ਸੁਖਵਿੰਦਰ ਥਿੰਦ ਆਲਮਸ਼ਾਹ, ਫਾਜ਼ਿਲਕਾ : ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ) ਜ਼ਿਲ੍ਹਾ ਕਾਰਜਕਾਰਨੀ ਫਾਜ਼ਿਲਕਾ ਦੀ ਮੀਟਿੰਗ ਕਾਮਰੇਡ ਦਰਸ਼ਨ ਲਾਧੂਕਾ ਦੀ ਪ੍ਰਧਾਨਗੀ ਹੇਠ ਸਥਾਨਕ ਕਾਮਰੇਡ ਵਧਾਵਾ ਰਾਮ ਭਵਨ ਵਿਖੇ ਕੀਤੀ ਗਈ।ਇਸ ਮੀਟਿੰਗ 'ਚ ਪੁੱਜੇ ਸੀਪੀਆਈ ਦੇ ਸਾਬਕਾ ਸੂਬਾ ਸਕੱਤਰ ਅਤੇ ਸਾਬਕਾ ਵਿਧਾਇਕ ਕਾਮਰੇਡ ਹਰਦੇਵ ਅਰਸ਼ੀ ਅਤੇ ਜ਼ਿਲ੍ਹਾ ਸਕੱਤਰ ਕਾਮਰੇਡ ਹੰਸਰਾਜ ਗੋਲਡਨ ਨੇ ਕਿਹਾ ਕਿ ਦੇਸ਼ ਦੀ ਸੱਤਾ 'ਤੇ ਬਿਰਾਜਮਾਨ ਬੀਜੇਪੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਲਗਾਤਾਰ ਲੋਕ ਵਿਰੋਧੀ ਨੀਤੀਆਂ ਅਤੇ ਕਾਨੂੰਨ ਬਣਾ ਰਹੀ ਹੈ। ਉੁਨ੍ਹਾਂ ਅੱਗੇ ਕਿਹਾ ਕਿ ਹੁਣ ਤਾਂ ਕੋਰੋਨਾ ਦੇ ਚੱਲਦਿਆਂ ਸਰਕਾਰ ਮਰੀਜ਼ਾਂ ਨੂੰ ਬਚਾਉਣ ਦੀ ਬਜਾਏ ਲੋਕ ਵਿਰੋਧੀ ਆਰਡੀਨੈਂਸ ਜਾਰੀ ਕਰ ਰਹੀ ਹੈ। ਆਗੂਆਂ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਸਮੇਂ ਦੌਰਾਨ ਕੰਮ ਦਿਹਾੜੀ ਸਮਾਂ ਅੱਠ ਘੰਟੇ ਤੋਂ ਵਧਾ ਕੇ ਬਾਰਾਂ ਘੰਟੇ ਕਰਨਾ, “ਇੱਕ ਦੇਸ਼ ਇੱਕ ਮੰਡੀ“ ਨਾਂ 'ਤੇ ਕਿਸਾਨ ਵਿਰੋਧੀ ਆਰਡੀਨੈਂਸ ਜਾਰੀ ਕਰਨਾ ਬਿਜਲੀ ਸੋਧ ਬਿੱਲ ਪਾਸ ਕਰਨਾ ਸਾਰੇ ਹੀ ਲੋਕ ਵਿਰੋਧੀ ਆਰਡੀਨੈਂਸ ਹਨ। ਕਮਿਊਨਿਸਟ ਆਗੂਆਂ ਨੇ ਕਿਹਾ ਕਿ ਇਸ ਤਰ੍ਹਾਂ ਦੀ ਅੌਖੀ ਘੜੀ 'ਚ ਜਿੱਥੇ ਸਾਰੀਆਂ ਪਾਰਟੀਆਂ ਅਤੇ ਦੇਸ਼ ਦੇ ਸਾਰੇ ਵਾਸੀ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਸਹਿਯੋਗ ਕਰ ਰਹੇ ਹਨ,ਉੱਥੇ ਦੂਜੇ ਪਾਸੇ ਸਰਕਾਰਾਂ ਆਪਣੇ ਮਨਸੂਬਿਆਂ ਨੂੰ ਕਾਇਮ ਕਰਨ ਲਈ ਅੰਦਰੂਨੀ ਰਾਜਸੀ ਚਾਲਾਂ ਚੱਲ ਰਹੀਆਂ ਹਨ। ਉਨ੍ਹਾਂ ਪੰਜਾਬ ਸਰਕਾਰ 'ਤੇ ਸਵਾਲ ਖੜ੍ਹਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੀ ਪੰਜਾਬ ਦੀ ਜਨਤਾ ਨੂੰ ਵਾਅਦੇ ਪੂਰੇ ਕਰਨ ਦੀ ਬਜਾਏ ਉਨ੍ਹਾਂ ਤੋਂ ਭੱਜ ਰਹੀ ਹੈ।

ਮੀਟਿੰਗ 'ਚ ਪਾਸ ਕੀਤਾ ਗਿਆ ਕਿ ਅੱਠ ਜੁਲਾਈ ਨੂੰ ਜ਼ਿਲ੍ਹਾ ਹੈੱਡ ਕੁਆਰਟਰਾਂ ਤੇ ਕੀਤੇ ਜਾ ਰਹੇ ਰੋਸ ਮੁਜ਼ਾਹਰੇ 'ਚ ਜ਼ਿਲ੍ਹੇ ਭਰ ਤੋਂ ਵੱਡੀ ਗਿਣਤੀ ਵਰਕਰ ਹਿੱਸਾ ਲੈਣਗੇ ਅਤੇ ਉਨ੍ਹਾਂਂ ਨੇ ਵਰਕਰਾਂ ਨੂੰ ਅਪੀਲ ਕਰਦੇ ਕਿਹਾ ਕਿ ਉਹ ਵਧ ਚੜ੍ਹ ਕੇ ਇਸ ਮੁਜ਼ਾਹਰੇ ਵਿੱਚ ਹਿੱਸਾ ਲੈਣ ਇਸ ਮੌਕੇ ਹੋਰਾਂ ਤੋਂ ਇਲਾਵਾ ਕਾਮਰੇਡ ਸੁਰਿੰਦਰ ਢੰਡੀਆਂ,ਦੀਵਾਨ ਸਿੰਘ,ਿਛੰਦਰ ਮਹਾਲਮ' ਵਜੀਰ ਚੰਦ,ਬਲਵੰਤ ਚੌਹਾਣਾ ਸ਼ੁਬੇਗ ਸਿੰਘ,ਮਹਿਗਾ ਰਾਮ ਕਟਹਿੜਾ ਅਤੇ ਭਰਪੂਰ ਸਿੰਘ ਹਾਜ਼ਰ ਸਨ।