ਸਟਾਫ ਰਿਪੋਰਟਰ, ਫਾਜ਼ਿਲਕਾ : ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪਿਛਲੇ ਦਿਨੀ ਕਿਸਾਨਾਂ ਦੇ ਵਿਰੋਧ 'ਚ ਕੁਝ ਆਰਡੀਨੈਂਸ ਪਾਸ ਗਏ ਸਨ ਜਿਸਦੇ ਵਿਰੋਧ 'ਚ ਪਿਛਲੇ ਕਈ ਦਿਨਾਂ ਤੋਂ ਪੰਜਾਬ ਅੰਦਰ ਕਿਸਾਨ ਅਤੇ ਹੋਰ ਜਥੇਬੰਦਿਆਂ ਇਨਾਂ੍ਹ ਆਰਡੀਨੈਂਸਾਂ ਨੂੰ ਰੱਦ ਕਰਵਾਉਣ ਲਈ ਦੋ-ਚਾਰ ਹੋ ਰਹੀਆਂ ਸਨ। ਪੰਜਾਬ ਦੇ ਕਿਸਾਨਾਂ ਅਤੇ ਹੋਰ ਜਥੇਬੰਦਿਆਂ ਵੱਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ। ਦੱਸ ਦੇਇਏ ਕਿ ਸ਼ੁੱਕਰਵਾਰ ਨੂੰ ਫਾਜ਼ਿਲਕਾ ਦੇ ਕਿਸਾਨਾਂ ਦੇ ਹੱਕ 'ਚ ਹਰ ਜਥੇਬੰਦੀ ਵੱਲੋਂ ਰੋਡ ਨੂੰ ਜਾਮ ਕਰਕੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜੀ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨਾਂ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਵਿਰੁੱਧ ਜੋ ਆਰਡੀਨੈਂਸ ਪਾਸ ਕੀਤੇ ਗਏ ਹਨ ਉਸ ਨੂੰ ਰੱਦ ਕਰਵਾਉਣ ਲਈ ਫਾਜ਼ਿਲਕਾ ਬੰਦ ਦਾ ਸੱਦਾ ਦਿੱਤਾ ਗਿਆ ਅਤੇ ਸਾਂਝੇ ਤੌਰ 'ਤੇ ਇਕਠੇ ਹੋਕੇ ਰੋਡ ਨੂੰ ਜਾਮ ਕੀਤਾ ਗਿਆ। ਇਸ ਮੌਕੇ ਆਏ ਕਿਸਾਨਾਂ ਦੇ ਹੱਕ 'ਚ ਆਏ ਹਰ ਵਰਗ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂਆਂ ਨੇ ਕਿਹਾ ਕਿ ਇਨ੍ਹਾਂ ਖੇਤੀ ਆਰਡੀਨੈਂਸਾਂ ਨੇ ਮੰਡੀਕਰਨ ਨੂੰ ਤਬਾਹ ਕਰਕੇ, ਫਸਲ ਦਾ ਘੱਟੋ ਘੱਟ ਸਮੱਰਥਨ ਮੁੱਲ ਖਤਮ ਕਰਕੇ ਦੇਸ਼ ਦੀ ਕਿਸਾਨੀ, ਨੂੰ ਵੱਡੇ ਵੱਡੇ ਅੰਬਾਨੀ, ਅਡਾਨੀ ਸਰਮਾਏਦਾਰਾਂ ਦੇ ਹਵਾਲੇ ਕਰਕੇ ਸਾਨੂੰ ਘਰੋ ਬੇਘਰ ਕਰ ਦੇਣਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਰਡੀਨੈਂਸਾਂ ਨੇ ਖਾਧ ਖੁਰਕ ਦੀ ਸਰਕਾਰ ਦੀ ਗਾਰੰਟੀ ਨੂੰ ਖਤਮ ਕਰਨ ਲਈ ਵੱਡੀਆਂ ਪ੍ਰਰਾਈਵੇਟ ਏਜੰਸੀਆਂ ਨੂੰ ਮਨ ਮਰਜੀ ਮੁਤਾਬਿਕ ਅਨਾਜ ਸਟੋਰ ਕਰਨ ਦੀ ਖੁੱਲ੍ਹ ਦੇਣੀ ਹੈ। ਅਨਾਜ ਦੀਆਂ ਕੀਮਤਾਂ ਨੂੰ ਇਹ ਏਜੰਸੀਆਂ ਆਪਣੇ ਮੁਨਾਫਿਆਂ ਮੁਤਾਬਿਕ ਕੰਟਰੋਲ ਕਰਨਗੀਆਂ ਤੇ ਆਪਣੀ ਮੁਤਾਬਕ ਕਿਸਾਨ ਦੀ ਫਸਲ ਖਰੀਦਣਗੀਆਂ ਜੋ ਕਿ ਸਾਡੇ ਲਈ ਬਹੁਤ ਖਤਰਨਾਕ ਹੈ।

ਕਿਸਾਨਾਂ ਨੇ ਅੱਗੇ ਸੰਬੋਧਨ ਕਰਦੇ ਹੋਏ ਕਿਹਾ ਕਿ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਮੰਤਰੀ ਮੰਡਲ ਤੋਂ ਜੋ ਅਸਤੀਫਾ ਦਿੱਤਾ ਹੈ ਉਹ ਇਕ ਡਰਾਮਾ ਹੈ ਅਤੇ ਇਹ ਡਰਾਮਾ ਹੁਣ ਕਿਸਾਨਾਂ ਅੱਗੇ ਨਹੀਂ ਚਲੇਗਾ। ਉਨ੍ਹਾਂ ਕਿਹਾ ਕਿ ਕਿਸਾਨ ਰਾਜਨੀਤੀ ਲੀਡਰਾਂ ਨੂੰ ਅੱਕ ਚੁੱਕੇ ਹਨ ਅਤੇ ਇਨ੍ਹਾਂ ਉਪਰ ਕੱਦੇ ਵੀ ਵਿਸ਼ਵਾਸ ਨਹੀਂ ਕਰਨਗੇ ਅਤੇ ਪੰਜਾਬ ਅੰਦਰ ਕਿਸਾਨ ਆਪਣੀ ਵੱਖਰੀ ਪਾਰਟੀ ਬਣਾਉਨਗੇ। ਇਸ ਧਰਨੇ ਮੌਕੇ ਅਜ ਫਾਜ਼ਿਲਕਾ ਦੇ ਹਰ ਵਰਗ ਨੇ ਹਿੱਸਾ ਲਿਆ ਅਤੇ ਕੇਂਦਰ ਸਰਕਾਰ ਦਾ ਵਿਰੋਧ ਕੀਤਾ ਗਿਆ ਕਿਸਾਨਾਂ ਨੇ ਕਿਹਾ ਕਿ ਅਗਰ ਕੇਂਦਰ ਸਰਕਾਰ ਵੱਲੋਂ ਇਹ ਬਿੱਲ ਰੱਦ ਨਾ ਕੀਤੇ ਗਏ ਤਾਂ ਉਹ ਆਪਣਾ ਸੰਘਰਸ਼ ਹੋਰ ਵੀ ਤੇਜ ਕਰਨਗੇ।