ਪਰਮਿੰਦਰ ਸਿੰਘ ਥਿੰਦ, ਫਿਰੋਜ਼ਪੁਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਦੋ ਦਿਨਾਂ ਿਛਮਾਹੀ ਕਿਸਾਨ ਮੇਲੇ ਦਾ ਉਦਘਾਟਨ ਆਨ ਲਾਈਨ ਕੀਤਾ। ਇਸ ਵਾਰ ਇਹ ਮੇਲਾ ਆਨ ਲਾਇਨ ਵਰਚੁਅਲ ਪਲੇਟਫਾਰਮ ਤੇ ਹੋ ਰਿਹਾ ਹੈ। ਪੰਜਾਬ ਦੇ ਕਿਸਾਨ ਵੀਰਾਂ ਨੇ ਇਸ ਨੂੰ ਆਨ ਲਾਈਨ ਵੇਖਿਆ। ਜ਼ਿਲ੍ਹਾ ਪੱਧਰ ਤੇ ਵੀ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਸਮੇਤ ਜ਼ਿਲੇ ਦੇ ਅਗਾਂਹਵਧੂ ਕਿਸਾਨ ਇਸ ਮੇਲੇ ਨਾਲ ਆਨ ਲਾਈਨ ਜੁੜੇੇ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਨਲਾਈਨ ਸੰਬੋਧਨ ਦੌਰਾਨ ਪੰਜਾਬ ਵੱਲੋਂ ਦੇਸ਼ ਨੂੰ ਅਨਾਜ ਪੈਦਾਵਾਰ ਵਿਚ ਆਤਮ ਨਿਰਭਰ ਬਣਾਉੁਣ ਲਈ ਪਾਏ ਯੋਗਦਾਨ ਨੂੰ ਯਾਦ ਕਰਦਿਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਹਰੇ ਇਨਕਲਾਬ ਵਿਚ ਭੁਮਿਕਾ ਦੀ ਸ਼ਲਾਘਾ ਕੀਤੀ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਕਾਲੇ ਕਾਨੂੰਨਾਂ ਦਾ ਪੰਜਾਬ ਦੀ ਖੇਤੀਬਾੜੀ ਤੇ ਮਾੜਾ ਅਸਰ ਪਵੇਗਾ। ਉਨ੍ਹਾਂ ਨੇ ਇਸ ਮੌਕੇ ਕਿਸਾਨਾਂ ਨੂੰ ਯੁਨੀਵਰਸਿਟੀ ਦੀਆਂ ਸ਼ਿਫਾਰਸਾਂ ਅਨੁਸਾਰ ਖੇਤੀ ਕਰਨ ਦੀ ਅਪੀਲ ਵੀ ਕੀਤੀ। ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਦੇਸ਼ ਦੀ ਅੰਨ ਜਾਂ ਪੋਸ਼ਣ ਸੁਰੱਖਿਆ ਤਾਂ ਹੀ ਸੰਭਵ ਹੈ ਜੇਕਰ ਕਿਸਾਨ ਦੀ ਆਰਥਿਕ ਸੁਰੱਖਿਆ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਲਈ ਕਿਸਾਨ ਅਤੇ ਖੇਤੀ ਸੈਕਟਰ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਨਵੇਂ ਕਾਨੂੰਨ ਕਿਸਾਨਾਂ ਨੂੰ ਮੁੜ ਤੋਂ ਕੰਪਨੀਆਂ ਦੇ ਮੁਜਾਹਰੇ ਬਣਾ ਦੇਣਗੇ। ਉਨ੍ਹਾਂ ਕਿਹਾ ਕਿ ਇਹ ਇਕ ਚੰਗਾ ਸਾਧਨ ਹੈ ਜਿਸ ਨਾਲ ਕਿਸਾਨ ਆਨਲਾਈਨ ਮੇਲਾ ਵੇਖ ਕੇ ਆਪਣੇ ਗਿਆਨ ਵਿਚ ਵਾਧਾ ਕਰ ਸਕਣਗੇ। ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਨੇ ਕਿਸਾਨ ਵੀਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਲਗਾਤਾਰ ਖੇਤੀਬਾੜੀ ਮਹਿਕਮੇ ਨਾਲ ਰਾਬਤਾ ਰੱਖਣ ਤਾਂ ਜੋ ਉਨ੍ਹਾਂ ਨੂੰ ਖੇਤੀਬਾੜੀ ਦੀਆਂ ਨਵੀਆਂ ਤਕਨੀਕਾਂ, ਬੀਜਾਂ, ਸਬਸਿਡੀਆਂ, ਦਵਾਈਆਂ ਆਦਿ ਬਾਰੇ ਜਾਣਕਾਰੀ ਪ੍ਰਰਾਪਤ ਹੁੰਦੀ ਰਹੇ। ਉਨ੍ਹਾਂ ਕਿਹਾ ਕਿ ਕਿਸਾਨ ਵੀਰ ਹਮੇਸ਼ਾ ਖੇਤੀਬਾੜੀ ਯੂਨੀਵਰਸਿਟੀ ਤੋਂ ਸਿਫਾਰਸ਼ੁਦਾ ਬੀਜਾਂ ਅਤੇ ਦਵਾਈਆਂ ਦੀ ਵਰਤੋਂ ਹੀ ਕਰਨ ਇਸ ਮੌਕੇ ਖੇਤੀਬਾੜੀ ਅਫ਼ਸਰ ਰੇਸ਼ਮ ਸਿੰਘ ਸੰਧੂ, ਖੇਤੀਬਾੜੀ ਅਫ਼ਸਰ ਜੰਗੀਰ ਸਿੰਘ ਤੋਂ ਇਲਾਵਾ ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨ ਵੀਰ ਹਾਜ਼ਰ ਸਨ।