ਰਜੀਵ ਅਹੂਜਾ, ਮਖੂ : ਦੇਸ਼ ਭਰ 'ਚ ਕੋਰੋਨਾ ਮਹਾਮਾਰੀ ਦੌਰਾਨ ਸੰਕਟ ਦੀ ਘੜੀ 'ਚ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸੰਸਥਾਪਕ ਡਾ. ਐੱਸਪੀ ਸਿੰਘ ਓਬਰਾਏ ਦੀ ਟੀਮ ਵੱਲੋਂ ਜਿਥੇ ਲੋੜਵੰਦਾਂ ਤੱਕ ਸੁੱਕਾ ਰਾਸ਼ਨ ਅਤੇ ਹੋਰ ਸਹੂਲਤਾਂ ਪਹੰੁਚਾਈਆਂ ਜਾ ਰਹੀਆਂ ਹਨ। ਉਥੇ ਗਰੀਬ ਲੋਕਾਂ ਦੀਆਂ ਲੜਕੀਆਂ ਦੇ ਵਿਆਹ ਮੌਕੇ ਘਰੇਲੂ ਸਾਮਾਨ ਸ਼ਗਨ ਦੇ ਤੌਰ 'ਤੇ ਦਿੱਤਾ ਜਾ ਰਿਹਾ ਹੈ। ਇਸ ਦੀ ਤਾਜਾ ਮਿਸਾਲ ਮਖੂ ਵਿਖੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਤੇਰਾ ਤੇਰਾ ਹੱਟੀ ਦੇ ਦਸਵੰਧ 'ਚੋਂ ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ਲਈ ਸ਼ਗਨ ਦੇ ਤੋਰ 'ਤੇ ਘਰੇਲੂ ਸਾਮਾਨ ਦਿੱਤਾ ਗਿਆ। ਇਸ ਮੌਕੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਤਨਾ ਅਤੇ ਇਤਸਰੀ ਵਿੰਗ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਅਮਰਜੀਤ ਕੌਰ ਛਾਬੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਟਰੱਸਟ ਦੇ ਸੰਸਥਾਪਕ ਡਾ. ਐੱਸਪੀ ਸਿੰਘ ਓਬਰਾਏ ਅਤੇ ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਕੋਰੋਨਾ ਮਹਾਮਾਰੀ ਦੋਰਾਨ ਸੰਕਟ ਦੀ ਘੜੀ 'ਚ ਲੋੜਵੰਦਾਂ ਤੱਕ ਸੁੱਕਾ ਰਾਸ਼ਨ ਪਹੰੁਚਾਇਆ ਜਾ ਰਿਹਾ ਹੈ ਅਤੇ ਲੋੜਵੰਦ ਲੜਕੀਆਂ ਦੇ ਵਿਆਹ ਲਈ ਘਰੇਲੂ ਦਾ ਸਮਾਨ ਦਿੱਤਾ ਜਾ ਰਿਹਾ ਹੈ। ਮਖੂ ਦੀ ਈਸਾ ਨਗਰੀ ਦੀ ਲੜਕੀ ਜਿਸ ਦੇ ਪਿਤਾ ਦਾ ਦੇਹਾਂਤ ਹੋ ਚੁੱਕਿਆ ਹੈ। ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਤੇਰਾ ਤੇਰਾ ਹੱਟੀ ਦੇ ਦਸਵੰਧ 'ਚੋਂ ਲੜਕੀ ਦੇ ਵਿਆਹ ਲਈ ਘਰੇਲੂ ਜ਼ਰੂਰਤ ਦਾ ਸਮਾਨ ਦਿੱਤਾ ਗਿਆ। ਇਸ ਮੌਕੇ ਮਖੂ ਪ੍ਰਧਾਨ ਦਵਿੰਦਰ ਸਿੰਘ ਛਾਬੜਾ, ਜਨਰਲ ਸਕੱਤਰ ਮਖੂ ਸਿਮਰਜੀਤ ਸਿੰਘ ਮਾਨ, ਕਿਰਨ ਪੇਂਟਰ, ਗੁਰਦੇਵ ਸਿੰਘ ਗਾਬਾ, ਗੁਰਜੰਟ ਸਿੰਘ, ਜਸਪਾਲ ਸਿੰਘ, ਪ੍ਰਰੈਸ ਸਕੱਤਰ ਕੇਵਲ ਅਹੁਜਾ ਆਦਿ ਹਾਜ਼ਰ ਸਨ।