ਬਗੀਚਾ ਸਿੰਘ, ਮਮਦੋਟ : ਪਿਛਲੇ ਦਿਨੀਂ ਕੇਂਦਰ ਦੀ ਸਰਕਾਰ ਵੱਲੋਂ ਲਿਆਂਦੇ ਕਿਸਾਨ ਵਿਰੋਧੀ ਆਰਡੀਨੈਂਸ ਦੇ ਖਿਲਾਫ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਵਿਚ ਕੇਂਦਰ ਦੀ ਭਾਜਪਾ ਸਰਕਾਰ ਦੇ ਵਿਰੁੱਧ ਥਾਂ ਥਾਂ 'ਤੇ ਧਰਨੇ ਅਤੇ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਜਿਸ ਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਵੱਲੋਂ ਪਿੰਡ ਵਸਤੀ ਮੁਹੰਮਦ ਸ਼ਾਹ ਅਲੀ ਵਿਚ 10 ਅਗਸਤ ਨੂੰ ਵੱਖ ਵੱਖ ਪਿੰਡਾਂ ਵਿਚ ਕੀਤੇ ਜਾਣ ਵਾਲੇ ਮੋਟਰਸਾਈਕਲ ਮਾਰਚ ਦੀ ਤਿਆਰੀ ਲਈ ਮੀਟਿੰਗ ਕੀਤੀ ਗਈ। ਮੀਟਿੰਗ ਦਰਸ਼ਨ ਸਿੰਘ ਕੜਮਾ ਬਲਾਕ ਪ੍ਰਧਾਨ ਮਮਦੋਟ ਦੀ ਪ੍ਰਧਾਨਗੀ ਵਿਚ ਹੋਈ। ਮੀਟਿੰਗ ਵਿਚ ਵੱਡੀ ਗਿਣਤੀ ਵਿਚ ਨੌਜਵਾਨ ਕਿਸਾਨ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਨੇ 10 ਅਗਸਤਨੂੰ ਕੀਤੇ ਜਾਣ ਵਾਲੇ ਮੋਟਰਸਾਈਕਲ ਮਾਰਚ ਵਿਚ ਕਿਸਾਨਾਂ ਨੂੰ ਵੱਖ ਵੱਖ ਪਹੁੰਚਣ ਦੀ ਅਪੀਲ ਵੀ ਕੀਤੀ। ਇਸ ਮੌਕੇ ਕਿਸਾਨ ਯੂਨੀਅਨ ਦੇ ਹੋਰ ਬੁਲਾਰਿਆਂ ਨੇ ਮੀਟਿੰਗ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਕੇਂਦਰ ਦੀ ਸਰਕਾਰ ਵੱਲੋਂ ਲਿਆਂਦੇ ਆਰਡੀਨੈਂਸ ਦੇ ਖਿਲਾਫ ਕਿਸਾਨ ਵੱਡੀ ਗਿਣਤੀ ਵਿਚ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਕਰਤਾਰ ਸਿੰਘ, ਸਵਰਨ ਸਿੰਘ, ਚਮਕੌਰ ਸਿੰਘ, ਸਾਰਜ ਸਿੰਘ, ਸੰਦੀਪ ਸਿੰਘ, ਪ੍ਰਗਟ ਸਿੰਘ, ਕਵਰਜੀਤ ਸਿੰਘ, ਸਤਨਾਮ ਸਿੰਘ, ਸੁਖਦੇਵ ਸਿੰਘ, ਬਲਵਿੰਦਰ ਸਿੰਘ, ਗੁਰਮੀਤ ਸਿੰਘ, ਬੰਤਾ ਸਿੰਘ, ਬਲਜੀਤ ਸਿੰਘ, ਗੁਰਭਾਗ ਸਿੰਘ ਆਦਿ ਵੱਡੀ ਗਿਣਤੀ ਵਿਚ ਕਿਸਾਨ ਮੀਟਿੰਗ ਵਿਚ ਸ਼ਾਮਲ ਹੋਏ।