ਰਮਨਦੀਪ, ਖੂਈਆ ਸਰਵਰ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 2017 ਦੀਆਂ ਚੋਣਾਂ ਦੌਰਾਨ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਉਹ ਪਿੰਡਾਂ ਦੇ ਵਿਕਾਸ ਲਈ ਲੱਖਾਂ ਰੁਪਏ ਦੀ ਗ੍ਾਂਟ ਦੇਣਗੇ ਅਤੇ ਪਿੰਡਾ ਦਾ ਵਿਕਾਸ ਕਰਨਗੇ ਜਿਸਦੇ ਚਲਦੇ ਅਬੋਹਰ ਹਲਕੇ ਦੇ ਪਿੰਡ ਖੂਈਆ ਸਰਵਰ ਵਿਖੇ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਅਤੇ ਹਲਕਾ ਪ੍ਰਧਾਨ ਸੰਦੀਪ ਕੁਮਾਰ ਜਾਖੜ ਦੀ ਅਗਵਾਈ ਹੇਠ ਅਬੋਹਰ ਦੇ ਪਿਡ ਖੂਈਆ ਸਰਵਰ ਵਿਖੇ ਪੰਜਾਬ ਮੰਡੀ ਬੋਰਡ ਵੱਲੋਂ 56 ਲੱਖ ਰੁਪਏ ਦੀ ਲਾਗਤ ਨਾਲ ਸੜਕ ਬਣਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਸਰਪੰਚ ਮੰਗਤ ਰਾਮ ਨੇ ਦੱਸਿਆ ਕਿ ਕੁਝ ਸਮਾਂ ਪਹਿਲਾ ਉਨ੍ਹਾਂ ਨੇ ਸੰਦੀਪ ਜਾਖੜ ਤੋਂ ਮੰਗ ਕੀਤੀ ਸੀ ਕਿ ਉਨ੍ਹਾਂ ਦੇ ਹਲਕੇ ਅੰਦਰ ਪਿੰਡ ਖੂਈਆ ਸਰਵਰ ਤੋਂ ਪੰਜਕੋਸੀ ਬਾਈਪਾਸ ਦਾ ਬੂਰਾ ਹਾਲ ਹੈ ਅਤੇ ਸੜਕ ਦੀ ਚੌੜਾਈ ਘੱਟ ਹੋਣ ਕਾਰਨ ਲੋਕਾਂ ਕਾਫੀ ਪਰੇਸ਼ਾਨੀ ਆਉਂਦੀ ਹੈ। ਉਨ੍ਹਾਂ ਕਿਹਾ ਇਸ ਸੜਕ ਉਪਰ ਵਿਦਿਆਰਥੀ, ਕਿਸਾਨ ਅਤੇ ਹੋਰ ਰਾਹਗੀਰੀ ਆਉਂਦੇ ਜਾਂਦੇ ਹਨ ਅਤੇ ਕਈ ਵਾਰ ਇਸ ਸੜਕ ਉਪਰ ਹਾਦਸੇ ਵੀ ਹੋਏ ਹਨ। ਜਿਸਨੂੰ ਵੇਖਦੇ ਹੋਏ ਸੰਦੀਪ ਜਾਖੜ ਨੇ ਇਸ ਸੜਕ ਨੂੰ ਬਨਾਉਣ ਅਤੇ ਚੌੜਾ ਕਰਨ ਦੇ ਤੁਰੰਤ ਆਦੇਸ਼ ਦਿੱਤੇ ਅਤੇ ਪੰਜਾਬ ਮੰਡੀ ਬੋਰਡ ਵੱਲੋਂ 56 ਲੱਖ ਦੀ ਲਾਗਤ ਨਾਲ ਸੜਕ ਬਣਾਈ ਜਾ ਰਹੀ ਹੈ ਅਤੇ ਨਾਲ ਹੀ ਇਸ ਸੜਕ ਨੂੰ ਚੌੜਾ ਕੀਤਾ ਜਾ ਰਿਹਾ ਹੈ ਜਿਸਦੇ ਚਲਦੇ ਹਲਕੇ ਦੇ ਲੋਕਾਂ ਅੰਦਰ ਖੁਸ਼ੀ ਦਾ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ ਇਸ ਮੌਕੇ ਰਾਹਗੀਰਾਂ ਅਤੇ ਪਿੰਡ ਵਾਸੀਆਂ ਨੇ ਸਰਪੰਚ ਅਤੇ ਜਾਖੜ ਪਰਿਵਾਰ ਦਾ ਧੰਨਵਾਦ ਕੀਤਾ।