਿੰਘ ਗੁੱਦੜ ਢੰਡੀ, ਕਿ੍ਸ਼ਨ ਲਾਲ ਗੁਰੂਹਰਸਹਾਏ, ਜਗਜੀਤ ਸਿੰਘ, ਮੇਜਰ ਸਿੰਘ ਅਤੇ ਹੋਰ ਕਿਸਾਨ ਮੌਜੂਦ ਸਨ।