ਕੇਵਲ ਅਹੂਜਾ, ਮਖੂ : ਪੰਜਾਬ ਸਰਕਾਰ ਵੱਲੋਂ ਕੋਰੋਨਾ ਨੂੰ ਹਰਾਉਣ ਲਈ ਮਿਸ਼ਨ ਫਤਿਹ ਮੁਹਿੰਮ ਤਹਿਤ ਵੱਖ-ਵੱਖ ਕਾਰਜ ਕੀਤੇ ਜਾ ਰਹੇ ਹਨ ਅਤੇ ਕੋਰੋਨਾ ਤੋਂ ਬਚਾਅ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਮਿਸ਼ਨ ਫਤਿਹ ਤਹਿਤ ਕੋਵਿਡ-19 ਮਹਾਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਸਿਹਤ ਵਿਭਾਗ, ਪੁਲਿਸ ਪ੍ਰਸ਼ਾਸਨ ਦੇ ਨਾਲ ਨਗਰ ਪੰਚਾਇਤ ਮਖੂ ਦੇ ਸਫਾਈ ਕਰਮਚਾਰੀਆਂ ਵੱਲੋਂ ਵੀ ਸ਼ਹਿਰ 'ਚ ਸਫਾਈ ਯਕੀਨੀ ਬਣਾ ਕੇ ਕੋਰੋਨਾ ਮਹਾਮਾਰੀ ਨੂੰ ਠੱਲਣ ਲਈ ਲਗਾਤਾਰ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ। ਇਸ ਸਬੰਧ 'ਚ ਗੱਲਬਾਤ ਕਰਦਿਆਂ ਨਗਰ ਪੰਚਾਇਤ ਮਖੂ ਦੇ ਪ੍ਰਧਾਨ ਮਹਿੰਦਰ ਮਦਾਨ ਨੇ ਕਿਹਾ ਕਿ ਕੋਵਿਡ-19 ਮਹਾਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਜਿਥੇ ਸਿਹਤ ਵਿਭਾਗ ਦੇ ਮਾਹਿਰ ਡਾਕਟਰ, ਪੈਰਾਮੈਡੀਕਲ ਸਟਾਫ, ਸਿਹਤ ਕਰਮਚਾਰੀ ਆਪਣੇ ਪਰਿਵਾਰ ਤੋਂ ਦੂਰ ਰਹਿ ਕੇ ਕੋਰੋਨਾ ਪਾਜੇਟਿਵ ਮਰੀਜ਼ਾਂ ਦੀ ਸੇਵਾ ਕਰ ਰਹੇ ਹਨ, ਪੁਲਿਸ ਮੁਲਾਜ਼ਮ ਜੋ ਕਿ ਦਿਨ ਰਾਤ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਲਈ ਘਰਾਂ 'ਚ ਰਹਿਣ, ਬਜਾਰਾਂ 'ਚ ਸੋਸ਼ਲ ਡਿਸਟੈਂਸਿੰਗ ਬਣਾਈ ਰੱਖਣ ਅਤੇ ਮਾਸਕ ਪਾਉਣ ਲਈ ਪ੍ਰਰੇਰਿਤ ਕਰ ਰਹੇ ਹਨ। ਉਥੇ ਸਫਾਈ ਕਰਮਚਾਰੀਆਂ ਵੱਲੋਂ ਵੀ ਲੋਕਾਂ ਨੂੰ ਕੋਵਿਡ-19 ਤੋਂ ਬਚਾਉਣ ਲਈ ਸ਼ਹਿਰ 'ਚ ਸਫਾਈ ਰੱਖਣ ਲਈ ਘਰ-ਘਰ ਤੱਕ ਪਹੰੁਚ ਕੇ ਕੋਰੋਨਾ ਤੋਂ ਬਚਾਅ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ। ਮਹਿੰਦਰ ਮਦਾਨ ਨੇ ਕਿਹਾ ਕਿ ਸਰਕਾਰ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਦਿਆਂ ਮਿਸ਼ਨ ਫਤਿਹ ਦੀ ਕਾਮਯਾਬੀ 'ਚ ਸਰਕਾਰ ਨੂੰ ਸਹਿਯੋਗ ਦੇਣ ਲਈ ਕੋਵਿਡ-19 ਤੋਂ ਬਚਣ ਲਈ ਮੂੰਹ ਮਾਸਕ ਨਾਲ ਢੱਕ ਕੇ ਰੱਖਿਆ ਜਾਵੇ, ਵਾਰ-ਵਾਰ ਹੱਥ ਧੋਤੇ ਜਾਂ ਸੈਨੇਟਾਈਜਰ ਕੀਤੇ ਜਾਣ ਅਤੇ ਸ਼ੋਸ਼ਲ ਡਿਸਟੈਂਸਿੰਗ ਬਣਾਈ ਰੱਖੀ ਜਾਵੇ।