ਪੰਜਾਬੀ ਜਾਗਰਣ ਟੀਮ,ਜਲਾਲਾਬਾਦ : ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਬ੍ਾਂਚ ਜਲਾਲਾਬਾਦ ਵੱਲੋਂ ਅਜ ਇਥੇ ਵਾਟਰ ਸਪਲਾਈ ਦਫਤਰ ਗੁੰਮਾਨੀਵਾਲਾ ਵਿਖੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਆਜ਼ਾਦੀ ਦਿਵਸ ਨੂੰ ਕਾਲੇ ਚੋਲੇ ਪਾਕੇ ਗੁਲਾਮੀ ਦਿਵਸ ਵਜੋਂ ਮਨਾਇਆ ਗਿਆ। ਠੇਕਾ ਕਾਮਿਆਂ ਵਲੋਂ ਸ਼ਹਿਰ 'ਚ ਮੋਟਰ ਸਾਇਕਲਾਂ 'ਤੇ ਮਾਰਚ ਕੀਤਾ ਗਿਆ ਅਤੇ ਇਸਦੇ ਬਾਅਦ ਵਿਧਾਇਕ ਰਮਿੰਦਰ ਆਵਲਾ ਦੇ ਦਫਤਰ ਪਹੁੰਚਾ, ਜਿੱਥੇ ਮੰਗ ਪੱਤਰ ਵਿਧਾਇਕ ਰਾਹੀ ਪੰਜਾਬ ਦੇ ਮੁੱਖ ਮੰਤਰੀ ਨੂੰ ਭੇਜਿਆ ਗਿਆ। ਇਸ ਸਮੇਂ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਰੈਸ ਸਕੱਤਰ ਸਤਨਾਮ ਸਿੰਘ ਫਲੀਆਂਵਾਲਾ, ਜ਼ਿਲ੍ਹਾ ਜਨਰਲ ਸਕੱਤਰ ਸੁਖਚੈਨ ਸਿੰਘ ਸੋਢੀ ਦਫਤਰੀ ਸਟਾਫ, ਬ੍ਾਂਚ ਪ੍ਰਧਾਨ ਗੁਰਮੀਤ ਸਿੰਘ ਆਲਮਕੇ, ਬਲਵਿੰਦਰ ਸਿੰਘ ਨੂਰ ਸਮੰਦ ਅਤੇ ਕੁੰਦਨ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਸਮੂਹ ਅਦਾਰਿਆਂ ਦੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕਰਕੇ ਸੱਤਾ 'ਚ ਆਈ ਸੀ ਪਰ ਪੰਜਾਬ ਸਰਕਾਰ ਵਲੋਂ ਆਪਣੇ ਕਾਰਜਕਾਲ ਦੇ ਲੰਘੇ ਸਾਢੇ 3 ਸਾਲਾਂ 'ਚ ਕਿਸੇ ਵੀ ਅਦਾਰੇ ਦੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਗਿਆ, ਸਗੋਂ ਸਰਕਾਰ ਸਮੂਹ ਅਦਾਰਿਆਂ ਵਿੱਚੋਂ ਠੇਕਾ ਮੁਲਾਜ਼ਮਾਂ ਦੇ ਵਿਰੋਧ 'ਚ ਫੈਸਲੇ ਲੈ ਰਹੀ ਹੈ। ਜਿਸ ਕਾਰਨ ਇਨ੍ਹਾਂ ਕਾਮਿਆਂ ਵਿਚ ਅੰਤਾਂ ਦਾ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ 'ਦੀ ਪੰਜਾਬ ਐਡਹਾਕ, ਕੰਟਰੈਕਟ, ਡੇਲੀਵੇਜ, ਟੈਂਪਰੇਰੀ, ਆਊਟਸੋਰਸਿੰਗ ਅਤੇ ਇੰਪਲਾਇਜ ਵੈੱਲਫੇਅਰ ਐਕਟ 2016 ਨੂੰ ਲਾਗੂ ਕਰਕੇ ਵੱਖ ਵੱਖ ਸਮੂਹ ਅਦਾਰਿਆਂ ਦੇ ਠੇਕਾ ਮੁਲਾਜਮਾਂ ਨੂੰ ਰੈਗੂਲਾਰ ਕੀਤਾ ਜਾਵੇ ਅਤੇ ਇਸ ਐਕਟ ਤੋਂ ਬਾਹਰ ਕੈਟਾਗਿਰੀਆਂ ਨੂੰ ਵੀ ਸ਼ਾਮਿਲ ਕੀਤਾ ਜਾਵੇ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿਚ ਲਿਆ ਕੇ ਰੈਗੂਲਾਰ ਕੀਤਾ ਜਾਵੇ। ਜਲ ਸਪਲਾਈ ਮਹਿਕਮੇ ਦਾ ਪੰਚਾਇਤੀਕਰਨ ਦੇ ਨਾਂਅ 'ਤੇ ਨਿੱਜੀਕਰਨ ਨੀਤੀ ਨੂੰ ਤੁਰੰਤ ਰੱਦ ਕੀਤਾ ਜਾਵੇ। ਸਮੂਹ ਵਿਭਾਗਾਂ ਦਾ ਪੁਨਰਗਠਨ ਕਰਨ ਦੇ ਨਾਮ ਤੇ ਆਸਾਮੀਆਂ ਖ਼ਤਮ ਕਰਨ ਦਾ ਫੈਸਲਾ ਵਾਪਿਸ ਲਿਆ ਜਾਵੇ। ਆਗੂਆਂ ਨੇ ਕਿਹਾ ਕਿ ਜਦੋਂ ਤੱਕ ਠੇਕਾ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਪਿੱਤਰੀ ਵਿਭਾਗਾਂ 'ਚ ਰੈਗੂਲਰ ਨਹੀਂ ਕੀਤਾ, ਉਸ ਸਮੇਂ ਤੱਕ ਠੇਕਾ ਮੁਲਾਜਮ ਸੰਘਰਸ਼ ਮੋਰਚੇ ਦੇ ਬੈਨਰ ਹੇਠ ਸੰਘਰਸ਼ ਲਗਾਤਾਰ ਜਾਰੀ ਰਹਿਣਗੇੇ।