ਪਰਮਿੰਦਰ ਸਿੰਘ ਥਿੰਦ, ਫਿਰੋਜ਼ਪੁਰ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੁ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਵਿੱਦਿਅਕ ਮੁਕਾਬਲੇ ਬਲਾਕ ਪੱਧਰ ਤੇ ਸੰਪੂਰਨ ਹੋ ਚੁੱਕੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਰਾਜੀਵ ਛਾਬੜਾ ਨੇ ਦੱਸਿਆ ਕਿ ਗੁਰੁ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਆਰਥੀਆਂ ਵਿਚ ਵੱਖ ਵੱਖ ਵਿਦਿਅਕ ਮੁਕਾਬਲੇ ਕਰਵਾਏ ਜਾਣੇ ਹਨ, ਜਿਸ ਤਹਿਤ ਬਲਾਕ ਪੱਧਰ ਤੇ ਸ਼ਬਦ ਗਾਇਨ ਦੇ ਮੁਕਾਬਲੇ ਸੰਪੂਰਨ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਬਲਾਕਾਂ ਵਿੱਚ ਲਗਾਏ ਗਏ ਜੱਜਾਂ ਵੱਲੋਂ ਰਿਜਲਟ ਤਿਆਰ ਕਰ ਦਿੱਤਾ ਗਿਆ ਹੈ ਅਤੇ ਇਨ੍ਹਾਂ ਬਲਾਕਾਂ ਵਿਚੋਂ ਪਹਿਲੇ ਨੰਬਰ ਤੇ ਆਏ ਵਿਦਿਆਰਥੀਆਂ ਦੀਆਂ ਸ਼ਬਦ ਗਾਇਨ ਸਬੰਧੀ ਵੀਡੀਓਜ਼ ਸਰਕਾਰ ਵੱਲੋਂ ਨਿਰਧਾਰਿਤ ਪੋਰਟਲ ਤੇ ਅਪਲੋਡ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਬਲਾਕ ਪੱਧਰ ਤੇ ਪਹਿਲੇ ਨੰਬਰ ਤੇ ਰਹਿਣ ਵਾਲੇ ਵਿਦਿਆਰਥੀਆਂ ਜ਼ਿਲ੍ਹਾ ਪੱਧਰ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ ਅਤੇ ਜ਼ਿਲ੍ਹਾ ਪੱਧਰ ਤੇ ਪਹਿਲੇ ਨੰਬਰ ਤੇ ਰਹਿਣ ਵਾਲ ਵਿਦਿਆਰਥੀ ਸਟੇਟ ਪੱਧਰ ਮੁਕਾਬਲਿਆਂ ਵਿਚ ਹਿੱਸਾ ਲੈਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਦਿਆਰਥੀਆਂ ਵੱਲੋਂ ਘਰ ਬੈਠੇ ਹੀ ਵੀਡੀਓ ਬਣਾ ਕੇ ਇਨ੍ਹਾਂ ਵਿਦਿਅਕ ਮੁਕਾਬਲਿਆਂ ਵਿਚ ਹਿੱਸਾ ਲਿਆ ਗਿਆ ਹੈ ਅਤੇ ਵਿਦਿਆਰਥੀਆਂ ਵੱਲੋਂ ਆਪਣੀਆਂ ਵੀਡੀਓ ਸੋਸ਼ਲ ਮੀਡੀਆ ਤੇ ਅਪਲੋਡ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ ਪ੍ਰਰੋਗਰਾਮ ਵੱਖ ਵੱਖ ਵਿਸ਼ਿਆਂ ਤੇ ਗੁਰੂ ਜੀ ਦੇ ਜੀਵਨ, ਬਾਣੀ, ਉਸਤਤ, ਸਿੱਖਿਆਵਾਂ ਤੇ ਕੁਰਬਾਨੀ 'ਤੇ ਅਧਾਰਤ ਤੇ ਕਰਵਾਏ ਜਾਣਗੇ।