ਥਿੰਦ ਆਲਮਸ਼ਾਹ,ਫਾਜ਼ਿਲਕਾ : ਪੰਜਾਬ ਦੇ ਸਾਬਕਾ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਫਾਜ਼ਿਲਕਾ ਦੇ ਸ੍ਰੀ ਗੁਰੂ ਸਿੰਘ ਸਭਾ ਗੁਰੂਦੁਆਰਾ ਵਿਖੇ ਪਹੁੰਚ ਕੇ ਗੁਰੂ ਚਰਨਾ 'ਚ ਆਪਣੀ ਹਾਜਰੀ ਲਗਵਾਈ ਅਤੇ ਗੁਰੂਦੁਆਰਾ ਦੇ ਪ੍ਰਧਾਨ ਭਾਈ ਦਵਿੰਦਰ ਪਾਲ ਸਿੰਘ ਨਾਲ ਗੱਲਬਾਤ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਕਿਹਾ ਕਿ ਗੁਰੂਦੁਆਰਾ ਸ੍ਰੀ ਸਿੰਘ ਸਭਾ ਦੇ ਇਕ ਵਾਰ ਮੁੜ ਤੋਂ ਭਾਈ ਦਵਿੰਦਰ ਪਾਲ ਸਿੰਘ ਦੇ ਪ੍ਰਧਾਨ ਬਣਨ 'ਤੇ ਉਨ੍ਹਾਂ ਨੇ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਸਿਰੋਪਾ ਪਾ ਵੀ ਪਾਇਆ। ਉਨ੍ਹਾਂ ਕਿਹਾ ਕਿ ਭਾਈ ਦਵਿੰਦਰ ਪਾਲ ਸਿੰਘ ਜੀ ਪਿਛਲੇ ਲੰਮੇਂ ਸਮੇਂ ਤੋਂ ਗੁਰੂ ਚਰਨਾ 'ਚ ਸੇਵਾ ਕਰ ਰਹੇ ਹਨ ਅਤੇ ਕੋਰੋਨਾ ਵਾਇਰਸ ਦੇ ਚਲਦੇ ਜਿਆਣੀ ਨੇ ਗੁਰੂ ਦੇ ਚਰਨਾ 'ਚ ਸੰਸਾਰ ਦੀ ਸਲਾਮਤੀ ਲਈ ਅਰਦਾਸ ਵੀ ਕਰਵਾਈ। ਇਸ ਮੌਕੇ ਰਮੇਸ਼ ਕਟਾਰਿਆ, ਵਿਨੋਦ ਜਾਂਗਿੜ, ਅਸ਼ੋਕ ਜੈਰਥ, ਗਗਨ ਚੋਪੜਾ, ਮਨਜੀਤ ਗਾਂਧੀ, ਅਨੀਲ ਸੇਠੀ, ਜਤਿੰਦਰ ਸਿੰਘ, ਬਲਜੀਤ ਸਹੋਤਾ ਆਦਿ ਇਸ ਅਰਦਾਸ 'ਚ ਸ਼ਾਮਲ ਹੋਏ।