ਪਰਮਿੰਦਰ ਸਿੰਘ ਥਿੰਦ, ਫਿਰੋਜ਼ਪੁਰ : ਦਿ ਕਲਾਸ ਫੌਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਖੁਰਾਕ ਅਤੇ ਸਪਲਾਈ ਵਿਭਾਗ ਸਟੇਟ ਸਬ ਕਮੇਟੀ ਜ਼ਿਲ੍ਹਾ ਫਿਰੋਜ਼ਪੁਰ ਵੱਲੋਂ ਦਰਜਾਚਾਰ ਅਤੇ ਪਨਗਰੇਨ ਦੇ ਸਕਿਊਰਿਟੀ ਗਾਰਡਾਂ ਦੀਆਂ ਮੰਗਾਂ ਸਬੰਧੀ ਮੰਗ ਪੱਤਰ, ਪਿੰ੍ਸੀਪਲ ਸਕੱਤਰ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਪੰਜਾਬ ਚੰਡੀਗੜ੍ਹ, ਡਾਇਰੈਕਟਰ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਪੰਜਾਬ ਚੰਡੀਗੜ੍ਹ, ਮੈਨੇਜਿੰਗ ਡਾਇਰੈਕਟਰ ਪਨਗਰੇਨ ਚੰਡੀਗੜ੍ਹ ਨੂੰ ਮੰਗ ਪੱਤਰ ਰਾਹੀਂ ਜ਼ਿਲ੍ਹਾ ਕੰਟਰੋਲਰ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਜ਼ਿਲ੍ਹਾ ਫਿਰੋਜ਼ਪੁਰ ਨੂੰ ਮੰਗ ਪੱਤਰ ਦਿੱਤੇ ਗਏ। ਇਹ ਮੰਗ ਪੱਤਰ ਜ਼ਿਲ੍ਹਾ ਕੰਟਰੋਲਰ ਪਿੰਦਰ ਸਿੰਘ ਨੂੰ ਦਿੱਤਾ ਗਿਆ ਅਤੇ ਉਨ੍ਹਾਂ ਨੂੰ ਆਪਣੀਆਂ ਮੰਗਾਂ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਪਿੰਦਰ ਸਿੰਘ ਵੱਲੋਂ ਵਿਸਵਾਸ਼ ਦਿੱਤਾ ਗਿਆ ਕਿ ਇਹ ਮੰਗ ਪੱਤਰ ਅਗਲੇਰੀ ਕਾਰਵਾਈ ਹਿੱਤ ਜਲਦੀ ਤੋਂ ਜਲਦੀ ਅਧਿਕਾਰੀਆਂ ਨੂੰ ਭੇਜ ਦਿੱਤਾ ਜਾਵੇਗਾ। ਇਸ ਮੰਗ ਪੱਤਰ ਦੌਰਾਨ ਜ਼ਿਲ੍ਹਾ ਪ੍ਰਧਾਨ ਰਾਮ ਪ੍ਰਸਾਦ, ਜ਼ਿਲ੍ਹਾ ਜਨਰਲ ਸਕੱਤਰ ਪ੍ਰਵੀਨ ਕੁਮਾਰ, ਜਨਰਲ ਸਕੱਤਰ ਖੁਰਾਕ ਅਤੇ ਸਪਲਾਈ ਦੇ ਚਰਨਜੀਤ ਸਿੰਘ, ਅੰਗਰੇਜ਼ ਸਿੰਘ ਸਕਿਊਰਿਟੀ ਗਾਰਡਾਂ ਦੇ ਪ੍ਰਧਾਨ ਕੇਂਦਰ ਤਲਵੰਡੀ ਭਾਈ, ਸ਼ਹਿਰੀ ਕੇਂਦਰ ਪ੍ਰਧਾਨ ਬਲਵੀਰ ਸਿੰਘ, ਪਿੱਪਲ ਸਿੰਘ, ਅਜੀਤ ਗਿੱਲ ਆਦਿ ਹਾਜ਼ਰ ਸਨ।