ਸਟਾਫ ਰਿਪੋਰਟਰ, ਫਾਜ਼ਿਲਕਾ : ਜ਼ਿਲ੍ਹਾ ਮੈਜਿਸਟੇ੍ਟ ਅਰਵਿੰਦ ਪਾਲ ਸਿੰਘ ਸੰਧੂ ਨੇ ਫੋਜ਼ਧਾਰੀ ਜ਼ਾਬਤਾ ਸੰਘਤਾ ਦੀ ਧਾਰਾ 144 ਦੇ ਅਧਿਕਾਰਾਂ ਤਹਿਤ ਹੁਕਮ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤੇ ਗ੍ਹਿ ਮਾਮਲਿਆ ਵਿਭਾਗ ਦੇ ਪੱਤਰ ਅਨੁਸਾਰ ਜ਼ਿਲ੍ਹਾ ਫਾਜ਼ਿਲਕਾ ਅੰਦਰ ਡਿਜ਼ਾਸਟਰ ਮੈਨੇਜਮੈਂਟ ਐਕਟ 2005 ਤਹਿਤ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਕੰਟੇਨਮੇਂਟ ਜੋਨਾਂ 'ਚ ਲਾਕਡਾਉਣ ਜਾਰੀ ਰੱਖਦੇ ਹੋਏ 31 ਜੁਲਾਈ 2020 ਤਕ ਕੰਟੇਨਮੈਂਟ ਜ਼ੋਨਾਂ ਤੋਂ ਬਾਹਰਲੇ ਇਲਾਕਿਆਂ ਵਿਚ ਅਨਲੋਕ-2 ਖੋਲ੍ਹਣ ਸਬੰਧੀ ਨਵੇਂ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਕੰਟੇਨਮੇਂਟ ਜੋਨਾਂ ਤੋਂ ਬਾਹਰਲੇ ਇਲਾਕਿਆਂ ਵਿਚ ਸਕੂਲ, ਕਾਲਜ, ਵਿਦਿਅਕ ਤੇ ਕੋਚਿੰਗ ਸੰਸਥਾਵਾਂ 31 ਜੁਲਾਈ 2020 ਤੱਕ ਬੰਦ ਰਹਿਣਗੀਆਂ। ਆਨਲਾਈਨ ਤੇ ਡਿਸਟੈਂਸ ਸਿਖਲਾਈ ਨੂੰ ਉਤਸ਼ਾਹਿਤ ਕਰਨ ਲਈ ਆਗਿਆ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਕੇਂਦਰ ਅਤੇ ਰਾਜ ਸਰਕਾਰ ਮੁਤਾਬਕ ਕਰਮਚਾਰੀਆਂ ਤੇ ਸਿਖਲਾਈ ਵਿਭਾਗ ਅਨੁਸਾਰ ਸਿਖਲਾਈ ਸੰਸਥਾਵਾਂ ਨੂੰ 15 ਜੁਲਾਈ 2020 ਤੋਂ ਬਾਅਦ ਐੱਸਓਪੀਜ ਨਾਲ ਚਲਾਇਆ ਜਾਵੇਗਾ। ਐੱਮਐੱਚਏ ਵੱਲੋਂ ਪਰਮਿਟ ਯਾਤਰੀਆਂ ਨੂੰ ਛੱਡ ਕੇ ਮੁਸਾਫਰਾਂ ਦੀ ਅੰਤਰਰਾਸ਼ਟਰੀ ਹਫਾਈ ਯਾਤਰਾ ਬੰਦ ਰਹੇਗੀ। ਮੈਟਰੋ ਰੇਲ, ਸਿਨੇਮਾ ਹਾਲ, ਜ਼ਿਮਨੇਜ਼ੀਅਮ, ਸਵਿੰਮਿੰਗ ਪੂਲ, ਮਨੋਰੰਜਨ ਪਾਰਕ, ਥੀਏਟਰ, ਬਾਰ, ਆਡੀਟੋਰੀਅਮ, ਅੰਸੈਬਲੀ ਹਾਲ ਅਤੇ ਹੋਰ ਅਜਿਹੀਆਂ ਹੋਰ ਥਾਵਾਂ ਸ਼ਾਮਲ ਹਨ 'ਤੇ ਪਾਬੰਦੀ ਹੋਵੇਗੀ। ਉਨ੍ਹਾਂ ਦੱਸਿਆ ਕਿ ਸਮਾਜਿਕ, ਰਾਜਨੀਤਕ, ਖੇਡਾਂ, ਮਨੋਰੰਜਨ, ਅਕਾਦਮਿਕ, ਸਭਿਆਚਾਰਕ, ਧਾਰਮਿਕ ਸਮਾਗਮਾਂ ਅਤੇ ਹੋਰ ਇਕੱਠ ਕਰਨ ਦੀ ਆਗਿਆ ਨਹੀਂ ਹੋਵੇਗੀ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਸਾਰੇ ਗੈਰ ਜ਼ਰੂਰੀ ਕੰਮਾਂ ਲਈ ਵਿਅਕਤੀਆਂ ਦੀ ਆਵਾਜਾਈ 'ਤੇ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਰੋਕ ਰਹੇਗੀ। ਹਾਲਾਂਕਿ ਬਹੁਤ ਸਾਰੀਆਂ ਗਤੀਵਿਧੀਆਂ ਜਿਵੇਂ ਮਲਟੀਪਲ ਸ਼ਿਫਟਾਂ, ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਵਿਅਕਤੀਆਂ ਅਤੇ ਚੀਜ਼ਾਂ ਦੀ ਆਵਾਜਾਈ ਅਤੇ ਬੱਸਾਂ, ਰੇਲ ਗੱਡੀਆਂ ਅਤੇ ਹਵਾਈ ਜਹਾਜ਼ਾਂ ਤੋਂ ਉਤਰਨ ਤੋਂ ਬਾਅਦ ਮਾਲ ਨੂੰ ਉਤਾਰਨ ਅਤੇ ਵਿਅਕਤੀਆਂ ਨੂੰ ਆਪੋ ਆਪਣੇ ਸਥਾਨਾਂ 'ਤੇ ਜਾਣ ਸਮੇਤ ਜ਼ਰੂਰੀ ਕੰਮਾਂ ਦੀ ਆਗਿਆ ਹੋਵੇਗੀ। ਇਸ ਤੋਂ ਇਲਾਵਾ ਯਾਤਰੀ ਰੇਲ ਗੱਡੀਆਂ ਅਤੇ ਸ਼੍ਮਿਕ ਵਿਸ਼ੇਸ਼ ਰੇਲ ਗੱਡੀਆਂ, ਘਰੇਲੂ ਹਵਾਈ ਯਾਤਰਾ, ਦੇਸ਼ ਤੋਂ ਬਾਹਰ ਫਸੇ ਭਾਰਤੀ ਨਾਗਰਿਕਾਂ ਦੀ ਆਵਾਜਾਈ ਅਤੇ ਵਿਦੇਸ਼ੀ ਨਾਗਰਿਕਾਂ ਨੂੰ ਬਾਹਰ ਕੱਢਣ ਅਤੇ ਨਿਸ਼ਾਨਦੇਹੀ ਤੇ ਭਾਰਤੀ ਸਮੁੰਦਰੀ ਯਾਤਰੀਆਂ ਦੇ ਸਾਈਨ ਆਨ ਅਤੇ ਸਾਈਨ ਆਫ ਐਸ.ਓ.ਪੀਜ਼ ਅਨੁਸਾਰ ਨਿਯਮਤ ਕੀਤੇ ਜਾ ਸਕਦੇ ਹਨ। ਉਹਨਾਂ ਕਿਹਾ ਕਿ ਵਿਆਹ ਨਾਲ ਜੁੜੇ ਇਕੱਠਾਂ ਵਿਚ ਮਹਿਮਾਨਾਂ ਦੀ ਗਿਣਤੀ 50 ਤੋਂ ਵੱਧ ਨਾ ਹੋਵੇ ਅਤੇ ਅੰਤਿਮ ਸੰਸਕਾਰ/ਅੰਤਿਮ ਰਸਮਾਂ ਵਿਚ ਵਿਅਕਤੀਆਂ ਦੀ ਗਿਣਤੀ 20 ਤੋਂ ਵੱਧ ਨਾ ਹੋਵੇ। ਉਨ੍ਹਾਂ ਦੱਸਿਆ ਕਿ ਪੂਜਾ ਸਥਾਨ/ਧਾਰਮਿਕ ਸਥਾਨ ਸਵੇਰੇ 5 ਵਜੇ ਤੋਂ ਸ਼ਾਮ 8 ਵਜੇ ਤੱਕ ਖੁੱਲੇ ਰਹਿਣਗੇ। ਪੂਜਾ ਦੇ ਸਮੇਂ ਵੱਧ ਤੋਂ ਵੱਧ ਵਿਅਕਤੀਆਂ ਦੀ ਗਿਣਤੀ 20 ਤੋਂ ਵੱਧ ਨਹੀਂ ਹੋਣੀ ਚਾਹੀਦੀ ਹੈ ਅਤੇ ਇਸ ਲਈ ਪੂਜਾ ਦਾ ਸਮਾਂ ਉਸ ਅਨੁਸਾਰ ਨਿਯਤ ਕੀਤਾ ਜਾਵੇ। ਇਸੇ ਤਰਾਂ ਰੈਸਟੋਰੈਂਟਾਂ ਨੂੰ 50 ਪ੍ਰਤੀਸ਼ਤ ਸਮਰੱਥਾ ਜਾਂ 50 ਮਹਿਮਾਨਾਂ ਨਾਲ ਰਾਤ ਦੇ 9 ਵਜੇ ਤੱਕ ਖੁੱਲਣ ਦੀ ਆਗਿਆ ਦਿੱਤੀ ਗਈ ਹੈ। ਰਾਤ ਦਾ ਕਰਫਿਊ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ ਅਤੇ ਵਿਅਕਤੀਆਂ ਨੂੰ ਸਿਰਫ਼ ਸਵੇਰੇ 5 ਵਜੇ ਤੋਂ ਰਾਤ 10 ਵਜੇ ਤੱਕ ਹੀ ਗਤੀਵਿਧੀ ਕਰਨ ਦੀ ਆਗਿਆ ਹੋਵੇਗੀ। ਵਿਆਹ ਸਮਾਰੋਹਾਂ ਤੋਂ ਇਲਾਵਾ ਬੈਨਕੁਏਟ ਹਾਲਾਂ ਵਿੱਚ 'ਓਪਨ-ਏਅਰ' ਪਾਰਟੀਆਂ, ਮੈਰਿਜ ਪੈਲੇਸਾਂ, ਹੋਟਲਾਂ ਅਤੇ ਖੁੱਲੇ ਸਥਾਨਾਂ ਵਿੱਚ ਹੋਣ ਵਾਲੇ ਹੋਰ ਸਮਾਜਿਕ ਕਾਰਜਾਂ ਅਤੇ ਪਾਰਟੀਆਂ ਵਿੱਚ 50 ਤੱਕ ਵਿਅਕਤੀ ਸ਼ਾਮਲ ਹੋ ਸਕਣਗੇ। ਕੈਟਰਿੰਗ ਸਟਾਫ਼ ਤੋਂ ਇਲਾਵਾ ਮਹਿਮਾਨਾਂ ਦੀ ਗਿਣਤੀ 50 ਵਿਅਕਤੀਆਂ ਤੋਂ ਵੱਧ ਨਹੀਂ ਹੋਵੇਗੀ। 50 ਵਿਅਕਤੀਆਂ ਲਈ ਬੈਨਕੁਏਟ ਹਾਲ ਅਤੇ ਸਥਾਨ ਦਾ ਆਕਾਰ ਘੱਟੋ ਘੱਟ 5,000 ਵਰਗ ਫੁੱਟ ਹੋਣਾ ਚਾਹੀਦਾ ਹੈ ਤਾਂ ਜੋ ਹਰੇਕ ਵਿਅਕਤੀ ਲਈ “10 ਗੁਣਾ 10” ਖੇਤਰ ਦੀ ਜ਼ਰੂਰਤ ਦੇ ਅਧਾਰ 'ਤੇ ਲੋੜੀਂਦੀ ਸਮਾਜਿਕ ਦੂਰੀ ਦਾ ਪਾਲਣ ਕੀਤਾ ਜਾ ਸਕੇ। ਸ਼ਹਿਰੀ ਅਤੇ ਦਿਹਾਤੀ ਦੋਵਾਂ ਖੇਤਰਾਂ ਦੇ ਮੁੱਖ ਬਜ਼ਾਰਾਂ ਵਿੱਚ ਦੁਕਾਨਾਂ ਸਮੇਤ ਸਾਰੇ ਸ਼ਾਪਿੰਗ ਮਾਲ ਅਤੇ ਦੁਕਾਨਾਂ ਨੂੰ ਸਵੇਰੇ 7 ਵਜੇ ਤੋਂ ਸ਼ਾਮ 8 ਵਜੇ ਤੱਕ ਖੋਲਣ ਦੀ ਆਗਿਆ ਹੈ। ਸ਼ਰਾਬ ਦੇ ਠੇਕੇ ਸਵੇਰੇ 8 ਵਜੇ ਤੋਂ 9 ਵਜੇ ਤੱਕ ਖੁੱਲੇ ਰਹਿਣਗੇ। ਪੰਜਾਬ ਸਿਹਤ ਵਿਭਾਗ ਦੁਆਰਾ ਜਾਰੀ ਐਸਓਪੀਜ਼ ਤਹਿਤ ਨਾਈ ਦੀਆਂ ਦੁਕਾਨਾਂ, ਵਾਲ ਕੱਟਣ ਵਾਲੇ ਸੈਲੂਨ, ਬਿਊਟੀ ਪਾਰਲਰ ਅਤੇ ਸਪਾ ਨੂੰ ਸਵੇਰੇ 7 ਵਜੇ ਤੋਂ ਸ਼ਾਮ 8 ਵਜੇ ਤਕ ਖੋਲਣ ਦੀ ਆਗਿਆ ਹੋਵੇਗੀ।