ਪਰਮਿੰਦਰ ਸਿੰਘ ਥਿੰਦ, ਫਿਰੋਜ਼ਪੁਰ : ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਮੱਦੇਨਜਰ ਰੱਖਦਿਆਂ ਪੁਲਿਸ ਲਾਈਨ ਿਫ਼ਰੋਜ਼ਪੁਰ ਵਿਖੇ ਜ਼ਿਲ੍ਹਾ ਪੱਧਰੀ ਸ਼ਹੀਦੀ (ਸਮਿ੍ਤੀ) ਦਿਵਸ ਇਸ ਸਾਲ ਸਾਦੇ ਤੇ ਪ੍ਰਭਾਵਸ਼ਾਲੀ ਢੰਗ ਨਾਲ ਮਨਾਇਆ ਗਿਆ। ਇਸ ਮੌਕੇ ਪੁਲਿਸ, ਸਿਵਲ ਪ੍ਰਸ਼ਾਸਨ ਤੇ ਜੁਡੀਸ਼ਰੀ ਦੇ ਅਧਿਕਾਰੀਆਂ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਸ ਸ਼ਹੀਦੀ ਸਮਾਗਮ ਵਿਚ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ, ਐੱਸਐੱਸਪੀ ਭੁਪਿੰਦਰ ਸਿੰਘ, ਸੀਜੇਐੱਮ ਅਮਨਪ੍ਰਰੀਤ ਸਿੰਘ,ਐੱਸਪੀਐੱਚ ਬਲਜੀਤ ਸਿੰਘ ਅਤੇ ਐੱਸਪੀਡੀ ਮੁਖਤਿਆਰ ਰਾਏ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਐੱਸਐੱਸਪੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਕੋਰੋਨਾ ਵਾਇਰਸ ਨੂੰ ਦੇਖਦਿਆਂ ਇਸ ਸਾਲ ਉਨ੍ਹਾਂ ਵੱਲੋਂ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਵੱਲੋਂ ਸ਼ਹੀਦ ਪਰਿਵਾਰਾਂ ਦੇ ਘਰ-ਘਰ ਜਾ ਕੇ ਸ਼ਹੀਦ ਪਰਿਵਾਰਾਂ ਨੂੰ ਸਨਮਾਨ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 21 ਅਕਤੂਬਰ 1959 ਨੂੰ ਚੀਨੀਆਂ ਵਿਰੁੱਧ ਲੜਾਈ ਦੌਰਾਨ ਲੇਹ ਲੱਦਾਖ ਦੇ ਹੌਟ ਸਪਰਿੰਗ ਇਲਾਕੇ ਵਿਚ ਤਾਇਨਾਤ ਕੀਤੇ ਗਏ ਜਵਾਨਾਂ ਦੀ ਇੱਕ ਟੁਕੜੀ ਤੇ ਚੀਨੀਆਂ ਵੱਲੋਂ ਅਚਾਨਕ ਘਾਤ ਲਗਾ ਕੇ ਹਮਲਾ ਕੀਤਾ ਗਿਆ। ਜਿਸ ਵਿਚ ਭਾਰਤੀ ਪੁਲਿਸ ਦੇ 10 ਜਵਾਨ ਸ਼ਹੀਦ ਹੋ ਗਏ ਸਨ, ਜਿਨ੍ਹਾਂ ਦੀ ਯਾਦ ਨੂੰ ਤਾਜਾ ਰੱਖਣ ਲਈ ਅੱਜ ਦਾ ਦਿਨ ਪੁਲਿਸ ਸਮ੍ਤਿੀ ਦਿਵਸ ਵਜੋਂ ਮਨਾਇਆ ਜਾਂਦਾ ਹੈ ਉਨ੍ਹਾਂ ਦੱਸਿਆ ਕਿ ਪੰਜਾਬ ਵਿਚ ਕੁੱਲ 1784 ਪੁਲਿਸ ਅਧਿਕਾਰੀ, ਕਰਮਚਾਰੀ ਸ਼ਹੀਦ ਹੋਏ ਸਨ ਜਿਨ੍ਹਾਂ ਵਿਚ ਡੀਆਈਜੀ-2, ਐੱਸਐੱਸਪੀ-3, ਐੱਸਪੀ-4, ਡੀਐੱਸਪੀ-12, ਇੰਸਪੈਕਟਰ-32, ਸਬ ਇੰਸਪੈਕਟਰ-61, ਅਸਿਸਟੈਂਟ ਸਬ-ਇੰਸਪੈਕਟਰ-111, ਹੌਲਦਾਰ-268, ਸਿਪਾਹੀ-817, ਹੋਮ ਗਾਰਡਜ਼ ਵਲੰਟੀਅਰ-294 ਅਤੇ ਐੱਸਪੀਓਜ਼-180 ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਬਰਕਰਾਰ ਰੱਖਦੇ ਹੋਏ ਆਪਣੀਆਂ ਕੀਮਤੀ ਜਾਨਾਂ ਕੁਰਬਾਨ ਕੀਤੀਆਂ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਚੋਂ 45 ਕਰਮਚਾਰੀ ਿਫ਼ਰੋਜ਼ਪੁਰ ਜ਼ਿਲ੍ਹੇ ਨਾਲ ਸਬੰਧਿਤ ਹਨ ਜਿਨ੍ਹਾਂ ਵਿਚੋਂ ਸਬ ਇੰਸਪੈਕਟਰ-1, ਏਐੱਸਆਈਜ਼-4, ਐੱਚ.ਸੀਜ਼-11, ਸਿਪਾਹੀ-8, ਐੱਸਪੀ.ਓਜ਼-5 ਅਤੇ ਪੀਐੱਸਜੀ-16 ਹਨ। ਉਨ੍ਹਾਂ ਕਿਹਾ ਕਿ ਸਾਨੂੰ ਇਨ੍ਹਾਂ ਸ਼ਹੀਦਾਂ ਤੇ ਪੂਰਾ ਮਾਣ ਹੈ ਅਤੇ ਸਦਾ ਰਹੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਦਾ ਗੌਰਵਸ਼ਾਲੀ ਤੇ ਕੁਰਬਾਨੀਆਂ ਭਰਿਆ ਇਤਿਹਾਸ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਆਉਣ ਵਾਲੀਆਂ ਨਸਲਾਂ ਲਈ ਪ੍ਰਰੇਰਨਾ ਸਰੋਤ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੇ ਪਰਿਵਾਰਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਕਰਨਾ ਸਾਡਾ ਫਰਜ਼ ਹੈ। ਇਸ ਤੋਂ ਪਹਿਲਾ ਐੱਸਪੀਐੱਚ ਬਲਬੀਰ ਸਿੰਘ ਵੱਲੋਂ ਦੇਸ਼ ਦੀਆਂ ਵੱਖ ਵੱਖ ਸੁਰੱਖਿਆ ਫੋਰਸਾਂ ਦੇ ਸ਼ਹੀਦ ਹੋਏ ਅਫ਼ਸਰਾਂ ਅਤੇ ਜਵਾਨਾਂ ਦੇ ਨਾਮਾਂ ਦੀ ਸੂਚੀ ਪੜ੍ਹ ਕੇ ਉਨ੍ਹਾਂ ਨੂੰ ਯਾਦ ਕੀਤਾ ਗਿਆ ਅਤੇ ਪੁਲਿਸ ਤੇ ਜੁਡੀਸ਼ਰੀ ਦੇ ਅਧਿਕਾਰੀਆਂ ਵੱਲੋਂ ਪੁਲਿਸ ਲਾਈਨ ਵਿਖੇ ਸ਼ਹੀਦੀ ਸਮਾਰਕ 'ਤੇ ਫੁੱਲ ਮਾਲਾਵਾਂ ਭੇਂਟ ਕਰਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਵੀ ਭੇਂਟ ਕੀਤੇ ਗਏ। ਡੀਐੱਸਪੀ ਹੈੱਡਕੁਆਰਟਰ ਕਰਨਸ਼ੇਰ ਸਿੰਘ ਿਢੱਲੋਂ ਦੀ ਅਗਵਾਈ ਵਿੱਚ ਪੁਲੀਸ ਜਵਾਨਾਂ ਵੱਲੋਂ ਹਥਿਆਰ ਉਲਟੇ ਕਰਕੇ ਸ਼ੋਕ ਸਲਾਮੀ ਦਿੱਤੀ ਗਈ ਅਤੇ ਸਾਰੇ ਅਧਿਕਾਰੀਆਂ ਵੱਲੋਂ ਦੋ ਮਿੰਟ ਦਾ ਮੌਨ ਧਾਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਡੀਐੱਸਪੀ ਜਗਦੀਸ ਕੁਮਾਰ, ਕ੍ਰਿਸਨ ਕੁਮਾਰ, ਸਤਨਾਮ ਸਿੰਘ, ਗੁਰਦੀਪ ਸਿੰਘ, ਰਾਜਦੀਪ ਸਿੰਘ, ਬਰਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸਿਵਲ, ਹੋਮ ਗਾਰਡਜ਼ ਤੇ ਪੁਲੀਸ ਅਧਿਕਾਰੀ ਮੌਜ਼ੂਦ ਸਨ।