ਪਰਮਿੰਦਰ ਸਿੰਘ ਥਿੰਦ, ਫਿਰੋਜ਼ਪੁਰ : ਡਿਪਟੀ ਕਮਿਸ਼ਨਰ ਫਿਰੋਜ਼ਪੁਰ ਕੁਲਵੰਤ ਸਿੰਘ ਨੇ ਸੋਮਵਾਰ ਨੂੰ ਇਕ ਵਾਰ ਫਿਰ ਘਟੀਆ ਕਵਾਲਟੀ ਦੇ ਬੀਜ ਸਪਲਾਈ ਕਰਨ ਵਾਲਿਆਂ ਦੇ ਖਿਲਾਫ ਕੜੀ ਕਾਰਵਾਈ ਦੇ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਹੈ ਕਿ ਜ਼ਿਲ੍ਹੇ ਵਿਚ ਕਿਸਾਨ ਭਾਈਚਾਰੇ ਦੇ ਹਿੱਤਾਂ ਦੀ ਰੱਖਿਆ ਲਈ ਇਹ ਕਦਮ ਚੁੱਕਿਆ ਜਾ ਰਿਹਾ ਹੈ। ਖੇਤੀਬਾੜੀ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਜਾਰੀ ਨਿਰਦੇਸ਼ ਵਿੱਚ ਡਿਪਟੀ ਕਮਿਸ਼ਨਰ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਾਰੀ ਨਿਰਦੇਸ਼ਾਂ ਦੇ ਤਹਿਤ ਘਟੀਆ ਕਵਾਲਟੀ ਦੇ ਬੀਜ ਵੇਚਣ ਦੇ ਮਾਮਲੇ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਇਸ ਤਰ੍ਹਾਂ ਦੇ ਮਾਮਲਿਆਂ ਵਿਚ ਸਖ਼ਤ ਕਾਰਵਾਈ ਕਰਨ ਲਈ ਕਿਹਾ, ਨਾਲ ਹੀ ਕਿਹਾ ਕਿ ਇਨ੍ਹਾਂ ਮਾਮਲਿਆਂ ਵਿਚ ਕਿਸੇ ਵੀ ਦੋਸ਼ੀ ਨੂੰ ਬਖਸ਼ਾ ਨਹੀਂ ਜਾਵੇ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਮਾਮਲਿਆਂ ਵਿਚ ਕਾਰਵਾਈ ਨੂੰ ਲੈ ਕੇ ਜੇਕਰ ਕਿਸੇ ਨੇ ਵੀ ਲਾਪਰਵਾਹੀ ਵਿਖਾਈ ਤਾਂ ਉਸਦੇ ਖਿਲਾਫ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਘਟੀਆ ਕਵਾਲਟੀ ਦੇ ਬੀਜਾਂ ਦੀ ਸਪਲਾਈ ਅਤੇ ਵਿਕਰੀ ਕਰਨਾ ਇਕ ਿਘਨੌਣਾ ਅਪਰਾਧ ਹੈ, ਜਿਸ ਨੂੰ ਕਰਨ ਵਾਲਿਆਂ ਖਿਲਾਫ ਸਖ਼ਤ ਤੋਂ ਸਖ਼ਤ ਐਕਸ਼ਨ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅਧਿਕਾਰੀ ਆਪੌ-ਆਪਣੇ ਏਰੀਆ ਵਿਚ ਰੋਜਾਨਾ ਚੈਕਿੰਗ ਕਰਨ ਅਤੇ ਘਟੀਆ ਕਵਾਲਟੀ ਦੇ ਬੀਜਾਂ ਦੀ ਵਿਕਰੀ 'ਤੇ ਰੋਕ ਸੁਨਿਸਚਿਤ ਕਰਨ ਅਤੇ ਉਨ੍ਹਾਂ ਨੂੰ ਰੋਜਾਨਾ ਕਾਰਵਾਈ ਰਿਪੋਰਟ ਸੌਂਪਣ। ਉਨ੍ਹ੍ਹਾਂ ਸਾਰੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਾਰੀ ਇਸ ਨਿਰਦੇਸ਼ਾਂ ਨੂੰ ਪਰਮ ਅਗੇਤ ਦਿੰਦੇ ਹੋਏ ਤੁਰੰਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ।