ਅੰਗਰੇਜ ਭੁੱਲਰ , ਫਿਰੋਜ਼ਪੁਰ : ਹਿੰਦ-ਪਾਕਿ ਕੌਮਾਂਤਰੀ ਸਰਹੱਦ 'ਤੇ ਹੂਸੈਨੀਵਾਲਾ ਵਿਖੇ ਸਥਿੱਤ

ਸ਼ਹੀਦੀ ਸਮਾਰਕਾਂ ਦੇ ਆਸ ਪਾਸ ਵਾਲੇ ਇਲਾਕੇ ਨੂੰ ਟੂਰਿਜ਼ਮ ਵਜੋਂ ਵਿਕਸਿਤ ਕਰਨ ਦੇ ਇਰਾਦੇ ਨਾਲ

ਤਿਆਰ ਕੀਤੇ ਗਏ ਇਕ ਪ੍ਰਰੋਜੈਕਟ ਦੀ ਸੁਰੂਆਤ ਹਲਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਐਤਵਾਰ ਨੂੰ ਹੁਸੈਨੀਵਾਲਾ ਸ਼ਹੀਦੀ ਸਮਾਰਕ ਵਿਖੇ ਪਹੁੰਚ ਕੇ ਕਰਵਾਈ। ਇਸ ਸਬੰਧੀ ਜਾਣਕਾਰੀ ਦੇਂਦਿਆਂ ਹਲਕਾ ਵਿਧਾਇਕ ਨੇ ਦੱਸਿਆ ਕਿ ਕਰੀਬ ਸਾਢੇ 6 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਇਸ ਪ੍ਰਰੋਜੈਕਟ ਦੇ ਬਣਦਿਆਂ ਹੀ ਹੁਸੈਨੀਵਾਲਾ ਸੈਰ ਸਪਾਟੇ ਦੇ ਮਾਮਲੇ ਵਿਚ ਕਾਫ਼ੀ ਅੱਗੇ ਵਧੇਗਾ । ੁੁਬਾਹਰੋਂ ਆਉਣ ਵਾਲੇ ਸੈਲਾਨੀਆਂ ਲਈ ਇਥੇ ਕਾਫੀ ਕੁੱਝ ਵੇਖਣ ਵਾਲਾ ਹੋਵੇਗਾ। ਰੀਟਰੀਟ ਸਮਾਰੋਹ ਤੋਂ ਬਾਅਦ, ਲੋਕ ਇੱਥੇ ਬਹੁਤ ਸਾਰੀਆਂ ਗਤੀਵਿਧੀਆਂ ਦਾ ਹਿੱਸਾ ਬਣ ਸਕਣਗੇ। ਵਿਧਾਇਕ ਪਿੰਕੀ ਨੇ ਦੱਸਿਆ ਕਿ ਇਸ ਪ੍ਰਰਾਜੈਕਟ ਤਹਿਤ ਸਰਕਾਰ ਵੱਲੋਂ 6.50 ਕਰੋੜ ਰੁਪਏ ਦੀ ਗਰਾਂਟ ਜਾਰੀ ਕੀਤੀ ਜਾ ਚੁੱਕੀ ਹੈ ਅਤੇ ਇਸ ਤੋਂ ਇਲਾਵਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਹਿਲਾਂ ਹੀ ਇਕ ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਹ ਪ੍ਰਰਾਜੈਕਟ ਗੁਰੂਗਰਾਮ ਦੀ ਇਕ ਕੰਪਨੀ ਟਰਾਇਕਲਰ ਇੰਡੀਆ ਸਾਖਾਸਪੁਅਲ ਪ੍ਰਰਾਈਵੇਟ ਲਿਮਟਿਡ ਨੂੰ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇੱਥੇ ਇੱਕ ਲੇਜ਼ਰ ਲਾਈਟ ਅਤੇ ਸਾਂਊਡ ਸ਼ੋਅ ਦਾ ਪ੍ਰਬੰਧ ਕੀਤਾ ਜਾਵੇਗਾ, ਜਿਸ ਤਹਿਤ ਸ਼ੋਅ ਦੇ ਜ਼ਰੀਏ ਦਿਲਚਸਪ ਢੰਗ ਨਾਲ ਸ਼ਹੀਦਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਪ੍ਰਰਾਪਤ ਕਰ ਸਕਣਗੇ। ਇਸ ਤੋਂ ਇਲਾਵਾ ਇਕ ਵਾਟਰ ਲੇਜ਼ਰ ਵੀ ਚਲਾਇਆ ਜਾਵੇਗਾ, ਜਿਸ ਤਹਿਤ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਬਾਰੇ ਵੱਖ ਵੱਖ ਕਿਸਮਾਂ ਦੀ ਚਿੱਤਰਕਾਰੀ ਪੇਸ਼ ਕੀਤੀ ਜਾਵੇਗੀ। ਇਸੇ ਤਰ੍ਹਾਂ ਇਥੇ ਇਕ ਸਹੂਲਤ ਕੇਂਦਰ ਸਥਾਪਤ ਕੀਤਾ ਜਾਵੇਗਾ, ਜਿਥੇ ਲੋਕਾਂ ਨੂੰ ਸਮਾਰਕ ਬਾਰੇ ਪੂਰੀ ਜਾਣਕਾਰੀ ਦਿੱਤੀ ਜਾਵੇਗੀ। ਲੋਕਾਂ ਦੀ ਰਿਹਾਇਸ਼ ਦਾ ਪ੍ਰਬੰਧਨ ਕਰਨ ਲਈ ਇੱਥੇ ਕਮਰੇ ਵੀ ਬਣਾਏ ਜਾਣਗੇ ਅਤੇ ਪੂਰੇ ਖੇਤਰ ਦੀ ਸੁੰਦਰਤਾ ਅਤੇ ਨਵੀਨੀਕਰਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਬਾਰਡਰ ਅਤੇ ਸ਼ਹੀਦੀ ਸਮਾਰਕ ਦਾ ਦੌਰਾ ਕਰਨ ਵਾਲੇ ਲੋਕ ਪ੍ਰਰਾਜੈਕਟ ਦੇ ਮੁਕੰਮਲ ਹੋਣ ਤੋਂ ਬਾਅਦ ਇਕ ਵੱਖਰਾ ਤਜ਼ੁਰਬਾ ਮਹਿਸੂਸ ਕਰਨਗੇ। ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਹੁਣ ਪਛੜਿਆ ਖੇਤਰ ਨਹੀਂ ਹੈ ਅਤੇ ਜਿਸ ਤਰ੍ਹਾਂ ਇੱਥੇ ਪ੍ਰਰਾਜੈਕਟ ਨਿਰੰਤਰ ਆ ਰਹੇ ਹਨ, ਇਹ ਤੇਜ਼ੀ ਨਾਲ ਵਿਕਾਸਸ਼ੀਲ ਸ਼ਹਿਰਾਂ ਦੀ ਸੂਚੀ ਵਿਚ ਸ਼ਾਮਲ ਹੋ ਗਿਆ ਹੈ। ਇਸ ਮੋਕੇ ਹੋਰਨਾਂ ਤੋਂ ਇਲਾਵਾ ਬਲਾਕ ਸੰਮਤੀ ਚੇਅਰਮੈਨ ਬਲਵੀਰ ਬਾਠ, ਮਾਰਕੀਟ ਕਮੇਟੀ ਚੇਅਰਮੈਨ ਸੁਖਵਿੰਦਰ ਸਿੰਘ ਅਟਾਰੀ, ਰਿਸ਼ੀ ਸ਼ਰਮਾ, ਧਰਮਜੀਤ ਹਾਂਡਾ, ਪਰਮਿੰਦਰ ਹਾਂਡਾ, ਅਮਨ ਰੱਖੜੀ, ਬਲੋਸਮ ਥਿੰਦ, ਵਰਿਆਮ ਸਿੰਘ ਅਤੇ ਹੋਰ ਵੀ ਕਈ ਹਾਜ਼ਰ ਸਨ।