ਪਰਮਿੰਦਰ ਸਿੰਘ ਥਿੰਦ, ਫਿਰੋਜ਼ਪੁਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਰੰਭੇ ਮਿਸ਼ਨ ਫਤਿਹ ਤਹਿਤ ਕੋਰੋਨਾ ਨੂੰ ਹਰਾਉਣ ਦੀ ਜੰਗ ਲਗਾਤਾਰ ਜਾਰੀ ਹੈ। ਇਸ ਸਬੰਧੀ ਸਿਹਤ ਵਿਭਾਗ ਵੱਲੋਂ ਜਿਥੇ ਲਗਾਤਾਰ ਟੈਸਟਿੰਗ ਜਾਰੀ ਹੈ , ਉਥੇ ਹੀ ਲੋਕਾਂ ਨੂੰ ਕੋਵਿਡ ਦੀਆਂ ਸਾਵਧਾਨੀਆਂ ਜਿਵੇਂ ਮਾਸਕ ਪਾਉਣਾ, ਸਮਾਜਿਕ ਵਿੱਥ ਰੱਖਣਾ ਅਤੇ ਵਾਰ ਵਾਰ ਹੱਥ ਧੋਣ ਬਾਰੇ ਪ੍ਰਰੇਰਿਤ ਕਰਨ ਲਈ ਆਂਗਣਵਾੜੀ ਵਰਕਰਾਂ ਵੱਲੋਂ ਡੋਰ ਟੂ ਡੋਰ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਪ੍ਰਰੋਗਰਾਮ ਅਫਸਰ ਰਤਨਦੀਪ ਸੰਧੂ ਦੀ ਅਗਵਾਈ ਵਿਚ ਆਂਗਨਵਾੜੀ ਵਰਕਰਾਂ ਵੱਲੋਂ ਇੱਕ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਲੋਕਾਂ ਨੂੰ ਲਗਾਤਾਰ ਕੋਰੋਨਾ ਵਾਇਰਸ ਤੋਂ ਬਚਾਅ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਲੋਕਾਂ ਨੂੰ ਬੇਲੋੜੀ ਮੂਵਮੈਂਟ ਤੋਂ ਪ੍ਰਹੇਜ਼ ਕਰਨ ਲਈ ਵੀ ਕਿਹਾ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਕੋਰੋਨਾ ਵਾਇਰਸ ਤੋਂ ਬਚਾਅ ਲਈ ਮੌਕੇ 'ਤੇ ਵੱਖ ਵੱਖ ਗਤੀਵਧੀਆਂ ਕਰਕੇ ਵੀ ਲੋਕਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਕਿਸ ਤਰ੍ਹਾਂ ਅਸੀਂ ਆਪਣੇ ਆਪ ਤੇ ਦੂਜਿਆਂ ਨੂੰ ਇਸ ਬਿਮਾਰੀ ਤੋਂ ਬਚਾ ਸਕਦੇ ਹਾਂ। ਆਂਗਣਵਾੜੀ ਵਰਕਰਾਂ ਵੱਲੋਂ ਲੋਕਾਂ ਨੂੰ ਕੋਵਾ ਐਪ ਡਾਉਨਲੋਡ ਕਰਨ ਬਾਰੇ ਵੀ ਜਾਣਾਕਰੀ ਦਿੱਤੀ ਜਾ ਰਹੀ ਹੈ, ਜਿਸ ਰਾਹੀਂ ਕੋਰੋਨਾ ਵਾਇਰਸ ਅਤੇ ਇਸ ਦੀਆਂ ਸਾਵਧਾਨੀਆਂ ਪ੍ਰਤੀ ਜਾਣੂ ਹੋ ਕੇ ਇਸ ਬਿਮਾਰੀ ਨੂੰ ਅੱਗੇ ਫੈਲਣ ਤੋਂ ਰੋਕ ਸਕਦੇ ਹਾਂ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਸਮੇਂ ਸਮੇਂ ਤੇ ਜਾਰੀ ਨਿਯਮਾਂ ਅਤੇ ਸਾਵਧਾਨੀਆਂ ਦੀ ਪਾਲਣਾ ਜ਼ਰੂਰ ਕਰਨ।